ਜਲੰਧਰ: ਫਿਲੌਰ ਪੁਲੀਸ ਨੇ ਨਸ਼ਾ ਤਸਕਰਾਂ ਦੇ ਖਿਲਾਫ ਛੇੜੀ ਗਈ ਮੁਹਿੰਮ ਦੇ ਤਹਿਤ ਇਕ ਵਿਅਕਤੀ ਨੂੰ ਤਿੰਨ ਕੁਇੰਟਲ ਲਾਹਣ ਅਤੇ ਪੰਜ ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਗ੍ਰਿਫ਼ਤਾਰ ਕਰਨ "ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਫਿਲੌਰ ਦੇ ਐਸਐਚਓ ਸੰਜੀਵ ਕਪੂਰ ਨੇ ਦੱਸਿਆ ਕਿ ਉਨ੍ਹਾਂ ਨੇ ਨਸ਼ਾ ਤਸਕਰਾਂ ਦੇ ਖਿਲਾਫ ਛੇੜੀ ਮੁਹਿੰਮ ਦੇ ਚਲਦਿਆਂ ਇਕ ਵਿਅਕਤੀ ਨੂੰ ਤਿੰਨ ਕੁਇੰਟਲ ਲਾਉਣ ਅਤੇ ਪੰਜ ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਕਾਬੂ ਕਰ ਕੇ ਵੱਡੀ ਸਫਲਤਾ ਹਾਸਿਲ ਕੀਤੀ ਹੈ।
ਲਾਹਣ ਤੇ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ - ਫਿਲੌਰ ਪੁਲੀਸ
ਫਿਲੌਰ ਪੁਲੀਸ ਨੇ ਨਸ਼ਾ ਤਸਕਰਾਂ ਦੇ ਖਿਲਾਫ ਛੇੜੀ ਗਈ ਮੁਹਿੰਮ ਦੇ ਤਹਿਤ ਇਕ ਵਿਅਕਤੀ ਨੂੰ ਤਿੰਨ ਕੁਇੰਟਲ ਲਾਹਣ ਅਤੇ ਪੰਜ ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਗ੍ਰਿਫ਼ਤਾਰ ਕਰਨ "ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਫਿਲੌਰ ਦੇ ਐਸਐਚਓ ਸੰਜੀਵ ਕਪੂਰ ਨੇ ਦੱਸਿਆ ਕਿ ਉਨ੍ਹਾਂ ਨੇ ਨਸ਼ਾ ਤਸਕਰਾਂ ਦੇ ਖਿਲਾਫ ਛੇੜੀ ਮੁਹਿੰਮ ਦੇ ਚਲਦਿਆਂ ਇਕ ਵਿਅਕਤੀ ਨੂੰ ਤਿੰਨ ਕੁਇੰਟਲ ਲਾਉਣ ਅਤੇ ਪੰਜ ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਕਾਬੂ ਕਰ ਕੇ ਵੱਡੀ ਸਫਲਤਾ ਹਾਸਿਲ ਕੀਤੀ ਹੈ।
ਲਾਹਣ ਤੇ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ`
ਫੜੇ ਗਏ ਦੋਸ਼ੀ ਦੀ ਪਛਾਣ ਸੋਹਣ ਲਾਲ ਉਰਫ ਬੱਬੂ ਪੁੱਤਰ ਦੀਪ ਰਾਮ ਵਾਸੀ ਗੰਨਾ ਪਿੰਡ ਵਜੋਂ ਹੋਈ ਹੈ। ਪੁਲੀਸ ਨੇ ਇਸ ਦੇ ਉੱਪਰ ਮੁਕੱਦਮਾ ਨੰਬਰ ਦਰਜ ਕਰ ਲਿਆ ਹੈ ਅਦਾਲਤ ਵਿਖੇ ਇਸ ਦਾ ਰਿਮਾਂਡ ਹਾਸਲ ਕਰ ਲਿਆ ਹੈ ਫਿਲਹਾਲ ਪੁਲਿਸ ਇਸ ਤੋਂ ਅੱਗੇ ਪੁੱਛਗਿੱਛ ਕਰ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਇਹ ਵੀ ਦੱਸਿਆ ਕਿ ਇਸ ਦੋਸ਼ੀ ਦੇ ਖਿਲਾਫ ਪਹਿਲਾਂ ਤੋਂ ਵੀ ਕਾਫ਼ੀ ਮੁਕੱਦਮੇ ਦਰਜ ਹਨ।