ਜਲੰਧਰ: ਸ਼ਹਿਰ ਦੇ ਐੱਮਜੀਐੱਨ ਸਕੂਲ ਦੇ ਪ੍ਰਿੰਸੀਪਲ ਦੀ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਨ੍ਹਾਂ ਵੱਲੋਂ ਗ਼ਲਤ ਸ਼ਬਦਾਂਵਲੀ ਵਰਤੀ ਜਾ ਰਹੀ ਹੈ, ਜਿਸ 'ਤੇ ਪੇਰੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਨੇ ਇਨ੍ਹਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਇਜਰਾਜ਼ਯੋਗ ਸ਼ਬਦਾਬਲੀ ਮਾਮਲਾ: ਪ੍ਰਿੰਸੀਪਲ ਦੇ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਏਗੀ ਪੇਰੈਂਟਸ ਐਸੋਸੀਏਸ਼ਨ ਜਲੰਧਰ ਦੇ ਇੱਕ ਪ੍ਰਾਈਵੇਟ ਸਕੂਲ ਦੇ ਪ੍ਰਿੰਸੀਪਲ ਵੱਲੋਂ ਸਕੂਲੀ ਬੱਚਿਆਂ ਦੇ ਮਾਪਿਆਂ ਦੇ ਨਾਲ ਅਵਿਸ਼ਵਾਸੀ ਸ਼ਬਦਾਵਲੀ ਵਰਤਣ ਦੇ ਮਾਮਲੇ ਵਿੱਚ ਪੇਰੈਂਟਸ ਐਸੋਸੀਏਸ਼ਨ ਅੱਗੇ ਆ ਗਈ ਹੈ ਅਤੇ ਉਨ੍ਹਾਂ ਨੇ ਸੀਬੀਆਈ ਤੇ ਲੋਕਲ ਪ੍ਰਸ਼ਾਸਨ ਦੇ ਨਾਲ-ਨਾਲ ਪੁਲਿਸ ਕਮਿਸ਼ਨਰ ਨੂੰ ਵੀ ਪ੍ਰਿੰਸੀਪਲ ਦੀ ਸ਼ਿਕਾਇਤ ਦਰਜ ਕਰਵਾਉਣ ਦੀ ਗੱਲ ਕਹੀ ਹੈ।
ਇਜਰਾਜ਼ਯੋਗ ਸ਼ਬਦਾਬਲੀ ਮਾਮਲਾ: ਪ੍ਰਿੰਸੀਪਲ ਦੇ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਏਗੀ ਪੇਰੈਂਟਸ ਐਸੋਸੀਏਸ਼ਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੇਰੈਂਟਸ ਐਸੋਸੀਏਸ਼ਨ ਦੇ ਕਮਲਦੀਪ ਸਿੰਘ ਨੇ ਦੱਸਿਆ ਕਿ ਪ੍ਰਿੰਸੀਪਲ ਨੇ ਜਿਸ ਤਰ੍ਹਾਂ ਨਾਲ ਇਹ ਸ਼ਬਦਾਬਲੀ ਵਰਤੀ ਹੈ, ਉਹ ਬਹੁਤ ਹੀ ਗਲਤ ਹੈ। ਉਹ ਪ੍ਰਿੰਸੀਪਲ ਕਹਾਉਣ ਦੇ ਲਾਇਕ ਨਹੀਂ ਹੈ। ਅਜਿਹੇ ਪ੍ਰਿੰਸੀਪਲ ਨੂੰ ਕਾਨੂੰਨ ਵੱਲੋਂ ਸਜ਼ਾ ਦਿਵਾਉਣੀ ਚਾਹੀਦੀ ਹੈ ਅਤੇ ਸਕੂਲ ਮੈਨੇਜਮੈਂਟ ਨੂੰ ਇਨ੍ਹਾਂ ਨੂੰ ਤੁਰੰਤ ਨੌਕਰੀ ਤੋਂ ਕੱਢ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਸ ਲਈ ਉਹ ਸ਼ਿਕਾਇਤ ਉੱਚ ਅਧਿਕਾਰੀਆਂ ਤੋਂ ਵੀ ਦਰਜ ਕਰਵਾਉਣਗੇ।
ਦੱਸ ਦੇਈਏ ਕਿ ਫੀਸ ਘੱਟ ਕਰਵਾਉਣ ਨੂੰ ਲੈ ਕੇ ਮਾਪੇ ਸਕੂਲ ਪੁੱਜੇ ਸਨ ਤਾਂ ਇਸ ਦੌਰਾਨ ਸਕੂਲ ਦੇ ਪ੍ਰਿੰਸੀਪਲ ਕੇ.ਐੱਸ.ਰੰਧਾਵਾ ਨੇ ਇਤਰਾਜ਼ਯੋਗ ਸ਼ਬਦਾਬਲੀ ਦੀ ਵਰਤੋ ਕਰ ਦਿੱਤੀ। ਜਿਸ ਦੀ ਵੀਡੀਓ ਸੋਸ਼ਲ ਮੀਡੀਆ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਚ ਸਾਫ ਤੌਰ 'ਤੇ ਇਹ ਸੁਣਨ ਨੂੰ ਮਿਲ ਰਿਹਾ ਹੈ ਕਿ ਜਦੋਂ ਮਾਪੇ 3 ਬੱਚਿਆਂ ਦੀ ਫੀਸ ਘੱਟ ਕਰਨ ਨੂੰ ਕਹਿੰਦੇ ਹਨ ਤਾਂ ਪ੍ਰਿੰਸੀਪਲ ਭੱਦੀ ਸ਼ਬਦਾਬਲੀ ਵਰਤਦੇ ਹੋਏ ਕਹਿੰਦਾ ਹੈ "ਮੈ ਥੋੜ੍ਹੀ ਤਿੰਨ ਬੱਚੇ ਕਰਨ ਨੂੰ ਕਿਹਾ ਹੈ"।
ਇਹ ਵੀ ਪੜੋ: ਬੈਂਸ ਦੇ ਹਲਕੇ ਦਾ ਤਾਂ ਰੱਬ ਹੀ ਰਾਖਾ, ਸੜਕਾਂ ਦੀ ਹਾਲਤ ਖਸਤਾ