ਜਲੰਧਰ: ਕਸਬਾ ਫਿਲੌਰ ਦੀ ਦਾਣਾ ਮੰਡੀ ਵਿਖੇ ਸਾਂਸਦ ਚੌਧਰੀ ਆਏ ਅਤੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਾਂਸਦ ਚੌਧਰੀ ਸੰਤੋਖ ਸਿੰਘ ਨੇ ਦੱਸਿਆ ਕਿ ਦਾਣਾ ਮੰਡੀ ਵਿਖੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਸਮੱਸਿਆ ਨਹੀਂ ਆਉਣ ਦੇਣਗੇ ਅਤੇ ਕਿਸਾਨਾਂ ਦੀ ਫਸਲ ਨੂੰ ਸਮੇਂ ਸਿਰ ਚੁੱਕਿਆ ਜਾਵੇਗਾ।
ਕਿਸਾਨਾਂ ਦੀ ਫ਼ਸਲ ਸਮੇਂ ਸਿਰ ਚੁੱਕੀ ਜਾਵੇਗੀ: ਸੰਤੋਖ ਚੌਧਰੀ
ਜਲੰਧਰ ਦੇ ਕਸਬਾ ਫਿਲੌਰ ਦੀ ਦਾਣਾ ਮੰਡੀ ਵਿਖੇ ਸਾਂਸਦ ਚੌਧਰੀ ਆਏ ਅਤੇ ਉਨ੍ਹਾਂ ਨੇ ਮੰਡੀ ਦਾ ਦੌਰਾ ਕਰਨ ਦੌਰਾਨ ਦੱਸਿਆ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦੇਣਗੇ ਅਤੇ ਕਿਸਾਨਾਂ ਦੀ ਫਸਲ ਵੀ ਸਮੇਂ ਸਿਰ ਚੁੱਕੀ ਜਾਵੇਗੀ।
ਇਸ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਨੂੰ ਦੇਖਦਿਆਂ ਆਇਆ ਹਰ ਇੱਕ ਦਾਣਾ ਮੰਡੀ ਵਿੱਚ ਪੂਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਰਕਾਰ ਦੀਆਂ ਦਿੱਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਹੀ ਮੰਡੀ ਵਿਖੇ ਕਿਸਾਨਾਂ ਦੀ ਫਸਲ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਵੱਖ ਵੱਖ ਏਜੰਸੀਆਂ ਵੱਲੋਂ ਕਿਸਾਨਾਂ ਦੀ ਕਣਕ ਨੂੰ ਸਹੀ ਢੰਗ ਦੇ ਨਾਲ ਖਰੀਦਿਆ ਜਾਵੇਗਾ । ਅਤੇ ਉਨ੍ਹਾਂ ਨੇ ਕਿਸਾਨਾਂ ਨੂੰ ਵੀ ਪੂਰੀ ਤਰ੍ਹਾਂ ਭਰੋਸਾ ਦਿਵਾਇਆ ਕਿ ਕਿਸਾਨਾਂ ਦੀ ਮੰਡੀ ਵਿੱਚ ਲਿਆਈ ਗਈ ਕਣਕਾਂ ਨੂੰ ਸੁਚਾਰੂ ਢੰਗ ਦੇ ਨਾਲ ਖ਼ਰੀਦਣ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਸਮੱਸਿਆ ਨਹੀਂ ਆਵੇਗੀ।