ਜਲੰਧਰ: ਸ਼ਹਿਰ ਦੀ ਰੇਲਵੇ ਕਾਲੋਨੀ ਦੇ ਕੁਆਰਟਰਾਂ ਵਿੱਚ ਰਹਿ ਰਹੀ ਇੱਕ ਔਰਤ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਹਾਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਔਰਤ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਮ੍ਰਿਤਕ ਔਰਤ ਦੀ ਇੱਕ 17 ਸਾਲ ਦੀ ਲੜਕੀ ਵੀ ਹੈ। ਪੁਲਿਸ ਨੇ ਸਿਵਲ ਹਸਪਤਾਲ ਪੁੱਜ ਕੇ ਕਾਰਵਾਈ ਅਰੰਭ ਦਿੱਤੀ ਹੈ।
ਦਿਮਾਗੀ ਤੌਰ 'ਤੇ ਪ੍ਰੇਸ਼ਾਨ ਔਰਤ ਨੇ ਕੀਤੀ ਖੁਦਕੁਸ਼ੀ ਜਾਣਕਾਰੀ ਦਿੰਦਿਆਂ ਮ੍ਰਿਤਕ ਔਰਤ ਦੇ ਪਤੀ ਸ਼ਕਤੀ ਸ਼ਰਮਾ ਨੇ ਕਿਹਾ ਕਿ ਤਨੂੰ ਸ਼ਰਮਾ ਵੱਲੋਂ ਖੁਦਕੁਸ਼ੀ ਕੀਤੇ ਜਾਣ ਬਾਰੇ ਉਨ੍ਹਾਂ ਨੂੰ ਕੁੱਝ ਵੀ ਨਹੀਂ ਪਤਾ ਹੈ ਕਿ ਕਿਉਂ ਉਸ ਨੇ ਖੁਦਕੁਸ਼ੀ ਕੀਤੀ ਹੈ। ਉਨ੍ਹਾਂ ਕਿਹਾ ਕਿ ਨਾ ਹੀ ਘਰ ਵਿੱਚ ਇਸ ਤਰ੍ਹਾਂ ਦੀ ਕੋਈ ਗੱਲਬਾਤ ਹੋਈ ਸੀ।
ਉਧਰ, ਪੁਲਿਸ ਜਾਂਚ ਅਧਿਕਾਰੀ ਏਐਸਆਈ ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸਿਵਲ ਹਸਪਤਾਲ ਤੋਂ ਇੱਕ ਔਰਤ ਦੇ ਫਾਹਾ ਲੈ ਕੇ ਖੁਦਕੁਸ਼ੀ ਕਰਨ ਬਾਰੇ ਫ਼ੋਨ ਆਇਆ ਸੀ। ਪਰੰਤੂ ਔਰਤ ਦੀ ਹਸਪਤਾਲ ਪੁੱਜਣ ਤੋਂ ਪਹਿਲਾਂ ਰਸਤੇ ਵਿੱਚ ਹੀ ਮੌਤ ਹੋ ਗਈ।
ਉਨ੍ਹਾਂ ਕਿਹਾ ਕਿ ਔਰਤ ਦੀ ਮੌਤ ਦੀ ਸੂਚਨਾ ਮਿਲਣ 'ਤੇ ਪਰਿਵਾਰਕ ਮੈਂਬਰ ਵੀ ਸਿਵਲ ਹਸਪਤਾਲ ਪੁੱਜੇ ਹੋਏ ਹਨ ਅਤੇ ਉਨ੍ਹਾਂ ਦੇ ਬਿਆਨਾਂ 'ਤੇ ਜੋ ਕਾਰਵਾਈ ਹੋਵੇਗੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜੇ ਤੱਕ ਔਰਤ ਦੇ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਹੋਣ ਬਾਰੇ ਹੀ ਪਤਾ ਲੱਗਿਆ ਹੈ, ਹੋਰ ਕੋਈ ਗੱਲ ਸਾਹਮਣੇ ਨਹੀਂ ਆਈ ਹੈ।