ਜਲੰਧਰ: ਭਾਰਤੀ ਮੂਲ ਦੀ ਕੈਨੇਡੀਅਨ ਮੈਂਬਰ ਪਾਰਲੀਮੈਂਟ ਨੀਨਾ ਤਾਂਗੜੀ ਅੱਜ ਆਪਣੇ ਪਿੰਡ ਬਿਲਗਾ ਪਹੁੰਚੇ। ਬਿਲਗਾ ਵਿਖੇ ਉਨ੍ਹਾਂ ਨੇ ਆਪਣੇ ਪਰਿਵਾਰ ਵੱਲੋਂ ਸ਼ੁਰੂ ਕੀਤੇ ਗਏ ਇਕ ਸਕੂਲ ਦੇ ਐਨੁਅਲ ਫੰਕਸ਼ਨ ਵਿਚ ਹਿੱਸਾ ਲਿਆ।
ਪੰਜਾਬਣ ਕੈਨੇਡੀਅਨ ਮੈਂਬਰ ਪਾਰਲੀਮੈਂਟ ਦੀ ਪੰਜਾਬ ਸਰਕਾਰ ਨੂੰ ਸਲਾਹ: ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਨੀਨਾ ਤਾਂਗੜੀ ਨੇ ਪੰਜਾਬ ਸਰਕਾਰ ਨੂੰ ਹੀ ਸਲਾਹ ਦਿੱਤੀ। ਨੀਨਾ ਤਾਂਗੜੀ ਨੇ ਕਿਹਾ ਕਿ ਭਾਰਤ ਦੇਸ਼ ਅਤੇ ਕੈਨੇਡਾ ਦਾ ਰਾਜਨੀਤਿਕ ਤੰਤਰ ਲੋਕਤਾਂਤਰਿਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਵੀਂ ਸਰਕਾਰ ਬਣੀ ਹੈ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਲੋਕਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਜਿਨ੍ਹਾਂ ਬਾਰੇ ਉਨ੍ਹਾਂ ਨੇ ਚੋਣਾਂ ਵੇਲੇ ਵਾਅਦੇ ਕੀਤੇ ਸੀ।
ਕਾਨੂੰਨ ਵਿਵਸਥਾ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੈ:ਉਨ੍ਹਾਂ ਕਿਹਾ ਕਿ ਨੇਤਾਵਾਂ ਨੂੰ ਆਪਣੀ ਉਹ ਕਸਮ ਹਮੇਸ਼ਾ ਯਾਦ ਰੱਖਣੀ ਚਾਹੀਦੀ ਹੈ ਜੋ ਉਨ੍ਹਾਂ ਨੇ ਮੰਤਰੀ ਬਣਨ ਵੇਲੇ ਖਾਧੀ ਸੀ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਪੰਜਾਬ ਵਿੱਚ ਕਿਸੇ ਦਾ ਕਤਲ ਕਰ ਦਿੱਤਾ ਜਾਂਦਾ ਹੈ ਉਹ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੇ ਇੱਕ ਨਾਮੀ ਵਿਅਕਤੀ ਦੇ ਕਤਲ ਦੀ ਪੂਰੀ ਜਾਣਕਾਰੀ ਤਾਂ ਨਹੀਂ ਪਰ ਇਹ ਜ਼ਰੂਰ ਕਹਿਣਾ ਚਾਹੁੰਦੇ ਹਾਂ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੁੰਦੀ ਹੈ ਅਤੇ ਸੂਬਾ ਸਰਕਾਰ ਨੂੰ ਇਸ ਨੂੰ ਸੁਨਿਸ਼ਚਿਤ ਕਰਨਾ ਚਾਹੀਦਾ ਹੈ।