ਨਕੋਦਰ : ਸੰਨ 1986 ਵਿੱਚ ਨਕੋਦਰ ਵਿਖੇ ਪੁਲਿਸ ਵੱਲੋਂ ਗੋਲੀਬਾਰੀ ਕੀਤੀ ਗਈ ਸੀ ਜਿਸ ਵਿੱਚ 4 ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ, ਜਿਸ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਉਦੋਂ ਦੇ ਮੁੱਖ ਸਕੱਤਰ ਦਰਬਾਰਾ ਸਿੰਘ ਗੁਰੂ ਤੇ ਤਤਕਾਲੀਨ ਡੀਜੀਪੀ ਇਜ਼ਹਾਰ ਆਲਮ ਨੂੰ ਨੋਟਿਸ ਜਾਰੀ ਕੀਤੇ ਹਨ।
ਉਸ ਗੋਲੀਬਾਰੀ ਵਿੱਚ ਮਾਰੇ ਗਏ ਚਾਰੇ ਨੌਜਵਾਨਾਂ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਇਹ ਇੱਕ ਝੂਠਾ ਪੁਲਿਸ ਮੁਕਾਬਲਾ ਸੀ।
ਜਾਣਕਾਰੀ ਮੁਤਾਬਕ ਸੰਨ 1986 ਵਿੱਚ ਨਕੋਦਰ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਬੇਅਦਬੀ ਦੀ ਵੱਡੀ ਘਟਨਾ ਵਾਪਰੀ ਸੀ, ਜਿਸ ਨੂੰ ਲੈ ਕੇ ਸਿੱਖਾਂ ਵਿੱਚ ਕਾਫ਼ੀ ਰੋਹ ਆ ਗਿਆ ਤੇ ਉਨ੍ਹਾਂ ਨੇ ਰੋਸ ਮੁਜ਼ਾਹਰੇ ਕੀਤੇ ਗਏ ਸਨ। ਅਜਿਹੇ ਹੀ ਇੱਕ ਰੋਸ ਪ੍ਰਦਰਸ਼ਨ ਦੌਰਾਨ ਇਹ ਗੋਲੀਬਾਰੀ ਹੋਈ ਸੀ।