ਪੰਜਾਬ

punjab

ETV Bharat / state

ਜਲੰਧਰ: ਪੁਲਿਸ ਨੇ ਤਿੰਨ ਵਿਅਕਤੀਆਂ ਨੂੰ 1 ਕਿਲੋ ਹੈਰੋਇਨ ਨਾਲ ਕੀਤਾ ਕਾਬੂ

ਨਸ਼ੇ ਤਸਕਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਪੁਲਿਸ ਦੀ ਟੀਮ ਨੇ ਤਿੰਨ ਵਿਅਕਤੀਆਂ ਨੂੰ ਇੱਕ ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਫਿਲਹਾਲ ਪੁਲਿਸ ਨੇ ਤਿੰਨੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਲੰਧਰ: ਪੁਲਿਸ ਨੇ ਤਿੰਨ ਵਿਅਕਤੀਆਂ ਨੂੰ 1 ਕਿਲੋ ਹੈਰੋਇਨ ਨਾਲ ਕੀਤਾ ਕਾਬੂ
ਜਲੰਧਰ: ਪੁਲਿਸ ਨੇ ਤਿੰਨ ਵਿਅਕਤੀਆਂ ਨੂੰ 1 ਕਿਲੋ ਹੈਰੋਇਨ ਨਾਲ ਕੀਤਾ ਕਾਬੂ

By

Published : Jun 6, 2021, 11:05 AM IST

ਜਲੰਧਰ: ਸੂਬੇ ਭਰ ’ਚ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਾ ਅਤੇ ਨਸ਼ਾ ਤਸਕਰਾਂ ਦੇ ਖਿਲਾਫ ਮੁਹਿੰਮ ਚਲਾਈ ਹੋਈ ਹੈ ਇਸਦੇ ਚੱਲਦੇ ਪੁਲਿਸ ਵੱਲੋਂ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਜ਼ਿਲ੍ਹੇ ’ਚ ਪੁਲਿਸ ਦੀ ਟੀਮ ਨੇ ਇਸੇ ਮੁਹਿੰਮ ਤਹਿਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਦੱਸ ਦਈਏ ਕਿ ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਚੋਂ 1 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ।

ਜਲੰਧਰ: ਪੁਲਿਸ ਨੇ ਤਿੰਨ ਵਿਅਕਤੀਆਂ ਨੂੰ 1 ਕਿਲੋ ਹੈਰੋਇਨ ਨਾਲ ਕੀਤਾ ਕਾਬੂ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਪੀ (ਡੀ) ਮਨਪ੍ਰੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਡੀਐਸਪੀ ਸ਼ਾਹਕੋਟ ਦਵਿੰਦਰ ਸਿੰਘ ਦੀ ਅਗਵਾਈ ਵਿੱਚ ਇੱਕ ਟੀਮ ਨੇ ਸਤਲੁਜ ਦਰਿਆ ਦੇ ਪੁਲ ’ਤੇ ਚੈਕਿੰਗ ਦੌਰਾਨ ਤਿੰਨ ਮੁਲਜ਼ਮਾਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਨ੍ਹਾਂ ਤਿੰਨਾਂ ਮੁਲਜ਼ਮਾਂ ਕੋਲੋਂ ਤਲਾਸ਼ੀ ਦੌਰਾਨ 1 ਕਿਲੋ ਹੈਰੋਇਨ ਬਰਾਮਦ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਪਾਰਟੀ ਨੇ ਹੋਰ ਚੈਕਿੰਗ ਦੌਰਾਨ ਕਾਰ ਦੇ ਡੈਸ਼ਬੋਰਡ ਤੋਂ ਇੱਕ ਪਿਸਤੌਲ ਅਤੇ ਇੱਕ ਮੈਗਜ਼ੀਨ ਵੀ ਬਰਾਮਦ ਕੀਤੀ।

ਇਸ ਸਬੰਧੀ ਐਸ.ਪੀ (ਡੀ) ਮਨਪ੍ਰੀਤ ਸਿੰਘ ਨੇ ਇਹ ਵੀ ਦੱਸਿਆ ਕਿ ਮੁਲਜ਼ਮ ਹੰਸਰਾਜ ਸਿੰਘ ਉਰਫ ਹੰਸ ਅਤੇ ਕੁਲਬੀਰ ਸਿੰਘ ਉਰਫ ਲੱਖਾ 'ਤੇ ਐਨਡੀਪੀਐਸ ਐਕਟ ਅਧੀਨ ਪਹਿਲਾਂ ਹੀ ਕਈ ਕੇਸ ਦਰਜ ਹਨ। ਮੁਲਜ਼ਮ ਹੰਸ ਰਾਜ ਸਿੰਘ ਕਤਲ ਦੇ ਕੇਸ ਵਿੱਚ ਜ਼ਮਾਨਤ 'ਤੇ ਸੀ। ਫਿਲਹਾਲ ਇਸ ਗਿਰੋਹ ਨਾਲ ਜੁੜੀ ਹਰੇਕ ਕੜੀ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਤਿੰਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੋਂ ਮਾਮਲੇ ਦੀ ਅਗਲੇਰੀ ਜਾਂਚ ਲਈ ਉਨ੍ਹਾਂ ਦਾ ਪੰਜ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।

ਇਹ ਵੀ ਪੜੋ: Operation Blue Star: 'ਅੱਖੀਂ ਡਿੱਠਾ ਅਪਰੇਸ਼ਨ ਬਲਿਊ ਸਟਾਰ' ਕਿਤਾਬ ਰਿਲੀਜ਼

ABOUT THE AUTHOR

...view details