ਜਲੰਧਰ: ਸ਼ਹਿਰ ਦੇ ਫੁੱਟਬਾਲ ਚੌਕ ਨੇੜੇ ਪੈਂਦੇ ਵਿਜੈ ਨਗਰ ਵਿੱਚ ਲੱਖਾਂ ਦੀ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ। ਵਿਜੈ ਨਗਰ ਵਾਸੀ ਅਨਿਲ ਕੁਮਾਰ ਸਿੱਕਾ ਅਤੇ ਉਨ੍ਹਾਂ ਦਾ ਪਰਿਵਾਰ ਕਿਸੇ ਕੰਮ ਸਬੰਧੀ ਸ਼ਨੀਵਾਰ ਨੂੰ ਅੰਮ੍ਰਿਤਸਰ ਗਏ ਸਨ ਅਤੇ ਸੋਮਵਾਰ ਸਵੇਰੇ ਜਦੋਂ ਉਨ੍ਹਾਂ ਆਪਣੇ ਘਰ ਵਾਪਿਸ ਆ ਕੇ ਦੇਖਿਆ ਤਾਂ ਉਨ੍ਹਾਂ ਦੇ ਘਰ ਦੀ ਅਲਮਾਰੀ ਦੇ ਤਾਲੇ ਟੁੱਟੇ ਹੋਏ ਸੀ। ਉਨ੍ਹਾਂ ਨੇ ਦੇਖਿਆ ਤਾਂ ਸੋਨੇ ਦੇ ਗਹਿਣੇ ਤੇ ਨਕਦੀ ਗਾਇਬ ਸੀ।
ਇਸ ਤੋਂ ਬਾਅਦ ਪਰਿਵਾਰ ਨੇ ਪੁਲਿਸ ਨੂੰ ਇਤਲਾਹ ਦਿੱਤੀ ਅਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਪੜਤਾਲ ਸ਼ੁਰੂ ਕੀਤੀ। ਇਸ ਮੌਕੇ ਅਨਿਲ ਕੁਮਾਰ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਅੰਮ੍ਰਿਤਸਰ ਗਏ ਸਨ ਅਤੇ ਜਦੋਂ ਆ ਕੇ ਦੇਖਿਆ ਤਾਂ ਘਰ ਦੀ ਖਿੜਕੀ ਟੁੱਟੀ ਹੋਈ ਸੀ ਤੇ ਅਲਮਾਰੀ ਵਿੱਚੋਂ ਸੋਨਾ ਤੇ ਨਕਦੀ ਗਾਇਬ ਸੀ।