ਜਲੰਧਰ: ਸੋਢਲ ਰੋਡ 'ਤੇ ਸਥਿਤ ਪ੍ਰੀਤ ਨਗਰ ਵਿੱਚ ਕੁਝ ਨੌਜਵਾਨਾਂ ਵਲੋਂ ਬਾਵਾ ਪੀ.ਵੀ.ਸੀ ਦੁਕਾਨ ਦੇ ਮਾਲਕ 'ਤੇ ਸ਼ਰ੍ਹੇਆਮ ਗੋਲੀਆਂ ਚਲਾ ਉਸ ਦਾ ਕਤਲ ਕਰ ਦਿੱਤਾ ਗਿਆ। ਚਾਰ ਵਿਅਕਤੀਆਂ ਵਲੋਂ ਦੁਕਾਨ 'ਚ ਦਾਖਲ ਹੋ ਕੇ ਉਸ 'ਤੇ ਤਾਵੜ ਤੋੜ ਗੋਲੀਆਂ ਚਲਾ ਦਿਤੀਆਂ ਗਈਆਂ। ਦੁਕਾਨ 'ਤੇ ਕੰਮ ਕਰ ਰਹੇ ਨੌਜਵਾਨ ਦਾ ਕਹਿਣਾ ਕਿ ਮ੍ਰਿਤਕ ਦੀ ਪੈਸਿਆਂ ਨੂੰ ਲੈ ਕੇ ਪੁਰਾਣੀ ਰੰਜਿਸ਼ ਚੱਲਦੀ ਸੀ, ਜਿਸ ਕਾਰਨ ਇਸ ਵਾਰਦਾਤ ਨੂੰ ਉਨ੍ਹਾਂ ਲੋਕਾਂ ਵਲੋਂ ਅੰਜ਼ਾਮ ਦਿੱਤਾ ਗਿਆ ਹੈ। ਉਸ ਦਾ ਕਹਿਣਾ ਕਿ ਦੁਕਾਨ ਮਾਲਕ ਨੂੰ ਜ਼ਖ਼ਮੀ ਹਾਲਤ 'ਚ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ।ਘਟਨਾ ਤੋਂ ਬਾਅਦ ਇਲਾਕੇ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
ਰੰਜਿਸ਼ ਦੇ ਚੱਲਦਿਆਂ ਦੁਕਾਨ ਮਾਲਕ ਦਾ ਕੀਤਾ ਕਤਲ, ਦੋਸ਼ੀ ਫ਼ਰਾਰ
ਜਲੰਧਰ 'ਚ ਬਦਮਾਸ਼ਾਂ ਵਲੋਂ ਦਿਨ ਦਿਹਾੜੇ ਦੁਕਾਨ ਦੇ ਮਾਲਕ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਮਾਮਲਾ ਪੁਰਾਣੀ ਰੰਜਿਸ਼ ਦਾ ਹੈ ਅਤੇ ਪੁਲਿਸ ਵਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਤਸਵੀਰ
ਇਸ ਸਬੰਧੀ ਪੁਲਿਸ ਦਾ ਕਹਿਣਾ ਕਿ ਰੰਜਿਸ਼ ਦੇ ਚੱਲਦਿਆਂ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਅਤੇ ਦੁਕਾਨ 'ਤੇ ਕੰਮ ਕਰਨ ਵਾਲੇ ਨੌਜਵਾਨ ਦੇ ਬਿਆਨ ਦਰਜ ਕਰ ਲਏ ਗਏ ਹਨ, ਜਿਸ ਦੇ ਤਹਿਤ ਪੰਜ ਲੋਕਾਂ ਖਿਲਾਫ਼ ਧਾਰਾ 302 ਦੇ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦਾ ਕਹਿਣਾ ਕਿ ਦੁਕਾਨ ਅਤੇ ਇਲਾਕੇ ਵਿਚਲੇ ਸੀਸੀਟੀਵੀ ਖੰਗਾਲੇ ਜਾ ਰਹੇ ਹਨ ਤਾਂ ਜੋ ਦੋਸ਼ੀਆਂ ਦਾ ਪਤਾ ਲੱਗ ਸਕੇ ਤੇ ਜਲਦ ਹੀ ਪੁਲਿਸ ਵਲੋਂ ਘਟਨਾ ਦੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।