ਜਲੰਧਰ : ਦੇਸ਼ ਭਰ ਵਿਚ ਖੇਤੀਬਾੜੀ ਕਾਲੇ ਕਾਨੂੰਨਾਂ ਖਿਲਾਫ਼ ਲਗਾਤਾਰ ਸੰਘਰਸ਼ ਚੱਲ ਰਿਹਾ ਹੈ।ਜਲੰਧਰ ਦੇ ਕਸਬਾ ਫਿਲੌਰ ਦੇ ਲਾਡੋਵਾਲ ਟੋਲ ਪਲਾਜ਼ੇ 'ਤੇ ਗੁਰਦਾਸਪੁਰ ਤੋਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਕਿਸਾਨ ਮੈਂਬਰਾਂ ਨੇ ਇੱਥੇ ਆ ਕੇ ਮੀਟਿੰਗ ਕੀਤੀ।ਮੀਟਿੰਗ ਤੋਂ ਬਾਅਦ ਉਨ੍ਹਾਂ ਵੱਲੋਂ ਦਿੱਲੀ ਵੱਲ ਨੂੰ ਕੂਚ ਕੀਤਾ ਗਿਆ।ਮੀਟਿੰਗ ਵਿਚ ਕਿਸਾਨਾਂ ਨੇ ਆਪਣੇ ਸਾਥੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਕਿਹਾ ਕਿ ਕਿਸਾਨੀ ਸੰਘਰਸ਼ ਤੋਂ ਸਰਕਾਰ ਹਿੱਲ ਚੁੱਕੀ ਹੈ ਹੁਣ ਇਹ ਕੋਰੋਨਾ ਦਾ ਖੌਫ ਪਾ ਰਹੀ ਹੈ।
ਇਸ ਤੋਂ ਇਲਾਵਾ ਕਿਸਾਨ ਆਗੂ ਨੇ ਕਿਹਾ ਕਿਸਾਨਾਂ ਦੇ ਜਥੇ ਦਿੱਲੀ ਵੱਲ ਨੂੰ ਇਸ ਤਰ੍ਹਾਂ ਹੀ ਕੂਚ ਕਰਦੇ ਰਹਿਣਗੇ।ਇਸ ਮੌਕੇ ਕਿਸਾਨ ਆਗੂ ਨੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਦਾ ਕੰਮ ਖਤਮ ਦਿੱਲੀ ਪਹੁੰਚਣ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਦਿੱਲੀ ਦੇ ਬਾਰਡਰਾਂ ਉਤੇ ਕਿਸਾਨਾਂ ਦਾ ਭਾਰੀ ਇੱਕਠ ਹੈ।