ਜਲੰਧਰ: ਦਕੋਹਾ ਫਾਟਕ ਦੇ ਲਾਗੇ ਇੱਕ ਸਾਇਕਲ ਸਵਾਰ ਵਿਅਕਤੀ ਨੂੰ ਇੱਕ ਕਾਰ ਸਵਾਰ ਨੇ ਟੱਕਰ ਮਾਰੀ, ਜਿਸ ਵਿੱਚ ਸਾਇਕਲ ਸਵਾਰ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਜਦਕਿ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ।
ਜਾਣਕਾਰੀ ਮਿਲਦੇ ਹੀ ਮੌਕੇ ਉੱਤੇ ਪਹੁੰਚੇ ਮ੍ਰਿਤਕ ਦੇ ਭਰਾ ਆਨੰਦ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਫ਼ੋਨ ਆਇਆ ਸੀ ਕਿ ਉਨ੍ਹਾਂ ਦੇ ਭਰਾ ਦਾ ਐਕਸੀਡੈਂਟ ਹੋ ਗਿਆ ਹੈ ਅਤੇ ਉਨ੍ਹਾਂ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਹੈ।
ਆਨੰਦ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਸ ਦੇ ਭਰਾ ਦੀ ਉਮਰ ਲਗਭਗ 50 ਸਾਲ ਹੈ ਅਤੇ ਉਸ ਦਾ ਭਰਾ ਜਲੰਧਰ ਕੈਂਟ ਦੀ ਕੋਠੀ ਨੰਬਰ 36 ਵਿੱਚ ਰਹਿੰਦਾ ਸੀ ਅਤੇ ਉਹ ਪੇਸ਼ੇ ਵਜੋਂ ਗੋਲਗੱਪਿਆਂ ਦੀ ਰੇਹੜੀ ਲਾਉਂਦਾ ਸੀ। ਉਸ ਨੇ ਦੱਸਿਆ ਕਿ ਮ੍ਰਿਤਕ ਦੇ ਭਾਣਜੇ ਵੀ ਮੌਕੇ ਉੱਤੇ ਆਏ ਹਨ ਅਤੇ ਉਸ ਦੀ ਲਾਸ਼ ਨੂੰ ਹਸਪਤਾਲ ਵਿਖੇ ਲੈ ਕੇ ਗਏ ਹਨ।
ਮੌਕੇ ਉੱਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਜਲੰਧਰ ਦੇ ਦਕੋਹਾ ਫਾਟਕ ਦੇ ਪੁੱਲ ਉੱਤੇ ਕੋਈ ਕਾਰ ਵਾਲਾ ਕਿਸੇ ਵਿਅਕਤੀ ਨੂੰ ਟੱਕਰ ਮਾਰ ਗਿਆ, ਜਿਸ ਦੀ ਕਿ ਮੌਕੇ ਉੱਤੇ ਹੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਲਾਸ਼ ਨੂੰ ਪੋਸਟ-ਮਾਰਟਮ ਲਈ ਭੇਜ ਦਿੱਤਾ ਗਿਆ ਹੈ। ਕਾਰ ਡਰਾਇਵਰ ਫ਼ਿਲਹਾਲ ਫ਼ਰਾਰ ਹੈ ਜਿਸ ਦੀ ਭਾਲ ਕੀਤੀ ਜਾ ਰਹੀ ਹੈ।