ਜਲੰਧਰ: ਉੱਘੇ ਨਾਵਲਕਾਰ ਜਸਵੰਤ ਸਿੰਘ ਕੰਵਲ ਦੇ 101 ਸਾਲ ਦੀ ਉਮਰ ਵਿੱਚ ਦੇਹਾਂਤ ਤੋਂ ਬਾਅਦ ਪੰਜਾਬੀ ਸਾਹਿਤ ਜਗਤ ਵਿੱਚ ਸੋਗ ਦੀ ਲਹਿਰ ਹੈ। ਜਲੰਧਰ ਵਿੱਚ ਜਸਵੰਤ ਸਿੰਘ ਕੰਵਲ ਦੇ ਦਿਹਾਂਤ ਤੋਂ ਬਾਅਦ ਸਾਹਿਤ ਪ੍ਰੇਮੀਆਂ ਵੱਲੋਂ ਉਨ੍ਹਾਂ ਦੀ ਮੌਤ ਉੱਪਰ ਅਫਸੋਸ ਦੇ ਨਾਲ ਉਸ ਨੂੰ ਪੰਜਾਬੀ ਜਗਤ ਵਿੱਚ ਇੱਕ ਬਹੁਤ ਵੱਡਾ ਘਾਟਾ ਦੱਸਿਆ ਗਿਆ ਹੈ।
ਜਸਵੰਤ ਸਿੰਘ ਕੰਵਲ ਪੰਜਾਬੀ ਸਾਹਿਤਕਾਰ ਜਗਤ ਦੇ ਇਕਲੌਤੇ ਸ਼ਖ਼ਸ ਸਨ, ਜਿਨ੍ਹਾਂ ਨੇ 100 ਸਾਲ ਪੰਜਾਬੀ ਸਾਹਿਤ ਨੂੰ ਦਿੱਤੇ। ਉਨ੍ਹਾਂ ਦੇ ਲਿਖੇ ਹੋਏ ਲੇਖ ਸਮੂਹ ਪੰਜਾਬੀ ਜਗਤ ਅਤੇ ਸਾਹਿਤ ਪ੍ਰੇਮੀ ਕਦੇ ਵੀ ਨਹੀਂ ਭੁੱਲ ਸਕਦੇ। ਅੱਜ ਉਨ੍ਹਾਂ ਦੀ ਮੌਤ ਤੋਂ ਬਾਅਦ ਜਿੱਥੇ ਪੂਰੇ ਪੰਜਾਬੀ ਜਗਤ ਅਤੇ ਸਾਹਿਤ ਜਗਤ ਵਿੱਚ ਸੋਗ ਦੀ ਲਹਿਰ ਹੈ ਉਥੇ ਦੂਜੇ ਪਾਸੇ ਹਰ ਕੋਈ ਇਸ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸ ਰਿਹਾ ਹੈ।