ਜਲੰਧਰ: ਬੀਤੀ ਰਾਤ ਦਮੋਰੀਆ ਪੁਲ ਦੇ ਨੀਚੇ ਤੇਜ਼ ਰਫ਼ਤਾਰ ਸਵਿਫਟ ਕਾਰ ਬਿਜਲੀ ਦੇ ਖੰਭੇ ਨਾਲ ਟਕਰਾਉਣ ਨਾਲ ਸੜਕ ਹਾਦਸਾ ਵਾਪਰਿਆ। ਇਸ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ ਹੈ ਤੇ ਦੂਜੇ ਨੌਜਵਾਨ ਦੀ ਹਾਲਤ ਗੰਭੀਰ ਹੋਣ ਦੇ ਕਾਰਨ ਉਸ ਨੂੰ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
ਬਿਜਲੀ ਦੇ ਖੰਭੇ ਨਾਲ ਟਕਰਾਈ ਕਾਰ, ਨੌਜਵਾਨ ਦੀ ਮੌਤ - ਦਮੋਰੀਆ ਪੁਲ ਦੇ ਨੀਚੇ ਵਾਪਰਿਆ ਹਾਦਸਾ
ਬੀਤੀ ਰਾਤ ਜਲੰਧਰ ਦੇ ਦਮੋਰੀਆ ਪੁਲ ਦੇ ਨੀਚੇ ਉਸ ਵੇਲੇ ਹਫੜਾ-ਦਫੜੀ ਮੱਚ ਗਈ ਜਿਸ ਵੇਲੇ ਤੇਜ਼ ਰਫ਼ਤਾਰ ਨਾਲ ਆ ਰਹੀ ਸਵਿਫਟ ਕਾਰ ਬਿਜਲੀ ਦੇ ਖੰਭੇ ਨਾਲ ਟਕਰਾਈ ਤੇ ਮੌਕੇ 'ਤੇ ਹੀ ਇੱਕ ਨੌਜਵਾਨ ਦੀ ਮੌਤ ਹੋ ਗਈ।
ਜਾਣਕਾਰੀ ਦਿੰਦੇ ਹੋਏ ਪੀਸੀਆਰ ਦੇ ਏਐਸਆਈ ਗੁਰਮੇਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਫੋਨ ਆਇਆ ਕਿ ਇੱਕ ਸਵਿਫ਼ਟ ਕਾਰ ਇੱਕ ਬਿਜਲੀ ਦੇ ਖੰਭੇ ਨਾਲ ਟਕਰਾ ਗਈ ਹੈ ਜਿਸ ਵਿਚ ਦੋ ਵਿਅਕਤੀ ਸਵਾਰ ਸਨ। ਉਨ੍ਹਾਂ ਨੇ ਤੁਰੰਤ ਮੌਕੇ ਉੱਤੇ ਪਹੁੰਚ ਕੇ ਦੇਖਿਆ ਤਾਂ ਕਾਰ ਦੇ ਅੰਦਰ ਦੋ ਨੌਜਵਾਨ ਫਸੇ ਹੋਏ ਸੀ। ਉਨ੍ਹਾਂ ਨੇ ਆਲੇ-ਦੁਆਲੇ ਦੇ ਲੋਕਾਂ ਦੀ ਮਦਦ ਨਾਲ ਦੋਹਾਂ ਨੌਜਵਾਨਾਂ ਨੂੰ ਗੱਡੀ ਤੋਂ ਅੱਧੇ ਘੰਟੇ ਦੀ ਮਸ਼ੱਕਤ ਤੋਂ ਬਾਅਦ ਕਾਰ ਵਿੱਚੋਂ ਕੱਢਿਆ ਤੇ ਹਸਪਤਾਲ ਭੇਜ ਦਿੱਤਾ ਪਰ ਹਸਪਤਾਲ ਵਿੱਚ ਇਲਾਜ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਤਿੰਦਰਜੀਤ ਸਿੰਘ ਨਿਵਾਸੀ ਅਮਨ ਨਗਰ ਦੇ ਰੂਪ ਵਿੱਚ ਹੋਈ ਹੈ, ਜਦ ਕਿ ਦੂਜੇ ਵਿਅਕਤੀ ਦਾ ਇਲਾਜ ਜਲੰਧਰ ਦੇ ਹਸਪਤਾਲ ਵਿੱਚ ਚੱਲ ਰਿਹਾ ਹੈ ਤੇ ਉਸ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ।
ਉੱਥੇ ਹੀ ਇਸ ਮਾਮਲੇ ਵਿੱਚ ਥਾਣਾ ਰਾਮਾ ਮੰਡੀ ਦੇ ਐਸਐਚਓ ਸੁਲੱਖਣ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਰਾਤ ਪੀਸੀਆਰ ਵੱਲੋਂ ਪਤਾ ਚੱਲਿਆ ਕਿ ਦੋਮੋਰੀਆ ਪੁਲ ਦੇ ਨੇੜੇ ਇੱਕ ਸਵਿਫਟ ਕਾਰ ਨਾਲ ਹਾਦਸਾ ਹੋਇਆ ਹੈ। ਕਾਰ ਵਿੱਚ ਦੋ ਵਿਅਕਤੀ ਸਵਾਰ ਸੀ, ਜਿਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਨ੍ਹਾਂ ਦੋਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿਸ ਵਿੱਚ ਜਤਿੰਦਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ।
ਇਹ ਵੀ ਪੜ੍ਹੋ: ਯਾਤਰੀਆਂ ਤੇ ਉਡਾਣਾਂ ਦੀ ਗਿਣਤੀ 'ਚ ਹੋਵੇਗਾ ਵਾਧਾ: ਹਰਦੀਪ ਪੁਰੀ