ਪੰਜਾਬ

punjab

ETV Bharat / state

ਕੈਬਨਿਟ ਮੰਤਰੀ ਭਾਰਤ ਭੂਸ਼ਨ ਨੂੰ ਕੈਬਨਿਟ 'ਚੋਂ ਬਾਹਰ ਕਰਨਾ ਚਾਹੀਦੈ: ਖਹਿਰਾ - ਪੰਜਾਬ

ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਖਹਿਰਾ ਨੇ ਕੀਤੀ ਪ੍ਰੈਸ ਕਾਨਫ਼ਰੰਸ। ਜਲੰਧਰ ਵਿਖੇ ਕੀਤੀ ਇਸ ਪ੍ਰੈਸ ਕਾਨਫ਼ਰੰਸ ਤੋਂ ਬਾਅਦ ਪਾਕਿ 'ਤੇ ਹੋਏ ਹਵਾਈ ਸਟਰਾਈਕ ਦੀ ਕੀਤੀ ਸ਼ਲਾਘਾ। ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ 'ਤੇ ਇੱਕ ਡੀਐੱਸਪੀ ਨੂੰ ਧਮਕਾਉਣ ਲਈ ਕੀਤੀ ਕਾਰਵਾਈ ਕਰਨ ਦੀ ਮੰਗ, ਕਿਹਾ ਦੇਣਗੇ ਆਸ਼ੂ ਦੇ ਘਰ ਬਾਹਰ ਧਰਨਾ।

ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਖਹਿਰਾ

By

Published : Feb 26, 2019, 7:02 PM IST

ਜਲੰਧਰ: ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਖਹਿਰਾ ਨੇ ਜਲੰਧਰ ਵਿੱਚ ਇੱਕ ਪ੍ਰੈਸ ਕਾਨਫ਼ਰੰਸ ਕੀਤੀ। ਇਸ ਪ੍ਰੈੱਸ ਕਾਨਫ਼ਰੰਸ ਤੋਂ ਬਾਅਦ ਈਟੀਵੀ ਭਾਰਤ ਦੇ ਪੱਤਰਕਾਰ ਨਾਲ ਗੱਲ ਕਰਦਿਆਂ ਭਾਰਤ ਵੱਲੋਂ ਪਾਕਿਸਤਾਨ 'ਤੇ ਕੀਤੇ ਗਏ ਹਵਾਈ ਸਟ੍ਰਾਈਕ ਦੀ ਸ਼ਲਾਘਾ ਕੀਤੀ। ਭਾਰਤ ਭੂਸ਼ਣ ਵਲੋਂ ਡੀਐਸਪੀ ਨੂੰ ਧਮਕਾਉਣ ਦੇ ਮਾਮਲੇ 'ਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਖਹਿਰਾ
ਖਹਿਰਾ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੋਵੇਂ ਦੇਸ਼ ਨਿਊਕਲੀਅਰ ਪਾਵਰ ਹਨ। ਆਉਣ ਵਾਲੇ ਸਮੇਂ ਵਿੱਚ ਇਸ ਚੀਜ਼ ਨੂੰ ਵੀ ਧਿਆਨ 'ਚ ਰੱਖਣਾ ਚਾਹੀਦਾ ਹੈ ਕਿ ਲੜਾਈ ਵਾਲਾ ਸੀਨ ਨਾ ਹੋਵੇ। ਉਨ੍ਹਾਂ ਕਿਹਾ ਕਿ ਜੇਕਰ ਦੋਹਾਂ ਦੇਸ਼ਾਂ ਦੀ ਆਪਸ ਵਿੱਚ ਲੜਾਈ ਹੁੰਦੀ ਹੈ ਤੇ ਇਸ ਦਾ ਸਭ ਤੋਂ ਜ਼ਿਆਦਾ ਖਮਿਆਜ਼ਾ ਪੰਜਾਬ ਨੂੰ ਭੁਗਤਣਾ ਪਵੇਗਾ। ਇਸ ਲਈ ਇਸ ਮਸਲੇ ਨੂੰ ਗੱਲਬਾਤ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ।ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਇੱਕ ਡੀਐੱਸਪੀ ਨੂੰ ਧਮਕਾਏ ਜਾਣ ਦੀ ਆਡੀਓ ਵਾਇਰਲ ਹੋਣ 'ਤੇ ਵੀ ਸੁਖਪਾਲ ਖਹਿਰਾ ਨੇ ਆਪਣੀ ਪ੍ਰਤੀਕਿਰਿਆ ਦਿੱਤੀ। ਸੁਖਪਾਲ ਖਹਿਰਾ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਭਾਰਤ ਭੂਸ਼ਨ ਵਿਰੁੱਧ ਕਾਰਵਾਈ ਨਹੀਂ ਕਰਦੇ ਤਾਂ ਉਹ ਆਸ਼ੂ ਦੇ ਘਰ ਦੇ ਬਾਹਰ ਧਰਨਾ ਦੇਣਗੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਆਸ਼ੂ ਨੂੰ ਕੈਬਨਿਟ ਚੋਂ ਬਾਹਰ ਕਰਨਾ ਚਾਹੀਦਾ ਹੈ।

ABOUT THE AUTHOR

...view details