ਜਲੰਧਰ:ਕਾਂਗਰਸੀ ਸਾਂਸਦ (Congress MP) ਮਨੀਸ਼ ਤਿਵਾੜੀ (Manish Tewari) ਅੱਜ ਆਪਣੀ ਹੀ ਸਰਕਾਰ ਦੇ ਖ਼ਿਲਾਫ਼ ਬੋਲਦੇ ਨਜ਼ਰ ਆਏ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨੇ 2017 ਦੀਆਂ ਚੋਣਾਂ ‘ਚ ਜੋ ਵਾਅਦੇ ਪੰਜਾਬੀਆਂ ਨਾਲ ਕੀਤੇ ਸਨ। ਉਨ੍ਹਾਂ ਵਿੱਚੋਂ ਹਾਲੇ ਕੁਝ ਵਾਅਦੇ ਪੂਰੇ ਨਹੀਂ ਕੀਤੇ ਹਨ। ਇਸ ਮੌਕੇ ਉਨ੍ਹਾਂ ਨੇ 2022 ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਤੇ ਮੌਜੂਦਾਂ ਕਾਂਗਰਸ ਸਰਕਾਰ (Congress Government) ਦੀ ਕਾਰਗੁਜਾਰੀ ਨੂੰ ਵੇਖ ਕੇ ਹੀ ਪੰਜਾਬ ਦੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਵੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਲੰਬੇ ਸਮੇਂ ਤੋਂ ਹਾਲਾਤ ਠੀਕ ਨਾ ਹੋਣ ਕਰਕੇ ਪੰਜਾਬ ਸਰਕਾਰ (PUNJAB Government) ਕੁਝ ਵਾਅਦੇ ਪੂਰੇ ਨਹੀਂ ਕਰ ਸਕੀ। ਹਾਲਾਂਕਿ ਉਹ ਬਾਅਦ ਵੀ ਆਪਣੇ ਇਸ ਬਿਆਨ ਨੂੰ ਸਰਕਾਰ ਦੇ ਕੁਝ ਚੰਗੇ ਕੰਮ ਗਿਣਾਕੇ ਕਵਰਅੱਪ ਵੀ ਕਰਦੇ ਨਜ਼ਰ ਆਏ।
ਇਸ ਮੌਕੇ ਕਾਂਗਰਸੀ ਸਾਂਸਦ ਮਨੀਸ਼ ਤਿਵਾੜੀ ਨੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ‘ਤੇ ਬੋਲਦਿਆ ਕਿਹਾ ਕਿ ਪੰਜਾਬ ਸਰਕਾਰ(PUNJAB Government) ਵੱਲੋਂ ਮਾਮਲੇ ਦੀ ਜਾਂਚ ਕਰ ਰਹੇ ਕੁਵੰਰ ਵਿਜੇ ਪ੍ਰਤਾਪ ਨੇ ਸਹੀ ਢੰਗ ਨਾਲ ਮਾਮਲੇ ਦੀ ਜਾਂਚ ਨਹੀਂ ਕੀਤੀ। ਜਿਸ ਕਰਕੇ ਗੁਰੂ ਸਾਹਿਬ ਦੀ ਬੇਅਦਬੀ ਦਾ ਮਾਮਲਾ ਹੱਲ ਨਹੀਂ ਹੋ ਸਕਿਆ।