ਪੰਜਾਬ

punjab

ETV Bharat / state

ਕਾਰਗਿਲ ਵਿਜੈ ਦਿਵਸ ਮੌਕੇ ਸ਼ਹੀਦਾਂ ਨੂੰ ਕੀਤਾ ਗਿਆ ਯਾਦ

ਦੇਸ਼ ਭਰ ਵਿੱਚ ਕਾਰਗਿਲ ਵਿਜੈ ਦਿਵਸ ਦੀ 20ਵੀਂ ਵਰ੍ਹੇਗੰਢ ਮਨਾਈ ਜਾ ਰਹੀ ਹੈ, ਉੱਥੇ ਹੀ ਜਲੰਧਰ ਵਿੱਚ ਕਾਰਗਿਲ ਵਿਜੈ ਦਿਵਸ ਮਨਾਇਆ ਗਿਆ ਤੇ ਸ਼ਹੀਦਾਂ ਨੂੰ ਯਾਦ ਕਰਕੇ ਸ਼ਰਧਾਂਜਲੀ ਦਿੱਤੀ ਗਈ।

ਫ਼ੋਟੋ

By

Published : Jul 26, 2019, 9:42 PM IST

ਜਲੰਧਰ: ਸ਼ਹਿਰ ਵਿੱਚ ਯਾਦਗਾਰੀ ਮੈਮੋਰੀਅਲ ਹਾਲ ਵਿਖੇ ਕਾਰਗਿਲ ਵਿਜੈ ਦਿਵਸ ਮਨਾਇਆ ਗਿਆ ਜਿੱਥੇ ਜੰਗ ਵਿੱਚ ਸ਼ਹੀਦ ਹੋਏ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਕੇ ਯਾਦ ਕੀਤਾ ਗਿਆ। ਇਸ ਦੌਰਾਨ ਕਾਰਗਿਲ ਦੀ ਜੰਗ ਵਿੱਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਵੀ ਸੱਦਾ ਦਿੱਤਾ ਗਿਆ ਤੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕੀਤਾ।

ਵੀਡੀਓ

ਇਹ ਵੀ ਪੜ੍ਹੋ: ਕਾਂਗਰਸੀ ਵਿਧਾਇਕ ਨੇ ਮੇਅਰ ਖ਼ਿਲਾਫ਼ ਲਾਇਆ ਧਰਨਾ

ਇਸ ਮੌਕੇ ਸ਼ਹੀਦ ਦੀ ਪਤਨੀ ਕੁਲਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਪਤੀ ਕਾਰਗਿਲ ਦੀ ਲੜਾਈ ਵਿੱਚ ਸ਼ਹੀਦ ਹੋ ਗਏ ਸਨ ਜਿਸ ਤੋਂ ਬਾਅਦ ਸਰਕਾਰ ਨੇ ਉਨ੍ਹਾਂ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ। ਇਸ ਦੇ ਨਾਲ ਹੀ ਕੁਲਵਿੰਦਰ ਕੌਰ ਨੇ ਮੰਗ ਕੀਤੀ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ।

ਉੱਥੇ ਦੇ ਸ਼ਹਿਰ ਦੇ ਏਡੀਸੀ ਜਸਬੀਰ ਸਿੰਘ ਨੇ ਵੀ ਸ਼ਹੀਦ ਜਵਾਨਾਂ ਨੂੰ ਯਾਦ ਕਰਦਿਆਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਤੇ ਕਿਹਾ ਕਿ ਸ਼ਹੀਦਾਂ ਦੀ ਵੀਰਤਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਯਾਦ ਵਿੱਚ ਕੀਤੇ ਗਏ ਵਾਅਦੇ ਹਾਲੇ ਤੱਕ ਪੂਰੇ ਨਹੀਂ ਹੋਏ, ਸਰਕਾਰ ਬਦਲਦੀ ਰਹੀ ਪਰਿਵਾਰ ਵਾਲਿਆਂ ਨਾਲ ਨੌਕਰੀਆਂ ਦੇ ਵਾਅਦੇ ਕਰਦੀ ਰਹੀ ਜੋ ਕਿ ਅੱਜ ਤੱਕ ਪੂਰੇ ਨਹੀਂ ਹੋਏ।

ABOUT THE AUTHOR

...view details