ਜਲੰਧਰ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲੰਧਰ ਵਿਖੇ ਰੈਲੀ ਨੂੰ ਦੇਖਦੇ ਹੋਏ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੂਰੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਉਧਰ ਦੂਸਰੇ ਪਾਸੇ ਪਿਛਲੀ ਰੈਲੀ ਭਾਰਤ ਵਿੱਚ ਕਿਸਾਨਾਂ ਦੇ ਵਿਰੋਧ ਕਰਕੇ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਤੇ ਉੱਠੇ ਸਵਾਲਾਂ ਨੂੰ ਦੇਖਦੇ ਹੋਏ ਪੁਲਿਸ ਪ੍ਰਸ਼ਾਸਨ ਵੱਲੋਂ ਅੱਜ ਸੋਮਵਾਰ ਸਵੇਰੇ ਛੇ ਵਜੇ ਤੋਂ ਹੀ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਨਜ਼ਰਬੰਦ ਕੀਤਾ ਹੋਇਆ ਹੈ।
ਉਨ੍ਹਾਂ ਦੇ ਘਰਾਂ ਦੇ ਬਾਹਰ ਪੁਲਿਸ ਮੁਲਾਜ਼ਮਾਂ ਦੀ ਤੈਨਾਤੀ ਕਰ ਦਿੱਤੀ ਗਈ ਹੈ ਤਾਂ ਕਿ ਕਿਸਾਨ ਕਿਸੇ ਵੀ ਸੂਰਤ ਵਿੱਚ ਆਪਣੇ ਘਰਾਂ ਤੋਂ ਨਿਕਲ ਕੇ ਰੈਲੀ ਦੇ ਰਸਤੇ ਵਿਚ ਨਾ ਪਹੁੰਚ ਸਕਣ।
ਉਧਰ ਦੂਸਰੇ ਪਾਸੇ ਕਿਸਾਨਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਨੂੰ ਦੇਖਦੇ ਹੋਏ ਉਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਸਾੜਨ ਦਾ ਪ੍ਰੋਗਰਾਮ ਬਣਾਇਆ ਗਿਆ ਸੀ ਪਰ ਇਸ ਤੋਂ ਪਹਿਲਾਂ ਕਿ ਉਹ ਘਰੋਂ ਬਾਹਰ ਨਿਕਲਦੇ ਉਨ੍ਹਾਂ ਦੇ ਘਰਾਂ ਦੇ ਬਾਹਰ ਭਾਰੀ ਗਿਣਤੀ ਵਿੱਚ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਕਰ ਦਿੱਤੀ ਗਈ।
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਕੇਂਦਰ ਸਰਕਾਰ ਅਤੇ ਮੋਦੀ ਖਿਲਾਫ਼ ਪ੍ਰਦਰਸ਼ਨ ਅਤੇ ਰੋਸ ਉਦੋਂ ਤੱਕ ਰਹੇਗਾ ਜਦ ਤੱਕ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਹੈ।