ਜਲੰਧਰ: ਲੋਕ ਇਨਸਾਫ਼ ਪਾਰਟੀ ਨੇ ਪਟਿਆਲਾ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਦੇ ਬਾਹਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੋਟਾਲੇ ਨੂੰ ਲੈ ਕੇ ਪ੍ਰਦਰਸ਼ਨ ਕੀਤਾ।
ਪੰਜਾਬ ਦੇ ਹਿੱਤਾਂ ਲਈ ਲੋਕ ਇਨਸਾਫ ਪਾਰਟੀ ਹਮੇਸ਼ਾ ਸਰਕਾਰ ਨਾਲ ਲੜਦੀ ਰਹੇਗੀ: ਬੈਂਸ - ਸਿਮਰਜੀਤ ਸਿੰਘ ਬੈਂਸ
ਪਟਿਆਲਾ ਵਿੱਚ ਹੋਏ ਲਾਠੀਚਾਰਜ ਤੋਂ ਬਾਅਦ ਲੋਕ ਇਨਸਾਫ ਪਾਰਟੀ ਜਲੰਧਰ 'ਚ ਮੀਡੀਆ ਨਾਲ ਰੂਬਰੂ ਹੋਈ। ਇਸ ਮੌਕੇ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਾਂਗਰਸ ਵਿਰੁੱਧ ਨਿਸ਼ਾਨੇ ਵਿੰਨ੍ਹੇ।
ਫ਼ੋਟੋ।
ਇਸ ਦੌਰਾਨ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵੀ ਮੌਜੂਦ ਸਨ। ਪ੍ਰਦਰਸ਼ਨ ਦੌਰਾਨ ਪੁਲਿਸ ਨੇ ਲਾਠੀਚਾਰਜ ਕਰ ਦਿੱਤਾ ਜਿਸ ਦੌਰਾਨ ਕਾਫ਼ੀ ਵਰਕਰ ਜ਼ਖਮੀ ਹੋ ਗਏ।
ਇਸ ਤੋਂ ਬਾਅਦ ਉਹ ਜਲੰਧਰ ਪੁੱਜੇ ਜਿੱਥੇ ਉਨ੍ਹਾਂ ਪੱਤਰਕਾਰਾਂ ਦੇ ਨਾਲ ਗੱਲਬਾਤ ਕੀਤਾ। ਇਸ ਮੌਕੇ ਸਿਮਰਜੀਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਦੇ ਹਿੱਤਾਂ ਦੇ ਲਈ ਲੋਕ ਇਨਸਾਫ ਪਾਰਟੀ ਹਮੇਸ਼ਾ ਹੀ ਸਰਕਾਰ ਦੇ ਨਾਲ ਲੜਦੀ ਰਹੇਗੀ। ਚਾਹੇ ਗੱਲ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਹੋਵੇ ਜਾਂ ਕੋਈ ਹੋਰ, ਇਸ ਦੇ ਲਈ ਉਹ ਕਦੇ ਵੀ ਪਿੱਛੇ ਨਹੀਂ ਹਟਣਗੇ।