ਜਲੰਧਰ: ਸੂਬੇ ਵਿੱਚ ਦਿਨ-ਬ-ਦਿਨ ਅਵਾਰਾ ਪਸ਼ੂਆਂ ਦੀ ਸਮੱਸਿਆ ਵੱਧਦੀ ਹੀ ਜਾ ਰਹੀ ਹੈ, ਜਿਸ ਕਾਰਨ ਕਿਸਾਨਾਂ ਦੀ ਫ਼ਸਲਾਂ ਦੇ ਨਾਲ-ਨਾਲ ਸੜਕਾਂ 'ਤੇ ਵੀ ਦੁਰਘਟਨਾਵਾਂ ਵੇਖਣ ਨੂੰ ਮਿਲ ਰਹੀਆਂ ਹਨ। ਇਸ ਸਮੱਸਿਆ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਪਹਿਲਾਂ ਵੀ ਪ੍ਰਸ਼ਾਸਨ ਨੂੰ 14 ਤਰੀਕ ਨੂੰ ਮੰਗ ਪੱਤਰ ਸੌਂਪਿਆ ਸੀ। ਕਿਸਾਨ ਆਗੂਆਂ ਨੇ ਧਮਕੀ ਦਿੱਤੀ ਸੀ ਕਿ ਜੇਕਰ 17 ਤਰੀਕ ਤੱਕ ਇਸ ਸਮੱਸਿਆ ਦਾ ਕੋਈ ਹੱਲ ਨਹੀਂ ਕੱਢਿਆ ਗਿਆ ਤਾਂ ਅਵਾਰਾ ਪਸ਼ੂਆਂ ਨੂੰ ਡੀਸੀ ਦਫਤਰ ਦੇ ਬਾਹਰ ਛੱਡਿਆ ਜਾਵੇਗਾ।
ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੇ ਉਨ੍ਹਾਂ ਦੀ ਇਸ ਗੱਲ 'ਤੇ ਕੋਈ ਗੌਰ ਨਹੀਂ ਕੀਤੀ ਤਾਂ ਯੂਨੀਅਨ ਵੱਲੋਂ ਮਜਬੂਰਨ ਬੀਤੇ ਦਿਨੀਂ ਆਖੀ ਗੱਲ 'ਤੇ ਅਮਲ ਕੀਤੀ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਜਲੰਧਰ ਦੀ ਦਾਣਾ ਮੰਡੀ ਵਿੱਚ ਇਕੱਠੇ ਹੋਏ 'ਤੇ ਉਨ੍ਹਾਂ ਕਿਹਾ ਕਿ ਥੋੜ੍ਹੀ ਦੇਰ ਬਾਅਦ ਉਨ੍ਹਾਂ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਅਵਾਰਾ ਪਸ਼ੂਆਂ ਨੂੰ ਛੱਡਿਆ ਜਾਵੇਗਾ।