ਨਵਾਂ ਸ਼ਹਿਰ: ਦੇਸ਼ਾਂ-ਵਿਦੇਸ਼ਾਂ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ ਤੇ ਜਿਸ ਦੇ ਕਈ ਮਾਮਲੇ ਵੀ ਸਾਹਮਣੇ ਆ ਚੁੱਕੇ ਹਨ। ਉੱਥੇ ਹੀ ਨਵਾਂ ਸ਼ਹਿਰ ਦੇ ਪਿੰਡ ਪੱਠੋਵਾਲ ਵਿੱਚ ਕੋਰੋਨਾ ਵਾਇਰਸ ਕਰਕੇ ਇੱਕ ਵਿਅਕਤੀ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ।
ਕੋਰੋਨਾ ਵਾਇਰਸ ਕਾਰਨ ਪਿੰਡ ਪਠਲਾਵਾ 'ਚ ਬਜ਼ੁਰਗ ਦੀ ਮੌਤ, ਪੂਰਾ ਪਿੰਡ ਸੀਲ
ਨਵਾਂ ਸ਼ਹਿਰ ਦੇ ਪਿੰਡ ਪਠਲਾਵਾ ਦੇ ਬਲਦੇਵ ਸਿੰਘ ਦੀ ਕੋਰੋਨਾਵਾਇਰਸ ਨਾਲ ਮੌਤ ਹੋ ਗਈ ਹੈ ਜਿਸ ਦੇ ਚਲਦਿਆਂ ਪ੍ਰਸ਼ਾਸਨ ਨੇ ਸਾਰਾ ਪਿੰਡ ਸੀਲ ਕਰ ਦਿੱਤਾ ਹੈ।
ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਇਸ ਪਿੰਡ ਦੇ ਬਲਦੇਵ ਸਿੰਘ ਦੀ ਮੌਤ ਕੋਰੋਨਾ ਵਾਇਰਸ ਕਾਰਨ ਹੋਈ ਹੈ। ਇਸ ਦੀ ਪੁਸ਼ਟੀ ਸਿਹਤ ਵਿਭਾਗ ਵੱਲੋਂ ਕਰਨ 'ਤੇ ਪਿੰਡ ਵਿੱਚ ਹੱਲ ਚੱਲ ਮੱਚ ਗਈ। ਸਾਰੇ ਪਿੰਡ ਦੀਆਂ ਗਲੀਆਂ ਵਿੱਚ ਇਸ ਸਮੇਂ ਸੁੰਨ ਪਸਰੀ ਹੋਈ ਹੈ। ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਸਾਰੇ ਪਿੰਡ ਨੂੰ ਸੀਲ ਕਰ ਦਿੱਤਾ ਹੈ। ਰਾਹਾਂ 'ਤੇ ਸਿਹਤ ਅਧਿਕਾਰੀ ਲਗਾਏ ਗਏ ਅਤੇ ਸਾਰੇ ਪਿੰਡ ਨੂੰ ਮਾਸਕ ਵੰਡੇ ਗਏ ਹਨ। ਡਿਪਟੀ ਕਮਿਸ਼ਨਰ ਵਿਨੇ ਬੁਬਲਾਨੀ ਨੇ ਦੱਸਿਆ ਕਿ ਪਿੰਡ ਦੇ ਵਿੱਚ ਆਵਾਜਾਈ ਬੰਦ ਕਰ ਦਿੱਤੀ ਗਈ ਹੈ ਅਤੇ ਸਿਹਤ ਅਧਿਕਾਰੀ ਪਿੰਡ ਵਾਸੀਆਂ ਨੂੰ ਜਾਗਰੂਕ ਕਰਨ ਲੱਗੇ ਹੋਏ ਹਨ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਕੋਰੋਨਾ ਵਾਇਰਸ ਨੂੰ ਲੈ ਕੇ ਮੀਡੀਆ ਬੁਲੇਟਿਨ ਵੀ ਜਾਰੀ ਕੀਤਾ ਗਿਆ ਸੀ ਜਿਸ ਵਿੱਚ ਵਾਇਰਸ ਨਾਲ ਹੋਣ ਵਾਲੀਆਂ ਮੌਤਾਂ ਬਾਰੇ ਦੱਸਿਆ ਗਿਆ ਸੀ ਤੇ ਹੁਣ ਚੰਡੀਗੜ੍ਹ ਵਿੱਚ ਵੀ ਕੋਰੋਨਾ ਵਾਇਰਸ ਦੇ 2 ਸ਼ੱਕੀ ਮਾਮਲੇ ਸਾਹਮਣੇ ਆਏ ਹਨ ਤੇ ਇੱਕ ਮੌਤ ਵੀ ਹੋ ਚੁੱਕੀ ਹੈ। ਉੱਥੇ ਹੀ ਕੋਰੋਨਾ ਤੋਂ ਬਚਣ ਲਈ ਸੂਬਾ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਕਈ ਢੰਗ ਅਪਣਾਏ ਜਾ ਰਹੇ ਹਨ