ਪੰਜਾਬ

punjab

ETV Bharat / state

ਫਿਲੌਰ 'ਚ ਟਰੱਕ ਤੇ ਕਾਰ ਦੀ ਹੋਈ ਜ਼ਬਰਦਸਤ ਟੱਕਰ, ਇਕ ਦੀ ਹੋਈ ਮੌਤ - car collision in Phillaur

ਜਲੰਧਰ ਦੇ ਕਸਬਾ ਫਿਲੌਰ ਵਿਚ ਕਾਰ ਅਤੇ ਟਰੱਕ ਦੀ ਜਬਰਦਸਤ ਟੱਕਰ ਹੋਣ ਨਾਲ ਕਾਰ ਚਾਲਕ ਦੀ ਮੌਤ ਹੋ ਗਈ ਹੈ।ਪੁਲਿਸ ਨੇ ਲਾਸ਼ ਨੂੰ ਕਬਜੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਅਤੇ ਮਾਮਲਾ ਦਰਜ ਕਰ ਲਿਆ ਹੈ।

ਫਿਲੌਰ 'ਚ ਟਰੱਕ ਤੇ ਕਾਰ ਦੀ ਹੋਈ ਜ਼ਬਰਦਸਤ ਟੱਕਰ, ਇਕ ਦੀ ਹੋਈ ਮੌਤ
ਫਿਲੌਰ 'ਚ ਟਰੱਕ ਤੇ ਕਾਰ ਦੀ ਹੋਈ ਜ਼ਬਰਦਸਤ ਟੱਕਰ, ਇਕ ਦੀ ਹੋਈ ਮੌਤ

By

Published : May 18, 2021, 4:59 PM IST

ਜਲੰਧਰ:ਫਿਲੌਰ ਦੇ ਨਜ਼ਦੀਕੀ ਪਿੰਡ ਗੜ੍ਹਾਂ ਵਿਖੇ ਇਕ ਕਾਰ ਅਤੇ ਟਰੱਕ ਦੀ ਜ਼ਬਰਦਸਤ ਟੱਕਰ ਹੋ ਗਈ। ਜਿਸ ਵਿੱਚ ਕਾਰ ਚਾਲਕ ਦੀ ਮੌਤ ਹੋ ਗਈ। ਰਾਹਗੀਰਾਂ ਅਤੇ ਪੁਲੀਸ ਨੇ ਕਾਰ ਚਾਲਕ ਨੂੰ ਸਿਵਲ ਹਸਪਤਾਲ ਵਿੱਚ ਲੈ ਕੇ ਗਏ ਅਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਕਾਰ ਚਾਲਕ ਦੀ ਪਹਿਚਾਣ ਬਲਬੀਰ ਸਿੰਘ ਪੁੱਤਰ ਸੁਰਜੀਤ ਸਿੰਘ ਮੁਹੱਲਾ ਕਾਦੀਆਂ ਵਜੋਂ ਹੋਈ ਹੈ।

ਫਿਲੌਰ 'ਚ ਟਰੱਕ ਤੇ ਕਾਰ ਦੀ ਹੋਈ ਜ਼ਬਰਦਸਤ ਟੱਕਰ, ਇਕ ਦੀ ਹੋਈ ਮੌਤ

ਇਸ ਬਾਰੇ ਮ੍ਰਿਤਕ ਦੇ ਭਰਾ ਸੁਖਬੀਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਪੰਜਾਬ ਪੁਲਿਸ ਵਿੱਚ ਹੈੱਡ ਕਾਂਸਟੇਬਲ ਹੈ ਅਤੇ ਉਹ ਸਾਹਨੇਵਾਲ ਇੰਟੈਲੀਜੈਂਸ ਬਿਊਰੋ ਦੇ ਏਅਰਪੋਰਟ 'ਤੇ ਤਾਇਨਾਤ ਹੈ।ਭਰਾ ਦਾ ਕਹਿਣਾ ਹੈ ਕਿ ਉਹ ਆਪਣੀ ਡਿਊਟੀ ਤੋਂ ਆਪਣੇ ਘਰ ਵਾਪਿਸ ਆ ਰਿਹਾ ਸੀ ਕਿ ਰਸਤੇ ਵਿਚ ਇਹ ਸੜਕ ਦੁਰਘਟਨਾ ਹੋ ਗਈ।ਜਿਸ ਵਿੱਚ ਉਸ ਦੀ ਮੌਤ ਹੋ ਗਈ।

ਪੁਲਿਸ ਅਧਿਕਾਰੀ ਕੁਲਦੀਪ ਸਿੰਘ ਨੇ ਦੱਸਿਆ ਕਿ ਜਦੋਂ ਪੁਲਿਸ ਉਥੇ ਪਹੁੰਚੀ ਤਾਂ ਟਰੱਕ ਡਰਾਈਵਰ ਉਥੋਂ ਫਰਾਰ ਹੋ ਚੁੱਕਾ ਸੀ ਪਰ ਉਨ੍ਹਾਂ ਨੇ ਟਰੱਕ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਟਰੱਕ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਉਸ ਨੂੰ ਗਿ੍ਫ਼ਤਾਰ ਕਰ ਮਾਮਲਾ ਦਰਜ ਕਰ ਕੇ ਉਸ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜੋ:IMA ਦੇ ਸਾਬਕਾ ਪ੍ਰਧਾਨ ਪਦਮ ਸ਼੍ਰੀ ਡਾ. ਕੇਕੇ ਅਗਰਵਾਲ ਦਾ ਕੋਰੋਨਾ ਨਾਲ ਹੋਇਆ ਦੇਹਾਂਤ

ABOUT THE AUTHOR

...view details