ਪੰਜਾਬ

punjab

ETV Bharat / state

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੈਸ਼ਨਲ ਰੈਸਲਿੰਗ ਚੈਂਪੀਅਨਸ਼ਿਪ ਦਾ ਹੋਇਆ ਆਗਾਜ਼ - 550ਵੇਂ ਪ੍ਰਕਾਸ਼ ਪੁਰਬ

ਜਲੰਧਰ ਦੇ ਪੀਏਪੀ ਕੰਪਲੈਕਸ ਵਿੱਚ ਸਥਿਤ ਇੰਡੋਰ ਸਟੇਡੀਅਮ ਵਿੱਚ 64ਵੇਂ ਪੁਰਸ਼ ਤੇ 22ਵੇਂ ਮਹਿਲਾ ਰਾਸ਼ਟਰੀ ਕੁਸ਼ਤੀ ਮੁਕਾਬਲੇ ਸ਼ੁਰੂ ਹੋ ਗਏ ਹਨ, ਜੋ ਕਿ ਤਿੰਨ ਦਿਨਾਂ ਤੱਕ ਚੱਲਣਗੇ। ਇਨ੍ਹਾਂ ਮੁਕਾਬਲਿਆਂ ਦੀ ਸ਼ੁਰੂਆਤ ਪੀਏਪੀ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਰਸਮੀ ਸ਼ੁਰੂਆਤ ਕੀਤੀ।

ਜਲੰਧਰ
ਫ਼ੋਟੋ

By

Published : Nov 30, 2019, 7:14 PM IST

ਜਲੰਧਰ: ਪੀਏਪੀ ਕੰਪਲੈਕਸ ਵਿੱਚ ਸਥਿਤ ਇੰਡੋਰ ਸਟੇਡੀਅਮ ਵਿੱਚ 64ਵੇਂ ਪੁਰਸ਼ ਤੇ 22ਵੇਂ ਮਹਿਲਾ ਰਾਸ਼ਟਰੀ ਕੁਸ਼ਤੀ ਮੁਕਾਬਲੇ ਸ਼ੁਰੂ ਹੋ ਗਏ ਹਨ, ਜੋ ਕਿ ਤਿੰਨ ਦਿਨਾਂ ਤੱਕ ਚੱਲਣਗੇ। ਇਨ੍ਹਾਂ ਮੁਕਾਬਲਿਆਂ ਦੀ ਸ਼ੁਰੂਆਤ ਪੀਏਪੀ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਰਸਮੀ ਸ਼ੁਰੂਆਤ ਕੀਤੀ।

ਵੀਡੀਓ

ਇਸ ਸਬੰਧੀ ਰੈਸਲਿੰਗ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਬ੍ਰਜਭੂਸ਼ਣ ਸ਼ਰਨ ਸਿੰਘ ਨੇ ਦੱਸਿਆ ਕਿ ਇਸ ਵਾਰ ਦੇ ਇਹ ਮੁਕਾਬਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਨ। ਇਨ੍ਹਾਂ ਮੁਕਾਬਲਿਆਂ ਵਿੱਚ ਜਿੱਥੇ ਇੱਕ ਪਾਸੇ ਪੂਰੇ ਦੇਸ਼ ਦੇ 29 ਸੂਬਿਆਂ ਦੀਆਂ ਟੀਮਾਂ ਹਿੱਸਾ ਲੈ ਰਹੀਆਂ ਹਨ।

ਇਸ ਦੇ ਨਾਲ ਹੀ ਕਈ ਨਾਮੀਂ ਕੁਸ਼ਤੀ ਖਿਡਾਰੀਆਂ ਦੇ ਇੱਥੇ ਪਹੁੰਚਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਹ ਉਹੀ ਮੁਕਾਬਲੇ ਹਨ, ਜਿਨ੍ਹਾਂ ਵਿੱਚੋਂ ਜਿੱਤ ਕੇ ਖਿਡਾਰੀ ਕੌਮਾਂਤਰੀ ਪੱਧਰ ਦੀਆਂ ਕੁਸ਼ਤੀ ਖੇਡਾਂ ਲਈ ਚੁਣੇ ਜਾਂਦੇ ਹਨ। ਉਨ੍ਹਾਂ ਅਨੁਸਾਰ ਇਨ੍ਹਾਂ ਕੁਸ਼ਤੀ ਮੁਕਾਬਲਿਆਂ ਵਿੱਚ ਦੱਸ ਵੱਖ-ਵੱਖ ਭਾਰ ਦੀਆਂ ਕੈਟਾਗਿਰੀਆਂ ਵਿੱਚ ਖਿਡਾਰੀ ਹਿੱਸਾ ਲੈਣਗੇ। ਕੁਸ਼ਤੀ ਦੇ ਇਨ੍ਹਾਂ ਮੁਕਾਬਲਿਆਂ ਨੂੰ ਦੇਖਣ ਲਈ ਜਿੱਥੇ ਦੂਰ-ਦੂਰ ਤੋਂ ਲੋਕ ਪਹੁੰਚ ਰਹੇ ਹਨ, ਉੱਥੇ ਹੀ ਖਿਡਾਰੀ ਵੀ ਵੀ ਇਨ੍ਹਾਂ ਮੁਕਾਬਲਿਆਂ ਨੂੰ ਦਿਲਚਸਪ ਬਣਾਉਣ ਲਈ ਪੂਰੀ ਮਿਹਨਤ ਕਰ ਰਹੇ ਹਨ।

ABOUT THE AUTHOR

...view details