ਜਲੰਧਰ: ਕਾਰਗਿਲ ਵਿਜੈ ਦਿਵਸ ਨੂੰ ਸਮਰਪਿਤ ਬੀਐੱਸਐੱਫ਼ ਫਰੰਟੀਅਰ ਹੈੱਡਕੁਆਰਟਰ ਵਿੱਚ ਇੱਕ ਹਫ਼ਤੇ ਤੱਕ ਪ੍ਰੋਗਰਾਮ ਕਰਵਾਏ ਜਾਣਗੇ, ਜਿਨ੍ਹਾਂ ਵਿੱਚ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਵੇਗਾ। ਇਨ੍ਹਾਂ ਪ੍ਰੋਗਰਾਮਾਂ ਤਹਿਤ ਬੁੱਧਵਾਰ ਨੂੰ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ 5 ਕਿਲੋਮੀਟਰ ਤੱਕ ਮੈਰਾਥਨ ਦਾ ਆਯੋਜਨ ਕੀਤਾ ਜਿਸ ਦਾ ਉਦਾਘਾਟਨ ਬੀਐੱਸਐੱਫ਼ ਆਈਜੀ ਮਹੀਪਾਲ ਯਾਦਵ ਨੇ ਕੀਤਾ।
ਇਹ ਵੀ ਪੜ੍ਹੋ: ਪੰਜਾਬ ਕੈਬਿਨੇਟ ਦੀ ਬੈਠਕ, ਲਏ ਅਹਿਮ ਫ਼ੈਸਲੇ
ਇਹ ਦੌੜ ਜਲੰਧਰ ਦੇ ਬੀਐਸਐਫ਼ ਫਰੰਟੀਅਰ ਹੈੱਡਕੁਆਰਟਰ ਤੋਂ ਸ਼ੁਰੂ ਹੋ ਕੇ ਨੇੜਲੇ ਇਲਾਕਿਆਂ ਵਿੱਚ ਹੁੰਦੀ ਹੋਈ ਫ਼ਰੰਟੀਅਰ ਹੈੱਡਕੁਆਰਟਰ ਵਿਖੇ ਖ਼ਤਮ ਹੋਈ। ਇਸ ਮੈਰਾਥਨ ਵਿੱਚ ਲਗਭਗ 202 ਜਵਾਨਾਂ ਨੇ ਹਿੱਸਾ ਲਿਆ ਤੇ ਜਦੋਂ ਉਨ੍ਹਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਜਵਾਨਾਂ ਦਾ ਮਨੋਬਲ ਵਧਾਉਣ ਲਈ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ।