ਪੰਜਾਬ

punjab

ETV Bharat / state

ਲੌਕ ਡਾਊਨ ਦੇ ਡਰੋਂ ਆਪਣੇ ਸੂਬਿਆਂ ਨੂੰ ਪਰਤ ਰਹੇ ਪ੍ਰਵਾਸੀ ਮਜ਼ਦੂਰ - lockdown news today

ਕੋਰੋਨਾ ਮਹਾਂਮਾਰੀ ਨੇ ਦੇਸ਼ ਦੇ ਕਈ ਸੂਬਿਆਂ ਦੀ ਹਾਲਤ ਗੰਭੀਰ ਕਰ ਦਿੱਤੀ ਹੈ। ਤੇਜ਼ੀ ਨਾਲ ਕੋਰੋਨਾ ਦੇ ਕੇਸ ਵੱਧ ਰਹੇ ਹਨ। ਜਿਸ ਦੇ ਚੱਲਦਿਆਂ ਸਰਕਾਰਾਂ ਵਲੋਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਇਸ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਵੀ ਕੋਰੋਨਾ ਦੇ ਮਾਮਲਿਆਂ 'ਚ ਹੋ ਰਹੇ ਵਾਧੇ ਨੂੰ ਲੈਕੇ ਸਖ਼ਤੀ ਕੀਤੀ ਗਈ ਹੈ।

ਲੌਕ ਡਾਊਨ ਦੇ ਡਰੋਂ ਆਪਣੇ ਸੂਬਿਆਂ ਨੂੰ ਪਰਤ ਰਹੇ ਪ੍ਰਵਾਸੀ ਮਜ਼ਦੂਰ
ਲੌਕ ਡਾਊਨ ਦੇ ਡਰੋਂ ਆਪਣੇ ਸੂਬਿਆਂ ਨੂੰ ਪਰਤ ਰਹੇ ਪ੍ਰਵਾਸੀ ਮਜ਼ਦੂਰ

By

Published : May 4, 2021, 11:02 PM IST

ਜਲੰਧਰ: ਕੋਰੋਨਾ ਮਹਾਂਮਾਰੀ ਨੇ ਦੇਸ਼ ਦੇ ਕਈ ਸੂਬਿਆਂ ਦੀ ਹਾਲਤ ਗੰਭੀਰ ਕਰ ਦਿੱਤੀ ਹੈ। ਤੇਜ਼ੀ ਨਾਲ ਕੋਰੋਨਾ ਦੇ ਕੇਸ ਵੱਧ ਰਹੇ ਹਨ। ਜਿਸ ਦੇ ਚੱਲਦਿਆਂ ਸਰਕਾਰਾਂ ਵਲੋਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਇਸ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਵੀ ਕੋਰੋਨਾ ਦੇ ਮਾਮਲਿਆਂ 'ਚ ਹੋ ਰਹੇ ਵਾਧੇ ਨੂੰ ਲੈਕੇ ਸਖ਼ਤੀ ਕੀਤੀ ਗਈ ਹੈ। ਇਸ ਦੇ ਚੱਲਦਿਆਂ ਸੂਬਾ ਸਰਕਾਰ ਵਲੋਂ ਗੈਰ ਜ਼ਰੂਰੀ ਵਸਤਾਂ 'ਤੇ ਰੋਕ ਲਗਾਈ ਗਈ ਹੈ। ਇਸ ਦੇ ਨਾਲ ਹੀ ਆਵਾਜਾਈ ਨੂੰ ਲੈਕੇ ਵੀ ਕਈ ਪਾਬੰਦੀਆਂ ਲਗਾਈਆਂ ਗਈਆਂ ਹਨ।

ਇਸ ਦੇ ਚੱਲਦਿਆਂ ਪੰਜਾਬ 'ਚ ਕੰਮ ਕਰ ਰਹੇ ਪ੍ਰਵਾਸੀ ਮਜ਼ਦੂਰਾਂ ਵਲੋਂ ਆਪਣੇ ਸੂਬਿਆਂ ਨੂੰ ਪ੍ਰਵਾਸ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਨੂੰ ਲੈਕੇ ਮਜ਼ਦੂਰਾਂ ਦਾ ਕਹਿਣਾ ਕਿ ਲੌਕ ਡਾਊਨ ਦੀ ਸੰਭਾਵਨਾ ਹੈ, ਜਿਸ ਕਾਰਨ ਉਹ ਆਪਣੇ ਘਰਾਂ ਨੂੰ ਪਰਤ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਪਿਛਲੇ ਸਾਲ ਉਨ੍ਹਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਸੀ, ਜਿਸ ਕਾਰਨ ਉਹ ਪਹਿਲਾਂ ਹੀ ਆਪਣੇ ਸੂਬਿਆਂ ਨੂੰ ਪਰਤ ਰਹੇ ਹਨ। ਜਿਸ ਦੇ ਚੱਲਦਿਆਂ ਪ੍ਰਵਾਸੀ ਮਜ਼ਦੂਰ ਆਪਣਾ ਸਾਰਾ ਸਮਾਨ ਲੈਕੇ ਆਪਣੇ ਘਰਾਂ ਨੂੰ ਜਾ ਰਹੇ ਹਨ।

ਇਸ ਮੌਕੇ ਸਰਕਾਰ ਦੀਆਂ ਹਦਾਇਤਾਂ ਨੂੰ ਮੰਨਦੇ ਹੋਏ ਰੇਲਵੇ ਮੁਲਾਜ਼ਮ ਵਲੋਂ ਬਿਨਾਂ ਮਾਸਕ ਪਾ ਕੇ ਘੁੰਮਣ ਵਾਲਿਆਂ ਦੇ ਚਲਾਨ ਵੀ ਕੀਤੇ ਜਾ ਰਹੇ ਹਨ। ਜਿਸ ਨੂੰ ਲੈਕੇ ਟੀ.ਟੀ ਦਾ ਕਹਿਣਾ ਕਿ ਜੇਕਰ ਕੋਈ ਨਿਯਮਾਂ ਦੀ ਪਾਲਣਾ ਨਹੀਂ ਕਰਦਾ ਤਾਂ ਉਸਦਾ 200 ਤੋਂ 500 ਰੁਪਏ ਤੱਕ ਚਲਾਨ ਕੀਤਾ ਜਾ ਰਿਹਾ ਹੈ। ਮੁਲਾਜ਼ਮ ਦਾ ਕਹਿਣਾ ਕਿ ਰੋਜ਼ਾਨਾ ਉਸ ਵਲੋਂ ਚਾਰ ਤੋਂ ਪੰਜ ਲੋਕਾਂ ਦਾ ਚਲਾਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ:ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪ੍ਰਬੰਧਕਾਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ABOUT THE AUTHOR

...view details