ਜਲੰਧਰ:ਜਲੰਧਰ ਦੀ ਜ਼ਿਮਨੀ ਚੋਣ ਵਿੱਚ ਜਿੱਤ ਹਾਸਿਲ ਕਰਨ ਲਈ ਹਰ ਪਾਰਟੀ ਵੱਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ, ਪਰ ਉੇਥੇ ਹੀ ਹੁਣ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਪੰਜਾਬ ਦੀ ਮੌਜੂਦਾ ਸਰਕਾਰ ਆਮ ਆਦਮੀ ਪਾਰਟੀ ਦੇ ਖਿਲਾਫ ਚੋਣ ਪ੍ਰਚਾਰ ਕਰਨ ਜਾ ਰਹੇ ਹਨ। ਮੂਸੇਵਾਲਾ ਦੇ ਪਿਤਾ ਜਲੰਧਰ ਵਿੱਚ 5 ਅਤੇ 6 ਮਈ ਨੂੰ ਰੈਲੀ ਕਰਨਗੇ ਤੇ ਆਮ ਆਦਮੀ ਪਾਰਟੀ ਨੂੰ ਵੋਟ ਨਾ ਪਾਉਣ ਦੀ ਅਪੀਲ ਕਰਨਗੇ।
ਦੱਸ ਦਈਏ ਕਿ ਸਿੱਧੂ ਮੂਸੇਵਾਲੇ ਦੇ ਪਿਤਾ ਆਪਣੇ ਪੁੱਤਰ ਦੇ ਕਤਲ ਦੇ ਇਨਸਾਫ ਲਈ ਸਰਕਾਰ ਅੱਗੇ ਅਪੀਲ ਕਰ ਰਹੇ ਹਨ, ਪਰ ਇਨਸਾਫ ਨਾ ਮਿਲਣ ਦੇ ਕਾਰਨ ਹੁਣ ਉਨ੍ਹਾਂ ਨੇ ਸਰਕਾਰ ਦੇ ਖਿਲਾਫ ਮੋਰਚਾ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਜਲੰਧਰ 'ਚ ਜਸਟਿਸ ਫਾਰ ਸਿੱਧੂ ਮੂਸੇਵਾਲਾ ਦੀ ਅਗਵਾਈ ਹੇਠ ਰੋਸ ਮਾਰਚ ਕਰਨਗੇ ਤੇ ਜਲੰਧਰ ਲੋਕ ਸਭਾ ਹਲਕੇ ਦੀਆਂ ਵੱਖ-ਵੱਖ ਥਾਵਾਂ ’ਤੇ ਰੈਲੀ ਵੀ ਕੱਢੀ ਜਾਵੇਗੀ। ਇਸ ਦੀ ਸ਼ੁਰੂਆਤ 5 ਮਾਰਚ ਨੂੰ ਫਿਲੌਰ ਦੇ ਬਾੜਾ ਪਿੰਡ ਅਤੇ ਰੁੜਕਾ ਕਲਾਂ ਤੋਂ ਹੋਵੇਗੀ।
ਸੰਗਰੂਰ ਜ਼ਿਮਨੀ ਚੋਣ 'ਚ 'ਆਪ' ਨੂੰ ਝਟਕਾ: ਜ਼ਿਕਰਯੋਗ ਹੈ ਕਿ ਜਿਥੇ ਬਦਲਾਅ ਦੀ ਉੱਮੀਦ ਵਿਚ ਪੰਜਾਬ ਦੀ ਜਨਤਾ ਨੇ 92 ਸੀਟਾਂ 'ਤੇ ਆਪ ਨੂੰ ਵੱਡੀ ਜਿੱਤੇ ਦਿੱਤੀ ਸੀ ਤਾਂ ਉਥੇ ਹੀ ਆਪ ਦੀ ਸਰਕਾਰ ਬਣਨ ਤੋਂ ਬਾਅਦ ਇਕ ਤੋਂ ਬਾਅਦ ਇੱਕ ਹੋਏ ਵੱਡੇ ਕਤਲਕਾਂਡ ਜਿਨਾਂ ਵਿੱਚ ਸੰਦੀਪ ਨੰਗਲ ਅੰਬੀਆਂ ਤੇ ਸਿੱਧੂ ਮੂਸੇਵਾਲਾ ਦੇ ਨਾਂ ਸ਼ਾਮਿਲ ਹਨ। ਇੰਨਾ ਕਤਲਾਂ ਕਾਰਨ ਆਪ ਨੂੰ ਸੰਗਰੂਰ ਜਿਮਨੀ ਚੋਣ ਵਿੱਚ ਹਾਰ ਦਾ ਸਾਹਮਣਾ ਕਰਨ ਪਿਆ ਸੀ ਤੇ ਹੁਣ ਜਲੰਧਰ ਵਿੱਚ ਵੀ ਵੱਡਾ ਝਟਕਾ ਲੱਗ ਸਕਦਾ ਹੈ।
ਇਹ ਵੀ ਪੜ੍ਹੋ :Sandeep Nangal Ambia Murder Case: ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ਵਿੱਚ ਮੁਲਜ਼ਮ ਸੁਰਜਨਜੀਤ ਚੱਠਾ ਗ੍ਰਿਫ਼ਤਾਰ
ਇਨਸਾਫ਼ ਲਈ ਸਰਕਾਰ ਅੱਗੇ ਅਪੀਲ ਕਰ ਰਹੇ ਹਨ: ਜ਼ਿਕਰਯੋਗ ਹੈ ਕਿ 29 ਮਈ 2022 ਨੂੰ ਮਾਨਸਾ ਜਿਲੇ ਦੇ ਪਿੰਡ ਜਵਾਹਰਕੇ ਵਿਖੇ ਸਿੱਧੂ ਮੂਸੇਵਾਲੇ ਦਾ ਹਥਿਆਰਬੰਦ ਲੋਕਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਲਗਾਤਾਰ ਸਿੱਧੂ ਮੂਸੇਵਾਲੇ ਦੇ ਪਿਤਾ ਅਤੇ ਇਨਸਾਫ਼ ਲਈ ਸਰਕਾਰ ਅੱਗੇ ਅਪੀਲ ਕਰ ਰਹੇ ਹਨ ਇਕ ਸਾਲ ਦਾ ਸਮਾਂ ਬੀਤ ਜਾਣ ਦੇ ਬਾਅਦ ਵੀ ਸਰਕਾਰ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਸੰਤੁਸ਼ਟ ਨਹੀਂ ਕਰ ਸਕੀ, ਕਿਉਂਕਿ ਲਗਾਤਾਰ ਪਰਿਵਾਰ ਵੱਲੋਂ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਨੂੰ ਲੀਕ ਕਰਨ ਵਾਲੇ ਵਿਅਕਤੀ ਅਤੇ ਲਾਰੇਂਸ ਬਿਸ਼ਨੋਈ 'ਤੇ ਕਾਰਵਾਈ ਤੇ ਗੋਲਡੀ ਬਰਾੜ ਦੀ ਗ੍ਰਿਫਤਾਰੀ ਨੂੰ ਲੈ ਕੇ ਵੀ ਸਵਾਲ ਉਠਾਏ ਜਾ ਰਹੇ ਹਨ ਅਤੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਲਗਾਤਾਰ ਸਰਕਾਰ ਦੇ ਖਿਲਾਫ ਜਲੰਧਰ ਦੀ ਜ਼ਿਮਨੀ ਚੋਣ ਵਿੱਚ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟ ਨਾ ਪਾਉਣ ਦੀ ਵੀ ਅਪੀਲ ਕਰ ਰਹੇ ਹਨ।