ਜਲੰਧਰ:ਪੰਜਾਬ ਵਿੱਚ ਸ਼ਹਿਰ ਦੇ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ। ਦਿਨ-ਰਾਤ ਹੋ ਰਹੀਆਂ ਚੋਰੀਆਂ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਤੋਂ ਬਾਅਦ ਸ਼ਹਿਰ 'ਚ ਹਿੰਸਕ ਨੇ ਵੀ ਵਾਧਾ ਕੀਤਾ ਹੈ। ਇਸੇ ਮਾਹੌਲ ਵਿਚਕਾਰ ਚੀਮਾ ਚੌਕ ਨੇੜੇ ਸਿਗਰੇਟ ਦੇ ਪੈਸੇ ਮੰਗਣ ’ਤੇ ਸ਼ਰਾਬੀਆਂ ਨੇ ਇੱਕ ਖੋਖਾ ਸਾੜ ਦਿੱਤਾ। ਅੱਗ ਦੀ ਲਪੇਟ 'ਚ ਆ ਕੇ ਖੋਖਾ ਚਲਾਉਣ ਵਾਲਾ ਨੌਜਵਾਨ ਵੀ ਬੁਰੀ ਤਰ੍ਹਾਂ ਨਾਲ ਝੁਲਸ ਗਿਆ, ਜਿਸ ਨੂੰ ਗੰਭੀਰ ਹਾਲਤ ਵਿਚ ਪਿਮਸ ਹਸਪਤਾਲ ਲਿਜਾਇਆ ਗਿਆ, ਉੱਥੋਂ ਦੇ ਡਾਕਟਰਾਂ ਨੇ ਪੀੜਤ ਨੂੰ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ ਕਿਉਂਕਿ ਪੀੜਤ ਦੀ ਹਾਲਤ ਬੇਹੱਦ ਖਰਾਬ ਸੀ।
ਮੌਕੇ ਤੋਂ ਭੱਜ ਕੇ ਬਚਾਈ ਜਾਨ:ਇਸ ਘਟਨਾ ਵਿੱਚ ਪੀੜਤ ਮੋਹਿਤ ਚੋਪੜਾ ਨੇ ਕਿਸੇ ਤਰ੍ਹਾਂ ਭੱਜ ਕੇ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚੇ ਉਸ ਦੇ ਦੋਸਤਾਂ ਨੇ ਉਸ ਨੂੰ ਪਿਮਸ ਹਸਪਤਾਲ ਦਾਖਲ ਕਰਵਾਇਆ ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਾਣਕਾਰੀ ਦਿੰਦੇ ਹੋਏ ਪੀੜਤ ਮੋਹਿਤ ਚੋਪੜਾ ਦੇ ਦੋਸਤ ਰੋਹਿਤ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਮੋਹਿਤ ਦੀ ਦੁਕਾਨ 'ਤੇ ਕੁਝ ਨੌਜਵਾਨ ਸਿਗਰਟ ਲੈਣ ਆਏ ਸਨ ਅਤੇ ਇਸ ਦੌਰਾਨ ਉਨ੍ਹਾਂ ਨੇ ਦੁਕਾਨ ਨੂੰ ਅੱਗ ਲਗਾ ਦਿੱਤੀ। ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਮਾਮਲਾ ਰੰਜਿਸ਼ ਦਾ ਹੈ ਜਾਂ ਕਿਸੇ ਹੋਰ ਲੈਣ-ਦੇਣ ਦਾ ਹੈ, ਪਰ ਜਦੋਂ ਹਮਲਾਵਰਾਂ ਨੇ ਮੋਹਿਤ ਨੂੰ ਅੱਗ ਲਗਾ ਦਿੱਤੀ ਤਾਂ ਮੋਹਿਤ ਭੱਜ ਕੇ ਸਾਹਮਣੇ ਕਿਸੇ ਦੇ ਘਰ ਚਲਾ ਗਿਆ। ਜਿਸ ਤੋਂ ਬਾਅਦ ਕਿਸੇ ਤਰ੍ਹਾਂ ਮੋਹਿਤ ਨੂੰ ਹਸਪਤਾਲ ਲਿਜਾਇਆ ਗਿਆ ਹੈ।
- ਮਨਪ੍ਰੀਤ ਬਾਦਲ ਦੀ ਕਰੀਬੀ ਮੇਅਰ ਰਮਨ ਗੋਇਲ ਖਿਲਾਫ਼ ਬੇਭਰੋਸਗੀ ਮਤਾ ਪਾਸ ਕਰਨ ਤੋਂ ਬਾਅਦ ਨਵੇਂ ਮੇਅਰ ਦੀ ਚੋਣ ਕਾਂਗਰਸ ਲਈ ਚੁਣੌਤੀ
- ਸਰਕਾਰੀ ਮੈਡੀਕਲ ਕਾਲਜ ਦੀ ਸ਼ਤਾਬਦੀ ਸਮਾਗਮ ਮੌਕੇ ਅੰਮ੍ਰਿਤਸਰ ਪੁੱਜਣਗੇ ਮੁੱਖ ਮੰਤਰੀ ਭਗਵੰਤ ਮਾਨ, ਸਿਹਤ ਸੇਵਾਵਾਂ ਨੂੰ ਲੈਕੇ ਕਰ ਸਕਦੇ ਨੇ ਵੱਡਾ ਐਲਾਨ
- ਛੱਤੀਸਗੜ੍ਹ ਦੀਆਂ 70 ਵਿਧਾਨ ਸਭਾ ਸੀਟਾਂ ਲਈ ਵੋਟਿੰਗ, ਸੀਐਮ ਭੁਪੇਸ਼ ਸਮੇਤ ਦਾਅ 'ਤੇ ਕਈ ਦਿੱਗਜਾਂ ਦੀ ਕਿਸਮਤ