ਜਲੰਧਰ:ਪੰਜਾਬ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਸੂਬਾ ਸਰਕਾਰ ਵੱਲੋਂ ਸਾਲ 2022 ਤੋਂ 'ਖੇਡਾਂ ਵਤਨ ਪੰਜਾਬ ਦੀਆਂ' ਦੀ ਸ਼ੁਰੂਆਤ ਕੀਤੀ ਗਈ। ਜਿਸ ਦਾ ਹੁਣ ਦੂਜਾ ਸੀਜ਼ਨ ਵੀ ਸ਼ੁਰੂ ਹੋ ਗਿਆ ਹੈ। ਇਸ ਨੂੰ ਮੱਦੇਨਜ਼ਰ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਮਸ਼ਾਲ ਮਾਰਚ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਪ੍ਰੋਗਰਾਮ ਦੇ ਤਹਿਤ ਇੱਕ ਮਸ਼ਾਲ ਮਾਰਚ ਪੂਰੇ ਪੰਜਾਬ ਵਿੱਚ ਕੱਢਿਆ ਜਾ ਰਿਹਾ ਹੈ। ਇਸੇ ਪ੍ਰੋਗਾਮ ਦੇ ਚਲਦੇ ਅੱਜ ਇਸ ਮਸ਼ਾਲ ਮਾਰਚ ਨੂੰ ਜਲੰਧਰ ਤੋਂ ਰਵਾਨਾ ਕੀਤਾ ਗਿਆ। ਮਸ਼ਾਲ ਮਾਰਚ ਨੂੰ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਸੁਸ਼ੀਲ ਰਿੰਕੂ ਨੇ ਰਵਾਨਾ ਕੀਤਾ।
Mashal March: 'ਖੇਡਾਂ ਵਤਨ ਪੰਜਾਬ ਦੀਆਂ 2' ਪ੍ਰੋਗਰਾਮ ਦੀਆਂ ਦੇ ਚਲਦੇ ਮਸ਼ਾਲ ਮਾਰਚ ਜਲੰਧਰ ਤੋਂ ਰੋਪੜ ਲਈ ਰਵਾਨਾ - CM Mann
Mashal March: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਪ੍ਰੋਗਰਾਮ ਦੇ ਤਹਿਤ ਇਕ ਮਸ਼ਾਲ ਮਾਰਚ ਪੂਰੇ ਪੰਜਾਬ 'ਚ ਕੱਢਿਆ ਜਾ ਰਿਹਾ ਹੈ। ਇਸੇ ਪ੍ਰੋਗਾਮ ਦੇ ਚੱਲਦੇ ਇਸ ਮਸ਼ਾਲ ਮਾਰਚ ਨੂੰ ਜਲੰਧਰ ਤੋਂ ਰੂਪਨਗਰ ਲਈ ਰਵਾਨਾ ਕੀਤਾ ਗਿਆ।
Published : Aug 25, 2023, 2:28 PM IST
ਵੱਖ-ਵੱਖ ਸ਼ਹਿਰਾਂ 'ਚ ਹੁੰਦੀ ਹੋਈ ਪਹੁੰਚੇਗੀ ਬਠਿੰਡਾ : ਜ਼ਿਕਰਯੋਗ ਹੈ ਕਿ ਪਿਛਲੇ ਸਾਲ ਦੀ ਤਰਾਂ ਇਸ ਸਾਲ ਵੀ ਪੰਜਾਬ 'ਚ ਖੇਡਾਂ ਵਤਨ ਪੰਜਾਬ ਦੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਦੀ ਸ਼ਰੂਆਤ 29 ਅਗਸਤ ਨੂੰ ਬਠਿੰਡਾ ਵਿਖੇ ਹੋਣ ਜਾ ਰਹੀ ਹੈ। ਇਸ ਹੀ ਤਹਿਤ ਪੂਰੇ ਪੰਜਾਬ 'ਚ ਇਕ ਮਸ਼ਾਲ ਮਾਰਚ ਕੱਢਿਆ ਜਾ ਰਿਹਾ ਹੈ। ਮਸ਼ਾਲ ਮਾਰਚ ਦੇ ਵੇਰਵੇ ਦੀ ਗੱਲ ਕੀਤੀ ਜਾਵੇ ਤਾਂ ਇਹ 23 ਅਗਸਤ ਨੂੰ ਫਿਰੋਜ਼ਪੁਰ, ਤਰਨ ਤਾਰਨ ਤੇ ਅੰਮ੍ਰਿਤਸਰ, 24 ਅਗਸਤ ਨੂੰ ਗੁਰਦਾਸਪੁਰ, ਪਠਾਨਕੋਟ ਤੇ ਹੁਸ਼ਿਆਰਪੁਰ, 25 ਅਗਸਤ ਨੂੰ ਜਲੰਧਰ, ਸ਼ਹੀਦ ਭਗਤ ਸਿੰਘ ਨਗਰ ਤੇ ਰੂਪਨਗਰ, 26 ਅਗਸਤ ਨੂੰ ਐਸ.ਏ.ਐਸ.ਨਗਰ, ਫਤਹਿਗੜ੍ਹ ਸਾਹਿਬ ਤੇ ਮਾਲੇਰਕੋਟਲਾ, 27 ਅਗਸਤ ਨੂੰ ਪਟਿਆਲਾ, ਸੰਗਰੂਰ ਤੇ ਮਾਨਸਾ, 28 ਅਗਸਤ ਨੂੰ ਬਰਨਾਲਾ, ਫਰੀਦਕੋਟ ਤੇ ਫਾਜ਼ਿਲਕਾ ਅਤੇ 29 ਅਗਸਤ ਨੂੰ ਸ੍ਰੀ ਮੁਕਤਸਰ ਸਾਹਿਬ ਤੇ ਬਠਿੰਡਾ ਵਿਖੇ ਮਸ਼ਾਲ ਮਾਰਚ ਗੁਜ਼ਰੇਗੀ।
