ਜਲੰਧਰ:ਪਿਛਲੇ ਦਿਨਾਂ ਪਟਿਆਲਾ (Patiala) ਦੇ ਵਿੱਚ ਦੋ ਧਿਰਾਂ ਦੇ ਵਿੱਚ ਹੋਈ ਝੜਪ ਦੇ ਮਾਮਲੇ ਨੂੰ ਲੈ ਕੇ ਸਿੱਖ ਨੌਜਵਾਨਾ ਦੇ ਹੱਕ (The rights of Sikh youth) ਵਿੱਚ ਆਏ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ (Government of Punjab and Punjab Police) ‘ਤੇ ਤੰਜ਼ ਕਸੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਜਾਣ-ਬੁਝ ਕੇ ਸਿੱਖ ਨੌਜਵਾਨਾਂ ਨੂੰ ਚੁੱਕ ਰਹੀ ਹੈ। ਇਸ ਮੌਕੇ ਉਨ੍ਹਾਂ ਨੇ ਬਲਜਿੰਦਰ ਸਿੰਘ ਪਰਵਾਨਾ ਦੀ ਵੀ ਖੁੱਲ੍ਹ ਕੇ ਹਿਮਾਇਤ ਕੀਤੀ।
ਇਸ ਮੌਕੇ ਸੁਖਪਾਲ ਖਹਿਰਾ ਨੇ ਕਿਹਾ ਕਿ ਸਿੱਖ ਨੌਜਵਾਨ ਬਲਜਿੰਦਰ ਸਿੰਘ ਪਰਵਾਨਾ (Sikh youth Baljinder Singh Parwana) ਨੂੰ ਮੁੱਖ ਮੁਲਜ਼ਮ ਦੇ ਤੌਰ ‘ਤੇ ਪੇਸ਼ ਕੀਤਾ ਗਿਆ ਹੈ ਜੋ ਕਿ ਗਲਤ ਹੈ। ਇਸ ਤੋਂ ਇਲਾਵਾ ਬਲਜਿੰਦਰ ਸਿੰਘ ਨੂੰ ਪਟਿਆਲਾ ਟਕਰਾਅ ਤੋਂ ਬਾਅਦ ਗ੍ਰਿਫਤਾਰੀ ਤੋਂ ਬਾਅਦ 8 ਮਹੀਨੇ ਪਹਿਲਾਂ ਕਪੂਰਥਲਾ ਦੇ ਪਿੰਡ ਨਿਜ਼ਾਮਪੁਰ (Nizampur village of Kapurthala) ਵਿੱਚ ਇੱਕ ਕਤਲ ਦੇ ਮਾਮਲੇ ਵਿੱਚ ਨਾਮਜ਼ਦ ਕਰ ਦਿੱਤਾ ਗਿਆ ਹੈ ਅਤੇ ਪਟਿਆਲਾ (Patiala) ਟਕਰਾਅ ਨੂੰ ਲੈ ਕੇ ਹੋਰ ਵੀ ਸਿੱਖ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ‘ਤੇ ਤਸ਼ੱਦਦ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਇਹ ਘਟਨਾ ਪੰਜਾਬ ਸਰਕਾਰ (Government of Punjab) ਅਤੇ ਪੰਜਾਬ ਪੁਲਿਸ ਦੀ ਨਲਾਇਕੀ ਕਾਰਨ ਹੋਈ ਹੈ, ਪਰ ਆਪਣੀ ਨਲਾਇਕੀ ਨੂੰ ਲੁਕਾਉਣ ਦੇ ਲਈ ਪੁਲਿਸ ਵੱਲੋਂ ਬੇਕਸੂਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ‘ਤੇ ਤਸ਼ੱਦਦ ਕੀਤਾ ਜਾ ਰਿਹਾ ਹੈ, ਜੋ ਅੱਤ ਨਿੰਦਣ ਯੋਗ ਹੈ।