ਜਲੰਧਰ: ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਔਜਲਾ ਵੱਲੋਂ ਚੀਨ ਨਾਲ ਜਾਰੀ ਵਿਵਾਦ 'ਤੇ ਭਾਜਪਾ ਸਰਕਾਰ 'ਤੇ ਚੁੱਕੇ ਗਏ ਸਵਾਲਾਂ ਨੇ ਸਿਆਸਤ ਵਿੱਚ ਹਲਚਲ ਪੈਦਾ ਕੀਤੀ ਹੋਈ ਹੈ। ਦੋਵੇਂ ਕਾਂਗਰਸੀ ਆਗੂਆਂ ਨੇ ਸਰਹੱਦ 'ਤੇ ਚੱਲ ਰਹੇ ਵਿਵਾਦ ਨੂੰ ਬਿਹਾਰ ਵਿਧਾਨ ਸਭਾ ਦੀਆਂ ਚੋਣਾਂ ਨਾਲ ਜੋੜ ਕੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਨਿਸ਼ਾਨੇ ਸਾਧੇ ਸਨ। ਇਸ ਮਗਰੋਂ ਭਾਜਪਾ ਵੱਲੋਂ ਵੀ ਪ੍ਰਤੀਕਿਰਿਆਵਾਂ ਵੇਖਣ ਨੂੰ ਮਿਲ ਰਹੀਆਂ ਹਨ। ਸਾਬਕਾ ਕੈਬਿਨੇਟ ਮੰਤਰੀ ਮਨੋਰੰਜਨ ਕਾਲੀਆ ਨੇ ਕਾਂਗਰਸੀ ਆਗੂਆਂ 'ਤੇ ਪਲਟਵਾਰ ਕੀਤਾ ਹੈ।
ਮਨੋਰੰਜਨ ਕਾਲੀਆ ਨੇ ਕਾਂਗਰਸ 'ਤੇ ਕੀਤਾ ਪਲਟਵਾਰ
ਜਲੰਧਰ: ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਔਜਲਾ ਵੱਲੋਂ ਚੀਨ ਨਾਲ ਜਾਰੀ ਵਿਵਾਦ 'ਤੇ ਭਾਜਪਾ ਸਰਕਾਰ 'ਤੇ ਚੱਕੇ ਗਏ ਸਵਾਲਾਂ ਨੂੰ ਲੈ ਕੇ ਭਾਜਪਾ ਆਗੂ ਮਨੋਰਮਜਨ ਕਾਲੀਆ ਨੇ ਵੀ ਪਲਟਵਾਰ ਕੀਤੇ ਹਨ।
ਮਨੋਰੰਜਨ ਕਾਲੀਆ ਨੇ ਕਿਹਾ ਹੈ ਕਿ ਪੰਜਾਬ ਵਿੱਚ ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਦਿੱਤੇ ਗਏ ਬਿਆਨ ਬਿਲਕੁਲ ਬਚਕਾਨਾ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਨੂੰ ਕਿਸੇ ਰਾਜ ਦੀਆਂ ਚੋਣਾਂ ਨਾਲ ਜੋੜਨਾ ਬਿਲਕੁਲ ਗਲਤ ਹੈ। ਮਨੋਰੰਜਨ ਕਾਲੀਆ ਨੇ ਕਾਂਗਰਸ ਉੱਪਰ ਸਵਾਲ ਉਠਾਉਂਦੇ ਹੋਏ ਕਿਹਾ ਕਿ ਕਾਂਗਰਸ ਦੇ ਆਗੂ ਆਪਣੇ ਆਕਾਵਾਂ ਦੇ ਮਗਰ ਲੱਗ ਕੇ ਉਲਟੇ ਸਿੱਧੇ ਬਿਆਨ ਦੇ ਰਹੇ ਹਨ।
ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਤੇ ਭਾਜਪਾ ਦੇ ਅੱਧੀਆਂ-ਅੱਧੀਆਂ ਸੀਟਾਂ 'ਤੇ ਚੋਣ ਲੜਣ ਦੇ ਸਾਬਕਾ ਮੰਤਰੀ ਮਦਨ ਮੋਹਨ ਮਿੱਤਲ ਵੱਲੋਂ ਦਿੱਤੇ ਬਿਆਨ ਬਾਰੇ ਕਾਲੀਆ ਨੇ ਕਿਹਾ ਕਿ ਇਹ ਉਨ੍ਹਾਂ ਦਾ ਨਿੱਜੀ ਬਿਆਨ ਹੈ। ਉਨ੍ਹਾਂ ਕਿਹਾ ਭਾਜਪਾ ਵਰਕਰ ਚਾਹੁੰਦੇ ਹਨ ਕਿ ਭਾਜਪਾ ਵੱਧ ਸੀਟਾਂ 'ਤੇ ਚੋਣ ਲੜੇ ਪਰ ਇਸ ਦਾ ਫੈਸਲਾ ਪਾਰਟੀ ਹਾਈ ਕਮਾਨ ਨੇ ਲੈਣਾ ਹੈ।