- RTI ਵਿੱਚ ਹੋਇਆ ਖੁਲਾਸਾ, ਪੰਜਾਬ ਵਿੱਚ ਖੋਲ੍ਹੇ ਜਾਣ ਵਾਲੇ 16 ਨਵੇਂ ਮੈਡੀਕਲ ਕਾਲਜਾਂ ਲਈ ਡੇਢ ਸਾਲ ਵਿੱਚ ਨਹੀਂ ਬਣਾਈ ਕੋਈ ਰੂਪ ਰੇਖਾ
- Punjab flood updates: ਨੰਗਲ 'ਚ ਹੜ੍ਹ ਦੇ ਮੱਦੇਨਜ਼ਰ ਪ੍ਰਸ਼ਾਸਨ ਚੌਕਸ, ਐੱਸਡੀਐੱਮ ਅਮਨਜੋਤ ਕੌਰ ਨੇ ਐੱਨਡੀਆਰਐੱਫ ਨਾਲ ਕੀਤਾ ਪ੍ਰਭਾਵਿਤ ਇਲਾਕੇ ਦਾ ਦੌਰਾ
- ਭਾਰਤੀ ਦਿੱਗਜ ਕਾਰਪੋਰੇਟਾਂ ਦੀਆਂ ਮੁੜ ਵੱਧ ਸਕਦੀਆਂ ਨੇ ਮੁਸ਼ਕਿਲਾਂ, ਹਿੰਡਨਬਰਗ ਦੀ ਤਰ੍ਹਾਂ ਹੁਣ ਇਹ ਸੰਸਥਾ ਵੱਡੇ ਖੁਲਾਸੇ ਕਰਨ ਦੀ ਤਿਆਰੀ 'ਚ
ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਣ ਦਾ ਅਹਿਮ ਉਪਰਾਲਾ :ਜਲੰਧਰ ਪਹੁੰਚਣ 'ਤੇ ਸੁਸ਼ੀਲ ਰਿੰਕੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਇਹ ਉਪਰਾਲਾ ਬੇਹੱਦ ਸ਼ਾਲਾਘਾਜੋਗ ਹੈ।ਇਸ ਪ੍ਰੋਗਰਾਮ ਨਾਲ ਜਿੱਥੇ ਪੰਜਾਬ ਵਿਚ ਖੇਡਾਂ ਨੂੰ ਪ੍ਰੋਤਸਾਹਨ ਮਿਲਦਾ ਹੈ ਉਥੇ ਹੀ ਨੌਜਵਾਨ ਨਸ਼ੇ ਤੋਂ ਦੂਰ ਹੁੰਦੇ ਜਾਣਗੇ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬਚਾਇਆ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੋਗਾ ਦੇ ਖਿਡਾਰੀਆਂ ਨੂੰ ਇਹਨਾਂ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਪ੍ਰੇਰਨਾ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਹਨਾਂ ਖੇਡਾਂ ਦੇ ਸੁਚਾਰੂ ਪ੍ਰਬੰਧਾਂ ਵਿੱਚ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਹਨਾਂ ਉਮੀਦ ਜਤਾਈ ਕਿ ਖਿਡਾਰੀ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਇਹਨਾਂ ਖੇਡਾਂ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕਰਨਗੇ ਅਤੇ ਆਪੋ ਆਪਣੇ ਜ਼ਿਲ੍ਹਿਆਂ ਦਾ ਨਾਮ ਰੌਸ਼ਨ ਕਰਨਗੇ।