ਪੰਜਾਬ

punjab

ETV Bharat / state

ਦੇਖੋ! ਜਲੰਧਰ ਵਿੱਚ ਮੀਂਹ ਨੇ ਕਿਸ ਤਰ੍ਹਾਂ ਦਿਖਾਏ ਆਪਣੇ ਰੰਗ - ਮਹਾਰਾਜਾ ਰਣਜੀਤ ਸਿੰਘ ਨਗਰ

ਹਰ ਸਾਲ ਬਾਰਿਸ਼ ਸ਼ੁਰੂ ਹੋਣ ਤੋਂ ਪਹਿਲੇ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਤਿਆਰੀਆਂ ਕਰਨ ਦੇ ਦਾਅਵੇ ਕੀਤੇ ਜਾਂਦੇ ਹਨ। ਪ੍ਰਸ਼ਾਸਨ ਵੱਲੋਂ ਵਾਰ ਵਾਰ ਕਿਹਾ ਜਾਂਦਾ ਹੈ ਕਿ ਉਨ੍ਹਾਂ ਵੱਲੋਂ ਆਪਣੇ ਸਾਰੇ ਇੰਤਜ਼ਾਮ ਕਰ ਲਏ ਗਏ ਹਨ ਅਤੇ ਕਿਸੇ ਨੂੰ ਕੋਈ ਪਰੇਸ਼ਾਨੀ ਨਹੀਂ ਹੋਵੇਗੀ। ਪਰ ਹਰ ਸਾਲ ਜੋ ਹਾਲਾਤ ਪੈਦਾ ਹੁੰਦੇ ਹਨ ਉਹ ਆਮ ਲੋਕਾਂ ਨੂੰ ਭੁਗਤਣੇ ਪੈਂਦੇ ਹਨ। ਇਸੇ ਤਰ੍ਹਾਂ ਦੇ ਹਾਲਾਤ ਇਸ ਸਾਲ ਵੀ ਨਜ਼ਰ ਆ ਰਹੇ ਹਨ।

ਦੇਖੋ! ਜਲੰਧਰ ਵਿੱਚ ਮੀਂਹਨੇ ਕਿਸ ਤਰ੍ਹਾਂ ਦਿਖਾਏ ਆਪਣੇ ਰੰਗ
ਦੇਖੋ! ਜਲੰਧਰ ਵਿੱਚ ਮੀਂਹ ਨੇ ਕਿਸ ਤਰ੍ਹਾਂ ਦਿਖਾਏ ਆਪਣੇ ਰੰਗ

By

Published : Jul 28, 2021, 12:34 PM IST

Updated : Jul 28, 2021, 1:04 PM IST

ਜਲੰਧਰ:ਹਰ ਸਾਲ ਬਾਰਿਸ਼ ਸ਼ੁਰੂ ਹੋਣ ਤੋਂ ਪਹਿਲੇ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਤਿਆਰੀਆਂ ਕਰਨ ਦੇ ਦਾਅਵੇ ਕੀਤੇ ਜਾਂਦੇ ਹਨ। ਪ੍ਰਸ਼ਾਸਨ ਵੱਲੋਂ ਵਾਰ ਵਾਰ ਕਿਹਾ ਜਾਂਦਾ ਹੈ ਕਿ ਉਨ੍ਹਾਂ ਵੱਲੋਂ ਆਪਣੇ ਸਾਰੇ ਇੰਤਜ਼ਾਮ ਕਰ ਲਏ ਗਏ ਹਨ ਅਤੇ ਕਿਸੇ ਨੂੰ ਕੋਈ ਪਰੇਸ਼ਾਨੀ ਨਹੀਂ ਹੋਵੇਗੀ। ਪਰ ਹਰ ਸਾਲ ਜੋ ਹਾਲਾਤ ਪੈਦਾ ਹੁੰਦੇ ਹਨ ਉਹ ਆਮ ਲੋਕਾਂ ਨੂੰ ਭੁਗਤਣੇ ਪੈਂਦੇ ਹਨ। ਇਸੇ ਤਰ੍ਹਾਂ ਦੇ ਹਾਲਾਤ ਇਸ ਸਾਲ ਵੀ ਨਜ਼ਰ ਆ ਰਹੇ ਹਨ।

