ਜਲੰਧਰ: ਸਿਵਲ ਹਸਪਤਾਲ ਵਿੱਚ ਦੋ ਦਿਨ ਪਹਿਲਾ ਜੰਮੇ ਇੱਕ ਬੱਚੇ ਦੀ ਮੌਤ ਤੋਂ ਬਾਅਦ ਬੱਚੇ ਦੇ ਪਰਿਜਨਾਂ ਨੇ ਡਾਕਟਰਾਂ 'ਤੇ ਲਾਪਰਵਾਹੀ ਦਾ ਦੋਸ਼ ਲਗਾਇਆ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਬੱਚੇ ਦੀ ਦਾਦੀ ਜਸਬੀਰ ਕੌਰ ਨੇ ਵਾਰਡ ਦੇ ਡਾਕਟਰ 'ਤੇ ਲਾਪਰਵਾਹੀ ਦਾ ਦੋਸ਼ ਲਗਾਉਂਦਿਆ ਦੱਸਿਆ ਕਿ ਉਨ੍ਹਾਂ ਦੇ ਪੋਤੇ ਦਾ ਜਨਮ ਐਤਵਾਰ ਨੂੰ ਹੋਇਆ ਸੀ, ਉਹ ਮੰਗਲਵਾਰ ਸਵੇਰ ਤੱਕ ਬਿਲਕੁਲ ਠੀਕ ਸੀ ਪਰ ਸ਼ਾਮ ਨੂੰ ਉਸ ਦੀ ਮੌਤ ਹੋ ਗਈ।
ਡਾਕਟਰਾਂ ਦੀ ਅਣਗਹਿਲੀ ਕਾਰਨ ਨਵਜੰਮੇ ਬੱਚੇ ਦੀ ਮੌਤ, ਪਰਿਵਾਰ ਨੇ ਲਾਏ ਦੋਸ਼ - ਜਲੰਧਰ
ਜਲੰਧਰ ਦੇ ਸਿਵਲ ਹਸਪਤਾਲ ਵਿਖੇ ਉਸ ਵੇਲੇ ਹੰਗਾਮਾ ਹੋ ਗਿਆ, ਜਦੋਂ ਨਵਜੰਮੇ ਬੱਚੇ ਦੀ 2 ਦਿਨ ਬਾਅਦ ਮੌਤ ਗਈ। ਪਰਿਵਾਰ ਨੇ ਦੱਸਿਆ ਕਿ ਡਾਕਟਰਾਂ ਦੀ ਲਾਪਰਵਾਹੀ ਨਾਲ ਉਨ੍ਹਾਂ ਦੇ ਬੱਚੇ ਦੀ ਮੌਤ ਹੋਈ ਹੈ।
ਮ੍ਰਿਤਕ ਬੱਚੇ ਦੀ ਦਾਦੀ ਨੇ ਦੱਸਿਆ ਕਿ ਬੱਚੇ ਨੂੰ ਤਕਲੀਫ਼ ਹੋਣ 'ਤੇ ਉਸ ਨੂੰ ਨਰਸਾਂ ਕੋਲ ਲੈ ਜਾਇਆ ਗਿਆ ਤਾਂ ਉਨ੍ਹਾਂ ਨੇ ਕਹਿ ਦਿੱਤਾ ਸੀ ਕਿ ਬੱਚਾ ਬਿਲਕੁੱਲ ਠੀਕ ਹੈ। ਉਨ੍ਹਾਂ ਦੱਸਿਆ ਕਿ ਦੁਪਹਿਰ ਸਮੇਂ ਉਸ ਦੀ ਅਚਾਨਕ ਤਬੀਅਤ ਖ਼ਰਾਬ ਹੋ ਜਾਣ ਕਾਰਨ ਉਸ ਨੂੰ ਗਾਇਨੀ ਵਾਰਡ ਦੇ ਸਟਾਫ਼ ਕੋਲ ਲੈ ਕੇ ਗਏ ਤਾਂ ਉਸ ਤੋਂ ਦਸ ਮਿੰਟ ਬਾਅਦ ਸਟਾਫ਼ ਨੇ ਆ ਕੇ ਕਿਹਾ ਕਿ ਬੱਚੇ ਦੀ ਮੌਤ ਹੋ ਗਈ ਹੈ। ਪੀੜਤ ਪਰਿਵਾਰ ਵੱਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ। ਮੌਕੇ 'ਤੇ ਪੁਲਿਸ ਸਿਵਲ ਹਸਪਤਾਲ ਪਹੁੰਚੀ ਤੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਕਰਨਾਟਕ ਦੇ ਬਾਗੀ ਵਿਧਾਇਕਾਂ 'ਤੇ ਹੋਵੇਗਾ 'ਸੁਪਰੀਮ' ਫ਼ੈਸਲਾ