ਪੰਜਾਬ

punjab

ETV Bharat / state

ਪਿੰਡ ਲੜੋਆ ਦੇ ਬੀਡੀਓ ਵਿਰੁੱਧ ਮੁੱਖ ਚੋਣ ਅਫ਼ਸਰ ਨੂੰ ਸ਼ਿਕਾਇਤ - ਪੰਜਾਬ

ਜਲੰਧਰ ਦੇ ਮੁੱਖ ਚੋਣ ਅਫ਼ਸਰ ਅਤੇ ਡੀਸੀ ਵਰਿੰਦਰ ਕੁਮਾਰ ਸ਼ਰਮਾ ਨਾਲ ਮਿਲੇ ਭੋਗਪੁਰ ਤੋਂ ਅਕਾਲੀ ਦਲ ਦੇ ਵਿਧਾਇਕ ਪਵਨ ਟੀਨੂੰ ਤੇ ਪਿੰਡ ਲੜੋਆ ਦੀ ਸਰਪੰਚ। ਕਾਂਗਰਸ ਦੇ ਉਮੀਦਵਾਰ ਲਈ ਕੰਮ ਕਰਦੇ ਬੀਡੀਓ ਵਿਰੁੱਧ ਦਿੱਤਾ ਸ਼ਿਕਾਇਤ ਪੱਤਰ।

ਡੀਸੀ ਨੂੰ ਮਿਲਦੇ ਹੋਏ।

By

Published : Apr 23, 2019, 5:49 PM IST

ਜਲੰਧਰ: ਜਲੰਧਰ ਵਿੱਚ ਭੋਗਪੁਰ ਤੋਂ ਅਕਾਲੀ ਦਲ ਦੇ ਵਿਧਾਇਕ ਪਵਨ ਟੀਨੂੰ ਅਤੇ ਇਸ ਇਲਾਕੇ ਦੇ ਪਿੰਡ ਲੜੋਆ ਦੀ ਸਰਪੰਚ ਸਮੇਤ ਪੂਰੀ ਪੰਚਾਇਤ ਨੇ ਮੁੱਖ ਚੋਣ ਅਫ਼ਸਰ ਅਤੇ ਡੀਸੀ ਵਰਿੰਦਰ ਕੁਮਾਰ ਸ਼ਰਮਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਮੁੱਖ ਚੋਣ ਅਫ਼ਸਰ ਅਤੇ ਡੀਸੀ ਨੂੰ ਇੱਕ ਸ਼ਿਕਾਇਤ ਪੱਤਰ ਦਿੱਤਾ ਹੈ।
ਇਸ ਮੌਕੇ ਅਕਾਲੀ ਦਲ ਦੇ ਆਦਮਪੁਰ ਤੋਂ ਵਿਧਾਇਕ ਪਵਨ ਟੀਨੂੰ ਨੇ ਕਿਹਾ ਕਿ ਬੀਡੀਓ ਰਾਮ ਲੁਭਾਇਆ ਜਾਨਬੁੱਝ ਕੇ ਆਪਣੇ ਅਹੁਦੇ ਦਾ ਗਲਤ ਫਾਇਦਾ ਉਠਾ ਰਿਹਾ ਹੈ ਅਤੇ ਪੰਚਾਇਤਾਂ ਨੂੰ ਤੇ ਪਿੰਡ ਦੇ ਲੋਕਾਂ ਨੂੰ ਪ੍ਰੇਸ਼ਾਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿੱਚ ਜਿੱਥੇ ਵੀ ਅਕਾਲੀ ਦਲ ਦੀ ਪੰਚਾਇਤ ਹੈ, ਉੱਥੇ ਕਿਸੇ ਨੂੰ ਵੀ ਹਾਲੇ ਸਰਟੀਫਿਕੇਟ ਨਹੀਂ ਦਿੱਤੇ ਗਏ ਅਤੇ ਫਿਰ ਦੀਆਂ ਪੰਚਾਇਤਾਂ ਅਤੇ ਲੋਕਾਂ ਨੂੰ ਕਿਹਾ ਜਾ ਰਿਹਾ ਹੈ ਕਿ ਉਹ ਕਾਂਗਰਸੀ ਉਮੀਦਵਾਰ ਚੌਧਰੀ ਸੰਤੋਖ ਸਿੰਘ ਨੂੰ ਵੋਟਾਂ ਪਾਉਣ ਨਹੀਂ ਤਾਂ ਉਨ੍ਹਾਂ ਦਾ ਕੋਈ ਵੀ ਕੰਮ ਨੇਪਰੇ ਨਹੀਂ ਚਾੜਿਆ ਜਾਵੇਗਾ।

ਵੇਖੋ ਵੀਡੀਓ।
ਉੱਥੇ ਹੀ, ਪਿੰਡ ਲੜੋਆ ਦੀ ਸਰਪੰਚ ਸੁਰਿੰਦਰ ਕੌਰ ਨੇ ਵੀ ਬੀਡੀਓ ਰਾਮ ਲੁਭਾਇਆ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਰਾਮ ਲੁਭਾਇਆ ਨੇ ਪੰਚਾਇਤੀ ਚੋਣਾਂ ਦੇ 3 ਮਹੀਨੇ ਬਾਅਦ ਤੱਕ ਯਾਨੀ ਹੁਣ ਤੱਕ ਉਨ੍ਹਾਂ ਨੂੰ ਨਾ ਤੇ ਕੋਈ ਸਰਟੀਫਿਕੇਟ ਦਿੱਤਾ ਹੈ ਅਤੇ ਨਾ ਹੀ ਉਨ੍ਹਾਂ ਦਾ ਕੋਈ ਕੰਮ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਇਲਾਕੇ ਦਾ ਬੀਡੀਓ ਇਸ ਗੱਲ ਦਾ ਦਬਾਅ ਬਣਾ ਰਿਹਾ ਹੈ ਕਿ ਉਹ ਜ਼ਿਆਦਾ ਤੋਂ ਜ਼ਿਆਦਾ ਵੋਟਾਂ ਕਾਂਗਰਸ ਦੇ ਉਮੀਦਵਾਰ ਚੌਧਰੀ ਸੰਤੋਖ ਸਿੰਘ ਨੂੰ ਪਾਉਣ। ਉਨ੍ਹਾਂ ਕਿਹਾ ਕਿ ਇਸੇ ਨੂੰ ਲੈ ਕੇ ਉਨ੍ਹਾਂ ਨੇ ਜਲੰਧਰ ਜ਼ਿਲੇ ਦੇ ਮੁੱਖ ਚੋਣ ਅਫ਼ਸਰ ਅਤੇ ਡੀਸੀ ਵਰਿੰਦਰ ਕੁਮਾਰ ਸ਼ਰਮਾ ਨੂੰ ਇੱਕ ਸ਼ਿਕਾਇਤ ਦਿੱਤੀ ਹੈ ਅਤੇ ਮੰਗ ਕੀਤੀ ਹੈ ਕਿ ਇਸ ਮਾਮਲੇ 'ਤੇ ਜਲਦ ਹੀ ਕਾਰਵਾਈ ਕੀਤੀ ਜਾਵੇ।

ABOUT THE AUTHOR

...view details