ਜਲੰਧਰ: ਸੀਆਈਏ ਪੁਲਿਸ ਨੇ ਇੱਕ ਟਰੱਕ ਵਿੱਚ 110 ਕਿਲੋ ਚੂਰਾ ਪੋਸਤ ਸਮੇਤ ਇੱਕ ਆਰੋਪੀ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਲੰਧਰ: 110 ਕਿੱਲੋ ਭੁੱਕੀ ਸਮੇਤ ਤਸਕਰ ਕਾਬੂ - ਪੁਲਿਸ ਕਮਿਸ਼ਨਰ ਜਲੰਧਰ
ਜਲੰਧਰ ਸੀਆਈਏ ਪੁਲਿਸ ਨੇ ਇੱਕ ਟਰੱਕ ਵਿੱਚ 110 ਕਿਲੋ ਚੂਰਾ ਪੋਸਤ ਸਮੇਤ ਇੱਕ ਆਰੋਪੀ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ
ਪੁਲਿਸ ਕਮਿਸ਼ਨਰ ਗੁਰਮੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੀਆਈਏ ਸਟਾਫ ਦੇ ਮੁਖੀ ਸਬ ਇੰਸਪੈਕਟਰ ਹਰਮਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਜੀਟੀ ਰੋਡ ਪਰਾਗਪੁਰ ਲਾਗੇ ਨਾਕੇਬੰਦੀ ਕੀਤੀ ਹੋਈ ਸੀ ਕਿ ਇੱਕ ਟਰੱਕ ਨੰਬਰ ਪੀ ਬੀ 65 ਈ 7989 ਜਿਸ ਵਿੱਚ ਹੋਮਿਓਪੈਥੀ ਦਵਾਈ ਦੀਆਂ ਖਾਲੀ ਸ਼ੀਸ਼ੀਆਂ ਲੱਦੀਆਂ ਹੋਈਆਂ ਸਨ, ਨੂੰ ਰੋਕ ਕੇ ਜਦ ਡਰਾਈਵਰ ਕੋਲੋਂ ਪੁੱਛਗਿੱਛ ਕੀਤੀ ਤਾਂ ਪੁਲਿਸ ਨੂੰ ਕੁਝ ਸ਼ੱਕ ਹੋਇਆ। ਪੁਲਿਸ ਨੇ ਸ਼ੀਸ਼ੀਆਂ ਵਾਲੀਆਂ ਕੁਝ ਬੋਰੀਆਂ ਹੇਠਾਂ ਲਾਹੀਆਂ ਤਾਂ ਉਨ੍ਹਾਂ ਦੇ ਹੇਠਾਂ ਪਲਾਸਟਿਕ ਦੀਆਂ ਕੁਝ ਬੋਰੀਆਂ ਦਿਖਾਈ ਦਿੱਤੀਆਂ ਜਿਨ੍ਹਾਂ ਨੂੰ ਬਾਹਰ ਕੱਢਿਆ ਗਿਆ ਤਾਂ ਉਨ੍ਹਾਂ ਵਿੱਚੋਂ 110 ਕਿੱਲੋ ਭੁੱਕੀ ਬਰਾਮਦ ਹੋਈ।
ਟਰੱਕ ਡਰਾਈਵਰ ਜਿਸ ਦੀ ਪਛਾਣ ਬਲਵਿੰਦਰ ਸਿੰਘ ਵਾਸੀ ਰੇਰੂ ਮਾਜਰਾ ਜ਼ਿਲ੍ਹਾ ਰੂਪਨਗਰ ਦੇ ਰੂਪ ਵਿਚ ਹੋਈ ਹੈ, ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ਼ ਮਾਮਲਾ ਦਰਜ ਕਰ ਦਿੱਤਾ ਗਿਆ।