ਪੰਜਾਬ

punjab

ETV Bharat / state

ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਤੇ ਉਦਯੋਗਪਤੀਆਂ ਨੂੰ ਕਰ ਰਹੀ ਹੈ ਦਬਾਉਣ ਦੀ ਕੋਸ਼ਿਸ਼

ਪੰਜਾਬ ਦੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਜਲੰਧਰ ਵਿਖੇ ਉਦੋਯਗਪਤੀਆਂ ਨਾਲ ਗੱਲਬਾਤ ਕੀਤੀ ਅਤੇ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਨਾਲ ਚੱਟਾਨ ਵਾਂਗ ਖੜ੍ਹੇ ਹਨ।

ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਤੇ ਉਦਯੋਗਪਤੀਆਂ ਨੂੰ ਕਰ ਰਹੀ ਹੈ ਦਬਾਉਣ ਦੀ ਕੋਸ਼ਿਸ਼
ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਤੇ ਉਦਯੋਗਪਤੀਆਂ ਨੂੰ ਕਰ ਰਹੀ ਹੈ ਦਬਾਉਣ ਦੀ ਕੋਸ਼ਿਸ਼

By

Published : Oct 30, 2020, 5:31 PM IST

ਜਲੰਧਰ: ਪੰਜਾਬ ਦੇ ਕੈਬਿਨੇਟ ਮੰਤਰੀ ਸੁੰਦਰ ਸ਼ਾਮ ਅਰੋੜਾ ਵੱਲੋਂ ਜਲੰਧਰ ਦੇ ਉਦਯੋਗਪਤੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ।

ਉਦਯੋਗ ਮੰਤਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਲਦ ਤੋਂ ਜਲਦ ਸੀ-ਫਾਰਮ ਦੇ ਰੀਫੰਡ ਨਾਲ ਸਬੰਧਿਤ ਹੋਰ ਮਸਲਿਆਂ ਦੇ ਹੱਲ ਲਈ ਵਨ-ਟਾਈਮ ਸੈਟਲਮੈਂਟ ਓਟੀਐਸ ਪਾਲਸੀ ਲਿਆਂਦੀ ਜਾ ਰਹੀ ਹੈ।

ਵੇਖੋ ਵੀਡੀਓ।

ਉਨ੍ਹਾਂ ਦਾਅਵਾ ਕੀਤਾ ਕਿ ਇਹ ਪਾਲਸੀ ਉਦਯੋਗਪਤੀਆਂ ਲਈ ਬਹੁਤ ਹੀ ਲਾਹੇਵੰਦ ਹੋਵੇਗੀ ਅਤੇ ਉਨ੍ਹਾਂ ਦੇ ਜ਼ਿਆਦਾਤਰ ਮਸਲੇ ਇਸ ਸਕੀਮ ਨਾਲ ਹੱਲ ਹੋ ਜਾਣਗੇ।

ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਪਾਲਿਸੀ ਨੂੰ ਅੰਤਿਮ ਰੂਪ ਦੇਣ ਦੇ ਲਈ ਕੰਮ ਕੀਤਾ ਜਾ ਰਿਹਾ ਹੈ। ਅਰੋੜਾ ਨੇ ਕਿਹਾ ਕਿ ਪੰਜਾਬ ਦੀ ਇੰਡਸਟਰੀ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਾਂ।

ਕੇਂਦਰ ਸਰਕਾਰ ਉੱਤੇ ਨਿਸ਼ਾਨੇ ਵਿੰਨ੍ਹਦੇ ਹੋਏ ਅਰੋੜਾ ਨੇ ਕਿਹਾ ਕਿ ਪਹਿਲਾਂ ਪੰਜਾਬ ਦੇ ਕਿਸਾਨਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਹੁਣ ਕੇਂਦਰ ਨੇ ਰੇਲਾਂ ਬੰਦ ਕਰ ਕੇ ਉਦਯੋਗਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਪਤਾ ਨਹੀਂ ਕਿਉਂ ਕੇਂਦਰ ਸਰਕਾਰ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ?

ABOUT THE AUTHOR

...view details