ਦੇਖੋ! ਜਲੰਧਰ ਵਿੱਚ ਮੀਂਹ ਨੇ ਕਿਸ ਤਰ੍ਹਾਂ ਦਿਖਾਏ ਆਪਣੇ ਰੰਗ
ਪੰਜਾਬ ਵਿੱਚ ਪਿਛਲੇ ਦੋ ਦਿਨਾਂ ਤੋਂ ਪੈ ਰਹੀ ਬਾਰਿਸ਼ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ ਪਰ ਉਧਰ ਦੂਸਰੇ ਪਾਸੇ ਇਸ ਬਾਰਿਸ਼ ਨਾਲ ਆਮ ਲੋਕਾਂ ਦਾ ਜੀਣਾ ਵੀ ਮੁਸ਼ਕਿਲ ਹੋ ਗਿਆ ਹੈ। ਜਲੰਧਰ ਵਿੱਚ ਹੋ ਰਹੀ ਬਾਰਿਸ਼ ਦੇ ਨਾਲ ਪ੍ਰਸ਼ਾਸਨ ਦੇ ਇੰਤਜ਼ਾਮਾਂ ਦੀ ਪੋਲ ਖੁੱਲ੍ਹ ਗਈ ਹੈ। ਜਲੰਧਰ ਦੇ ਕਈ ਇਲਾਕਿਆਂ ਵਿੱਚ ਪਾਣੀ ਭਰਨ ਨਾਲ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਇਸੇ ਤਰ੍ਹਾਂ ਦੇ ਕੁਝ ਹਾਲਾਤ ਜਲੰਧਰ ਦੇ ਮਹਾਰਾਜਾ ਰਣਜੀਤ ਸਿੰਘ ਨਗਰ ਦੇ ਹਨ। ਇਸ ਇਲਾਕੇ ਵਿਚ ਪੂਰੀ ਤਰ੍ਹਾਂ ਪਾਣੀ ਭਰ ਗਿਆ ਹੈ ਅਤੇ ਕਈ ਜਗ੍ਹਾ ਤੋਂ ਸੜਕਾਂ ਵੀ ਟੁੱਟ ਗਈਆਂ ਹਨ। ਇਲਾਕੇ ਦੇ ਲੋਕਾਂ ਦੇ ਮੁਤਾਬਿਕ ਉਹ ਇਨ੍ਹਾਂ ਚੀਜ਼ਾਂ ਤੋਂ ਪਹਿਲੇ ਹੀ ਜਾਣੂ ਸਨ ਕਿ ਬਾਰਿਸ਼ ਵਿਚ ਇਹ ਹਾਲਾਤ ਬਣ ਜਾਣਗੇ। ਜਿਸ ਕਰਕੇ ਉਨ੍ਹਾਂ ਨੇ ਕਈ ਵਾਰ ਪ੍ਰਸ਼ਾਸਨ ਨੂੰ ਇਸ ਦੀ ਸ਼ਿਕਾਇਤ ਵੀ ਕੀਤੀ ਸੀ ਪਰ ਪ੍ਰਸ਼ਾਸਨ ਨੇ ਉਨ੍ਹਾਂ ਦੀ ਇੱਕ ਨਹੀਂ ਸੁਣੀ।

ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਇੱਕ ਕਲੋਨੀ ਇੰਪਰੂਵਮੈਂਟ ਟਰੱਸਟ ਵੱਲੋਂ ਬਣਾਈ ਗਈ ਹੈ ਅਤੇ ਇਸ ਨੂੰ ਠੀਕ ਠਾਕ ਰੱਖਣ ਦੀ ਜ਼ਿੰਮੇਵਾਰੀ ਵੀ ਇੰਪਰੂਵਮੈਂਟ ਟਰੱਸਟ ਦੀ ਹੈ ਪਰ ਅੱਜ ਇਨ੍ਹਾਂ ਮਾੜੇ ਹਾਲਾਤਾਂ ਵਿੱਚ ਨਾਂ ਤੇ ਉਨ੍ਹਾਂ ਦੀ ਇੰਪਰੂਵਮੈਂਟ ਟਰੱਸਟ ਵਾਲੇ ਸੁਣ ਰਹੇ ਨੇ ਅਤੇ ਨਾ ਹੀ ਨਗਰ ਨਿਗਮ ਵਾਲੇ ਸੁਣ ਰਹੇ ਹਨ।

ਇਹ ਵੀ ਪੜੋ:ਹਿਮਾਚਲ ‘ਚ ਫਟਿਆ ਬੱਦਲ, ਖੌਫ਼ਨਾਕ ਮੰਜ਼ਰ ਦੀਆਂ ਤਸਵੀਰਾਂ ਆਈਆਂ ਸਾਹਮਣੇ

Last Updated : Jul 28, 2021, 1:04 PM IST

ABOUT THE AUTHOR

...view details