ਜਲੰਧਰ:ਜ਼ਿਲ੍ਹੇ ਦੇ ਕਸਬਾ ਫਿਲੌਰ ਦੇ ਨਜ਼ਦੀਕੀ ਪਿੰਡ ਕਾਲੇ ਗੰਨਾ ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੱਕ ਵਿਅਕਤੀ ਦੀ ਲਾਸ਼ ਮਿਲੀ। ਮੌਕੇ ’ਤੇ ਮੌਜੂਦ ਪਿੰਡ ਦੇ ਲੋਕਾਂ ਨੇ ਤੁਰੰਤ ਇਸਦੀ ਜਾਣਕਾਰੀ ਪੁਲਿਸ ਨੂੰ ਦਿੱਤੀ
ਮਾਮਲੇ ਸਬੰਧੀ ਏਐਸਆਈ ਜੈ ਗੋਪਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਕਾਲੇ ਗੰਨਾ ਵਿਖੇ ਪਿੰਡ ਵਾਸੀਆਂ ਨੇ ਇਤਲਾਹ ਦਿੱਤੀ ਸੀ ਕਿ ਖੂਹ ਚੋਂ ਇੱਕ ਪਰਵਾਸੀ ਮਜਦੂਰ ਦੀ ਲਾਸ਼ ਮਿਲੀ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਪਿੰਡ ਦੇ ਲੋਕਾਂ ਦੀ ਮਦਦ ਨਾਲ ਲਾਸ਼ ਨੂੰ ਬਾਹਰ ਕੱਢਿਆ ਅਤੇ ਉਸਦੀ ਤਲਾਸ਼ੀ ਲੈਣ ਉਸ ਦੇ ਆਧਾਰ ਕਾਰਡ ਤੋਂ ਪਛਾਣ ਹੋਈ।