ਸਰਬਜੀਤ ਦੀ ਭੈਣ ਨੇ ਪੁਲਵਾਮਾ ਹਮਲੇ 'ਤੇ ਸਿੱਧੂ ਦੇ ਬਿਆਨ ਦੀ ਕੀਤੀ ਨਿਖੇਧੀ - crpf jawans killed
ਜਲੰਧਰ: ਪਾਕਿਸਤਾਨ 'ਚ ਮਾਰੇ ਗਏ ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਨੇ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਪੁਲਵਾਮਾ ਹਮਲੇ ਬਾਰੇ ਦਿੱਤੇ ਬਿਆਨ ਦੀ ਨਿਖੇਧੀ ਕੀਤੀ ਹੈ।
ਦਲਬੀਰ ਕੌਰ ਨੇ ਸਿੱਧੂ ਦੇ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਭਾਰਤੀ ਸਰਕਾਰ ਨੂੰ ਪਾਕਿਸਤਾਨ ਨਾਲ ਕਰਤਾਰਪੁਰ ਕੌਰੀਡੋਰ ਦੀ ਗੱਲਬਾਤ ਪੂਰੀ ਤਰ੍ਹਾਂ ਬੰਦ ਕਰ ਦੇਣੀ ਚਾਹੀਦੀ ਹੈ ਤੇ ਜੰਮੂ-ਕਸ਼ਮੀਰ ਦੀ ਕਮਾਨ ਵੀ ਭਾਰਤੀ ਫ਼ੌਜ ਦੇ ਹੱਥ ਦੇ ਦੇਣੀ ਚਾਹੀਦੀ ਹੈ ਤਾਂ ਜੋ ਅੱਤਵਾਦ ਦਾ ਪੂਰੀ ਤਰ੍ਹਾਂ ਸਫ਼ਾਇਆ ਹੋ ਸਕੇ।
ਜ਼ਿਕਰਯੋਗ ਹੈ ਕਿ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਪੁਲਵਾਮਾ ਹਮਲੇ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸ ਨੂੰ ਕਾਇਰਤਾ ਭਰਿਆ ਦੱਸਿਆ ਸੀ। ਇਸ ਦੇ ਨਾਲ ਹੀ ਸਿੱਧੂ ਇਹ ਵੀ ਕਿਹਾ ਸੀ ਕਿ ਕੁੱਝ ਲੋਕਾਂ ਦੀ ਗਲਤੀ ਲਈ ਪੂਰੇ ਦੇਸ਼ ਨੂੰ ਜ਼ਿੰਮੇਵਾਰ ਠਹਿਰਾਉਣਾ ਗਲਤ ਹੈ। ਸਿੱਧੂ ਦੇ ਇਸ ਬਿਆਨ ਦੀ ਵਿਰੋਧੀ ਧਿਰਾਂ ਵੱਲੋਂ ਵੀ ਨਿਖੇਧੀ ਕੀਤੀ ਜਾ ਰਹੀ ਹੈ।