ਜਲੰਧਰ ਡੀ.ਸੀ. ਵੱਲੋਂ ਸ਼ੱਕੀ ਕੋਰੋਨਾ ਮਰੀਜ਼ਾਂ ਨੂੰ ਹੋਮ ਕੁਆਰੰਟੀਨ ਕਰਨ 'ਤੇ ਸ਼ਹਿਰ ਵਾਸੀਆਂ 'ਚ ਖੁਸ਼ੀ - home quarantine of suspected corona patients
ਜਲੰਧਰ: ਕੋਰੋਨਾ ਮਹਾਂਮਾਰੀ ਨਾਲ ਨਿਪਟਣ ਲਈ ਪ੍ਰਸ਼ਾਸਨ ਅਤੇ ਸਰਕਾਰਾਂ ਦਿਨ ਰਾਤ ਮਿਹਨਤ ਕਰ ਰਹੀਆਂ ਹਨ, ਤੇ ਸਿਹਤ ਵਿਭਾਗ ਵੀ ਆਪਣੀਆਂ ਸੇਵਾਵਾਂ ਨਿਰੰਤਰ ਜਾਰੀ ਰੱਖ ਰਿਹਾ ਹੈ। ਜਲੰਧਰ ਦੇ ਡੀ.ਸੀ. ਘਨਸ਼ਾਮ ਥੋਰੀ ਨੇ ਸ਼ੱਕੀ ਕੋਰੋਨਾ ਮਰੀਜ਼ਾਂ ਨੂੰ ਕੋਰੋਨਾ ਸੈਂਟਰ ਦੀ ਬਜਾਏ ਲੋਕਾਂ ਨੂੰ ਹੋਮ ਕੁਆਰੰਟੀਨ ਦੀ ਸੁਵਿਧਾ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦਾ ਤਬੀਅਤ ਜ਼ਿਆਦਾ ਖਰਾਬ ਹੁੰਦੀ ਹੈ ਤਾਂ ਉਨ੍ਹਾਂ ਨੂੰ ਸੈਂਟਰ ਲਿਜਾਇਆ ਜਾਵੇਗਾ। ਸ਼ਹਿਰ ਵਾਸੀ ਇਸ ਫੈਸਲੇ ਦਾ ਸਵਾਗਤ ਕਰ ਰਹੇ ਹਨ। ਮਰੀਜ਼ਾਂ ਨੂੰ ਸੈਂਟਰਾਂ ਵਿੱਚ ਕਾਫ਼ੀ ਪ੍ਰੇਸ਼ਾਨੀ ਝੱਲਣੀ ਪੈਂਦੀ ਸੀ ਪਰ ਪ੍ਰਸ਼ਾਸਨ ਵੱਲੋਂ ਇਹ ਫੈਸਲਾ ਨਾ ਸਿਰਫ ਲੋਕਾਂ ਲਈ ਸੁਵੀਧਾਜਨਕ ਹੋਵੇਗਾ ਬਲਕਿ ਲੋਕਾਂ ਦਾ ਕਾਫੀ ਪੈਸਾ ਵੀ ਬਚੇਗਾ।
ਜਲੰਧਰ ਡੀ.ਸੀ. ਵੱਲੋਂ ਸ਼ੱਕੀ ਕੋਰੋਨਾ ਮਰੀਜ਼ਾਂ ਨੂੰ ਹੋਮ ਕੁਆਰੰਟੀਨ ਕਰਨ 'ਤੇ ਸ਼ਹਿਰ ਵਾਸੀਆਂ 'ਚ ਖੁਸ਼ੀ