ਜੰਲਧਰ: ਇੱਕ ਪਾਸੇ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਸਰਕਾਰ ਵੱਲੋਂ ਮਾਸਕ ਤੇ ਸ਼ੋਸਲ ਦੂਰੀ ਬਣਾ ਕੇ ਰੱਖਣ ਦੀ ਹਿਦਾਇਤ ਦਿੱਤੀ ਗਈ ਹੈ ਤੇ ਦੂਜੇ ਪਾਸੇ ਜਲੰਧਰ ਸ਼ਹਿਰ 'ਚ ਨਗਰ ਨਿਗਮ ਵੱਲੋਂ ਸਾਫ਼ ਸਫਾਈ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ।
ਬੀਤੇ ਦਿਨੀਂ ਪਏ ਮੀਂਹ ਕਾਰਨ ਸੜਕਾਂ 'ਤੇ ਪਾਣੀ ਖੜਾ ਹੋ ਗਿਆ ਹੈ ਤੇ ਸੀਵੇਰਜ ਬਲੌਕ ਹੋ ਗਏ ਹਨ ਜਿਸ ਨਾਲ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਸ ਪਾਣੀ ਦੇ ਨਿਕਾਸ ਲਈ ਜਲੰਧਰ ਵੈਸਟ ਦੇ ਵਿਧਾਇਕ ਸੁਸ਼ੀਲ ਰਿੰਕੂ ਨੇ ਨਗਰ ਨਿਗਮ ਨੂੰ 3 ਦਿਨ ਦਾ ਸਮਾਂ ਦੇ ਕੇ ਸਫ਼ਾਈ ਲਈ ਕਿਹਾ।
ਵਿਧਾਇਕ ਸੁਸ਼ੀਲ ਰਿੰਕੂ ਨੇ ਦੱਸਿਆ ਕਿ ਨਗਰ ਨਿਗਮ ਜਲੰਧਰ ਵੈਸਟ ਵੱਲ ਬਿਲਕੁਲ ਵੀ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਪਏ ਭਾਰੀ ਮੀਂਹ ਨਾਲ ਸੜਕਾਂ 'ਤੇ ਪਾਣੀ ਖੜਾ ਹੋ ਗਿਆ ਤੇ ਸੀਵਰੇਜ ਬਲੌਕ ਹੋ ਗਏ ਹਨ ਜਿਸ ਨਾਲ ਆਸ-ਪਾਸ ਰਹਿਣ ਵਾਲੇ ਲੋਕਾਂ ਤੇ ਰਾਹਗੀਰਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।