ਜਲੰਧਰ: ਸਿਵਲ ਹਸਪਤਾਲ ਜਲੰਧਰ ਵਿੱਚ ਉਸ ਸਮੇਂ ਹਫੜਾ ਦਫੜੀ ਦਾ ਮਾਹੌਲ ਬਣ ਗਿਆ, ਜਦੋਂ ਜੱਚਾ-ਬੱਚਾ ਵਾਰਡ ਵਿੱਚੋਂ ਨਵ ਜੰਮਿਆਂ ਬੱਚਾ ਗਾਇਬ ਹੋ ਗਿਆ। ਪਰਿਵਾਰ ਵਾਲਿਆਂ ਨੇ ਬੱਚਾ ਲੱਭਣ ਵਿੱਚ ਹਸਪਤਾਲ ਦਾ ਕੋਨਾ-ਕੋਨਾ ਛਾਣ ਮਾਰਿਆ ਹੈ ਪਰ ਬੱਚਾ ਉੱਥੇ ਕਿਤੇ ਵੀ ਨਹੀਂ ਮਿਲਿਆ ਹੈ। ਹੰਗਾਮੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪੁੱਜੀ ਅਤੇ ਆਪਣੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਜਲੰਧਰ ਦੇ ਸਿਵਲ ਹਸਪਤਾਲ 'ਚੋਂ ਨਵ-ਜੰਮਿਆਂ ਬੱਚਾ ਚੋਰੀ, ਪਰਿਵਾਰ ਨੇ ਲਾਏ ਡਾਕਟਰ 'ਤੇ ਇਲਜ਼ਾਮ
ਜਲੰਧਰ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੰਗਾਮਾ ਹੋ ਗਿਆ, ਜਦੋਂ ਨਵ ਜੰਮਿਆ ਬੱਚਾ ਚੋਰੀ ਹੋ ਗਿਆ। ਬੱਚੇ ਦੀ ਦਾਦੀ ਨੂੰ ਫਾਈਲ ਬਣਾਉਣ ਭੇਜ ਦਿੱਤਾ ਤਾਂ ਥੋੜ੍ਹੇ ਸਮੇਂ ਬਾਅਦ ਹੀ ਬੱਚਾ ਚੋਰੀ ਹੋ ਗਿਆ।
ਨਵ-ਜਨਮੇ ਬੱਚੇ ਦੀ ਦਾਦੀ ਨੇ ਦੱਸਿਆ ਕਿ ਜਦੋਂ ਉਹ ਫਾਇਲ ਬਣਾਉਣ ਲਈ ਗਈ ਅਤੇ ਕਰੀਬ 2 ਘੰਟੇ ਬਾਅਦ ਵਾਪਿਸ ਆਈ ਤਾਂ ਵੇਖਿਆ ਕਿ ਬੱਚਾ ਉਥੋਂ ਗਾਇਬ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਇਹ ਕਿਹਾ ਜਾਣ ਲੱਗਾ ਕਿ ਉਨ੍ਹਾਂ ਦੇ ਕੋਈ ਬੱਚਾ ਨਹੀਂ ਹੋਇਆ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਉਥੋਂ ਜਾਣ ਲਈ ਕਿਹਾ ਗਿਆ।
ਨਵ-ਜਨਮੇ ਬੱਚੇ ਦੇ ਪਿਤਾ ਦੀਪਕ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਡਾਕਟਰ ਕੋਲੋਂ ਬੱਚੇ ਬਾਰੇ ਪੁੱਛਿਆ ਤਾਂ ਡਾਕਟਰ ਨੇ ਕਿਹਾ ਕਿ ਇੱਥੇ ਕੋਈ ਬੱਚਾ ਨਹੀਂ ਹੈ, ਤੁਸੀ ਇੱਥੋ ਚਲੇ ਜਾਓ। ਉਨ੍ਹਾਂ ਨੇ ਆਰੋਪ ਲਗਾਇਆ ਹੈ ਕਿ ਉਨ੍ਹਾਂ ਦਾ ਬੱਚਾ ਸਿਵਲ ਹਸਪਤਾਲ ਦੇ ਸਟਾਫ ਨੇ ਗਾਇਬ ਕੀਤਾ ਹੈ। ਇਸ ਦੇ ਬਾਰੇ ਉਨ੍ਹਾਂ ਨੇ ਪੁਲਿਸ ਨੂੰ ਮਾਮਲਾ ਦਰਜ ਕਰਵਾ ਦਿੱਤਾ ਹੈ। ਉੱਥੇ ਹੀ ਏਸੀਪੀ ਹਰਸਿਮਰਤ ਸਿੰਘ ਦੀ ਅਗਵਾਈ ਵਿੱਚ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ਼ ਨੂੰ ਵੀ ਦੇਖਿਆ ਜਾ ਰਿਹਾ ਹੈ।