ਜਲੰਧਰ : ਬੀਤੇ ਕੁਝ ਦਿਨਾਂ ਤੋਂ ਬਿਜਲੀ ਸੰਕਟ ਦੇ ਦੌਰਾਨ ਲਗਾਤਾਰ ਹੀ ਬਿਜਲੀ ਵਿਭਾਗ ਵੱਲੋਂ ਬਿਜਲੀ ਦੇ ਕੱਟ ਲਗਾਏ ਜਾ ਰਹੇ ਹਨ ਅਤੇ ਕਿਸਾਨਾਂ ਵੱਲੋਂ ਇਨ੍ਹਾਂ ਕੱਟਾਂ ਨੂੰ ਲਗਾਏ ਜਾਣ ਦੇ ਖਿਲਾਫ ਕਾਫੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਜਿਸ ਤੋਂ ਬਾਅਦ ਪਿੰਡ ਢੰਕ ਮਜ਼ਾਰਾ ਦੇ ਕਿਸਾਨਾਂ ਨੇ ਮੁਕੰਦਪੁਰ ਦੇ ਬਿਜਲੀ ਦਫਤਰ ਦੇ ਬਾਹਰ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਉਨ੍ਹਾਂ ਨੂੰ ਕਿਹਾ ਕਿ ਉਨ੍ਹਾਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ।
ਜਿਸ ਤੋਂ ਬਾਅਦ ਜੇ.ਈ ਬਲਬੀਰ ਸਿੰਘ ਵੱਲੋਂ ਉੱਥੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਭੇਜ ਕੇ ਪਿੰਡ ਢੱਕ ਮਜਾਰਾ ਦੇ ਕਿਸਾਨਾਂ ਦੀਆਂ ਮੋਟਰਾਂ ਦੇ ਕੁਨੈਕਸ਼ਨਾਂ ਨੂੰ ਅੱਪਰਾ ਦੇ ਬਿਜਲੀ ਘਰ ਦੇ ਨਾਲ ਜੋੜ ਕੇ ਉਨ੍ਹਾਂ ਦੀਆਂ ਮੋਟਰਾਂ ਨੂੰ ਚਾਲੂ ਕਰਵਾ ਦਿੱਤਾ ਗਿਆ। ਲੇਕਿਨ ਇਸ ਤੋਂ ਬਾਅਦ ਪਿੰਡ ਜਲਪੁਰ ਅਤੇ ਲਸਾੜਾ ਦੇ ਪਿੰਡਾਂ ਦੀ ਸਪਲਾਈ ਖ਼ਰਾਬ ਹੋ ਗਈ। ਜਿਸ ਨੂੰ ਲੈ ਕੇ ਪਿੰਡ ਜਲਪੁਰ ਅਤੇ ਲਸਾੜਾ ਦੇ ਪਿੰਡ ਵਾਸੀਆਂ ਨੇ ਬਿਜਲੀ ਦੀ ਸਮੱਸਿਆ ਨੂੰ ਲੈ ਕੇ ਕਿਸਾਨ ਭੜਕ ਗਏ ਅਤੇ ਉਨ੍ਹਾਂ ਨੇ ਜੇ.ਈ ਬਲਵੀਰ ਸਿੰਘ ਤੇ ਆਰੋਪ ਲਗਾਉਣੇ ਸ਼ੁਰੂ ਕਰ ਦਿੱਤੇ ਕਿ ਉਨ੍ਹਾਂ ਨੇ ਪੈਸੇ ਲੈ ਕੇ ਪਿੰਡ ਢੱਕ ਮਜਾਰਾ ਵਿਖੇ ਕੰਮ ਕਰਵਾਇਆ ਹੈ ਅਤੇ ਹੁਣ ਉਨ੍ਹਾਂ ਦੀਆਂ ਚੱਲ ਰਹੀਆਂ ਮੋਟਰਾਂ ਵੀ ਪੂਰੀ ਤਰ੍ਹਾਂ ਬੰਦ ਹੋ ਚੁੱਕੀਆਂ ਹਨ। ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਮੁਕੰਦਪੁਰ ਬਿਜਲੀ ਦਫਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਦੇ ਦਿੱਤਾ।