ਪੰਜਾਬ

punjab

ETV Bharat / state

LPU ਦੇ ਵਿਦਿਆਰਥੀ ਨੇ PG ਦੀ ਬਿਲਡਿੰਗ ਤੋਂ ਛਾਲ ਮਾਰ ਕੀਤੀ ਖ਼ੁਦਕੁਸ਼ੀ - LPU Student

ਐੱਲਪੀਯੂ ਦੇ ਬੀਟੈੱਕ ਆਖ਼ਰੀ ਸਾਲ ਦੇ ਵਿਦਿਆਰਥੀ ਨੇ ਪੀਜੀ ਦੀ ਛੱਤ ਤੋਂ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ।

LPU ਦੇ ਵਿਦਿਆਰਥੀ ਨੇ PG ਦੀ ਬਿਲਡਿੰਗ ਤੋਂ ਛਾਲ ਮਾਰ ਕੀਤੀ ਖ਼ੁਦਕੁਸ਼ੀ

By

Published : Jul 13, 2019, 11:54 PM IST

ਫਗਵਾੜਾ : ਜਲੰਧਰ ਜੀਟੀ ਰੋਡ 'ਤੇ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਇੱਕ ਵਿਦਿਆਰਥੀ ਨੇ ਪੀਜੀ ਦੀ ਬਿਲਡਿੰਗ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਤੁਹਾਨੂੰ ਦੱਸ ਦਈਏ ਕਿ ਮ੍ਰਿਤਕ ਦੀ ਪਛਾਣ ਸੋਨੂੰ ਵਜੋਂ ਹੋਈ ਹੈ।

ਵੇਖੋ ਵੀਡਿਉ।

ਜਾਣਕਾਰੀ ਮੁਤਾਬਕ ਮ੍ਰਿਤਕ ਸੋਨੂੰ ਬੀਟੈੱਕ ਦੇ ਆਖ਼ਰੀ ਸਾਲ ਦਾ ਵਿਦਿਆਰਥੀ ਸੀ। ਉਕਤ ਵਿਦਿਆਰਥੀ ਨੇ ਮਰਨ ਤੋਂ ਪਹਿਲਾਂ ਸੁਸਾਇਡ ਨੋਟ ਵੀ ਲਿਖਿਆ ਸੀ।

ਪੁਲਿਸ ਨੇ ਸੁਸਾਇਡ ਨੋਟ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਇਸ ਬਾਰੇ ਐੱਸਐੱਚ ਓਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿੱਚ ਪੋਸਟਮਾਰਟਮ ਲਈ ਰੱਖ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਈਟੀਵੀ ਭਾਰਤ ਦੀ ਖ਼ਬਰ ਦਾ ਅਸਰ, ਪਲਾਸਟਿਕ ਮੁਕਤ ਸ਼ਹਿਰ ਬਣੇਗਾ ਪਟਿਆਲਾ

ਪੁਲਿਸ ਇਸ ਸੁਸਾਈਡ ਦੇ ਪਿੱਛੇ ਦੇ ਕਾਰਨ ਦੀ ਜਾਂਚ ਵਿੱਚ ਲੱਗੀ ਹੋਈ ਹੈ ਅਤੇ ਜਲਦ ਹੀ ਇਸ ਦਾ ਖੁਲਾਸਾ ਕਰੇਗੀ।

ABOUT THE AUTHOR

...view details