ਜਲੰਧਰ: ਲੁਧਿਆਣਾ ਜ਼ਿਲ੍ਹਾ ਕਚਿਹਰੀ ਬਲਾਸਟ (Ludhiana District Court Blast) ਤੋਂ ਸੂਬੇ ਵਿੱਚ ਪੁਲਿਸ ਨੇ ਸੁਰੱਖਿਆ ਵਧਾ ਦਿੱਤੀ ਹੈ। ਸਰਕਾਰ ਵੱਲੋਂ ਪੁਲਿਸ ਨੂੰ ਜ਼ਿਲ੍ਹਾਂ ਅਦਾਲਤਾਂ ਤੋਂ ਇਲਾਵਾਂ ਵੱਖ ਵੱਖ ਥਾਵਾਂ ਉੱਪਰ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਲੁਧਿਆਣਾ ਬਲਾਸਟ ਘਟਨਾ ਨੂੰ ਲੈ ਕੇ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਲੋਂ ਵੱਡਾ ਫੈਸਲਾ ਗਿਆ ਹੈ। ਜਲੰਧਰ ਜ਼ਿਲ੍ਹੇ ਦੀ ਸੁਰੱਖਿਆ ਨੂੰ ਦੇਖਦੇ ਹੋਏ ਜਲੰਧਰ ਦੇ ਡੀਸੀ ਘਨਸ਼ਾਮ ਥੋਰੀ (DC Ghansham Thori) ਵੱਲੋਂ ਜਲੰਧਰ ਦਿਹਾਤੀ ਇਲਾਕਿਆਂ ਵਿੱਚ 144 ਧਾਰਾ ਲਾਗੂ (Section 144 implemented ) ਕਰ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਪਿਛਲੇ ਦਿਨ੍ਹਾਂ ਤੋਂ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਦੇ ਚੱਲਦੇ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਲੋਂ ਫੈਸਲਾ ਲਿਆ ਗਿਆ ਹੈ। ਪ੍ਰਸ਼ਾਸਨ ਦੇ ਇਸ ਫੈਸਲੇ ਤੋਂ ਬਾਅਦ ਪੰਜ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ਉੱਤੇ ਰੋਕ ਲੱਗ ਗਈ ਹੈ। ਜੇਕਰ ਕੋਈ ਵੀ ਪ੍ਰਸ਼ਾਸਨ ਦੇ ਇਸ ਫੈਸਲੇ ਦੀ ਉਲੰਘਣਾ ਕਰੇਗਾ ਉਸ ਖਿਲਾਫ਼ ਵੱਡੀ ਕਾਰਵਾਈ ਹੋ ਸਕਦੀ ਹੈ।