ਜਲੰਧਰ: ਸੇਬ ਦੀ ਆੜ ਵਿੱਚ ਚੂਰਾ ਪੋਸਤ ਦਾ ਕੰਮ ਕਰਨ ਵਾਲੇ ਇੱਕ ਵਿਅਕਤੀ ਨੂੰ ਜਲੰਧਰ ਦੀ ਦਿਹਾਤੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਦੱਸਿਆ ਕਿ ਆਰੋਪੀ ਪਹਿਲਾ ਵੀ ਸੇਬਾਂ ਦੀ ਆੜ ਵਿੱਚ ਨਸ਼ਾ ਲਿਆ ਕੇ ਸ਼ਹਿਰਾਂ ਵਿੱਚ ਸਪਲਾਈ ਕਰਦਾ ਸੀ।
ਜਲੰਧਰ ਦੀ ਦਿਹਾਤੀ ਪਲਿਸ ਨੇ ਇੱਕ ਟਰੱਕ ਵਿੱਚੋਂ 15 ਕਿਲੋ ਚੂਰਾ ਪੋਸਤ ਬਰਾਮਦ ਕੀਤਾ ਹੈ। ਸੀਆਈਏ ਸਟਾਫ ਜਲੰਧਰ ਦਿਹਾਤੀ ਏਐਸਆਈ ਨਿਰਮਲ ਸਿੰਘ ਨੇ ਦੱਸਿਆ ਉਨ੍ਹਾਂ ਨੇ ਆਦਮਪੁਰ ਵਿੱਚ ਇੱਕ ਟਰੱਕ ਰੋਕਿਆ ਜਿਸ ਵਿੱਚ ਉਨ੍ਹਾਂ ਨੂੰ ਸੇਬ ਦੀ ਪੇਟੀਆਂ ਵਿੱਚੋਂ 15 ਕਿਲੋ ਚੂਰਾ ਪੋਸਤ ਮਿਲਿਆ ਹੈ ਅਤੇ ਟਰੱਕ ਡਰਾਈਵਰ ਅਮਿਤ ਨੂੰ ਉਨ੍ਹਾਂ ਨੇ ਗ੍ਰਿਫ਼ਤਾਰ ਕਰ ਜੇਲ੍ਹ ਵਿੱਚ ਭੇਜ ਦਿੱਤਾ ਹੈ।