ਜਲੰਧਰ :ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਅੱਜ ਕਾਂਗਰਸੀ ਉਮੀਰਵਾਰ ਕਰਮਜੀਤ ਕੌਰ ਵੱਲੋਂ ਨਾਮਜ਼ਦਗੀ ਫਾਰਮ ਭਰੇ ਗਏ। ਇਸ ਮੌਕੇ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਜਲੰਧਰ ਪੁੱਜੀ। ਇਸ ਦੌਰਾਨ ਕਰਮਜੀਤ ਕੌਰ ਚੌਧਰੀ ਨਾਲ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮੌਜੂਦ ਸਨ। ਇਸ ਮੌਕੇ ਉਨ੍ਹਾਂ ਜਲੰਧਰ ਦੇ ਡੀਸੀ ਜਸਪ੍ਰੀਤ ਸਿੰਘ ਨੂੰ ਨਾਜ਼ਦਗੀ ਫਾਰਮ ਦਿੱਤੇ। ਪਾਰਮ ਜਮ੍ਹਾ ਕਰਵਾਉਣ ਤੋਂ ਬਾਅਦ ਕੁਝ ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਜ਼ਿਮਨੀ ਚੋਣ ਵਿੱਚ ਵਿੱਚ ਜਿੱਤ ਦਾ ਵੀ ਦਾਅਵਾ ਕੀਤਾ ਗਿਆ।
ਕਾਂਗਰਸ ਦੇ ਸੀਨੀਅਰ ਆਗੂਆਂ ਨੇ ਠੋਕਿਆ ਜਿੱਤ ਦਾ ਦਾਅਵਾ :ਮੀਡੀਆ ਨਾਲ ਗੱਲਬਾਤ ਕਰਦੇ ਹੋਏ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਕਾਂਗਰਸ ਹਾਈਕਮਾਨ ਵੱਲੋਂ ਸੌਂਪੀ ਗਈ ਹੈ, ਉਹ ਉਸ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਥੇ ਹੀ ਇਸ ਮੌਕੇ ਨਵਜੋਤ ਸਿੰਘ ਸਿੱਧੂ ਵੱਲੋਂ ਕਿਹਾ ਗਿਆ ਕਿ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਬਹੁਤ ਹੀ ਮਿਹਨਤੀ ਪਰਿਵਾਰ ਤੋਂ ਹਨ, ਜਿਸ ਤਰੀਕੇ ਦੇ ਨਾਲ ਚੌਧਰੀ ਸੰਤੋਖ ਸਿੰਘ ਮੈਂਬਰ ਪਾਰਲੀਮੈਂਟ ਲੋਕਾਂ ਲਈ ਕੰਮ ਕਰਦੇ ਸੀ ਇਹ ਵੀ ਉਸੇ ਤਰੀਕੇ ਦੇ ਨਾਲ ਲੋਕਾਂ ਦੇ ਮੁੱਦਿਆਂ ਨੂੰ ਪਾਰਲੀਮੈਂਟ ਵਿੱਚ ਲੈ ਕੇ ਜਾਣਗੇ। ਇਸ ਮੌਕੇ ਤੇ ਨਵਜੋਤ ਸਿੰਘ ਸਿੱਧੂ ਵੱਲੋਂ ਕਾਂਗਰਸ ਦੀ ਸਿਫਤਾਂ ਕਰਦੇ ਹੋਏ ਕਿਹਾ ਗਿਆ ਕਿ ਕਾਂਗਰਸ ਪਾਰਟੀ ਦੇ ਵਰਕਰ ਅਤੇ ਲੀਡਰਸ਼ਿਪ ਕਾਂਗਰਸ ਦੀਆਂ ਜੜ੍ਹਾਂ ਹਨ ਅਤੇ ਇਸ ਜ਼ਿਮਨੀ ਚੋਣ ਵਿੱਚ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਕਰਮਜੀਤ ਕੌਰ ਚੌਧਰੀ ਹੀ ਜੇਤੂ ਹੋਣਗੇ ਕਿਉਂਕਿ ਇਹ ਉਨ੍ਹਾਂ ਦੀ ਕਾਬਲੀਅਤ ਹੈ।