ਜਲੰਧਰ: ਕੇਂਦਰ ਸਰਕਾਰ ਨੇ ਸਰਕਾਰੀ ਯੋਜਨਾਵਾਂ ਤਾਂ ਬਹੁਤ ਲਾਗੂ ਕੀਤੀਆਂ ਹਨ ਪਰ ਉਹ ਜ਼ਮੀਨੀ ਪੱਧਰ 'ਤੇ ਲੋਕਾਂ ਲਈ ਕਿੰਨੀਆਂ ਕੁ ਫਾਇਦੇਮੰਦ ਸਾਬਿਤ ਹੋ ਰਹੀਆਂ ਹਨ, ਇਸ ਦਾ ਅੰਦਾਜ਼ਾ ਜਲੰਧਰ 'ਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਸਕੀਮ ਦੇ ਤਹਿਤ ਫਾਇਦਾ ਲੈਣ ਵਾਲੇ ਲੋਕਾਂ ਦੇ ਹਾਲ ਦੇਖ ਕੇ ਲਾਇਆ ਜਾ ਸਕਦਾ ਹੈ। ਜਿਨ੍ਹਾਂ ਨੂੰ ਸਰਕਾਰ ਵੱਲੋਂ 50000 ਰੁਪਏ ਮਿਲੇ ਅਤੇ ਉਨ੍ਹਾਂ ਨੇ ਆਪਣੇ ਘਰ ਤੋੜ ਦਿੱਤੇ ਅਤੇ ਹੁਣ ਕੜਾਕੇ ਦੀ ਠੰਡ ਵਿਚ ਬਿਨਾਂ ਛੱਤ ਤੇ ਗੁਜ਼ਾਰਾ ਕਰ ਰਹੇ ਹਨ।
ਇਹ ਹੈ ਜਲੰਧਰ ਦਾ ਸਲੇਮਪੁਰ ਮੁਸਲਮਾਨਾ ਪਿੰਡ, ਇੱਥੇ ਲਗਭਗ 70 ਘਰਾਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ ਡੇਢ ਲੱਖ ਰੁਪਏ ਦੀ ਰਾਸ਼ੀ ਤਿੰਨ ਤਿੰਨ ਕਿਸ਼ਤਾਂ ਵਿੱਚ ਦਿੱਤੀ ਜਾਣੀ ਸੀ ਅਤੇ ਇਨ੍ਹਾਂ ਨੂੰ ਪਹਿਲੀ ਕਿਸ਼ਤ ਪੰਜਾਹ ਹਜ਼ਾਰ ਦੇ ਕੇ ਬਾਅਦ ਵਿੱਚ ਕਿਸੇ ਨੇ ਵੀ ਇਨ੍ਹਾਂ ਦਾ ਹਾਲ ਨਹੀਂ ਪੁੱਛਿਆ।
ਸਲੇਮਪੁਰ ਦੇ ਨਿਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਛੱਤ ਵਾਲੇ ਸੀ ਜਿਸ ਤੇ ਛੱਤ ਪਾਉਣ ਲਈ ਸਰਕਾਰ ਨੇ ਉਨ੍ਹਾਂ ਨੂੰ ਡੇਢ ਲੱਖ ਰੁਪਏ ਦਿੱਤੇ ਸੀ ਅਤੇ ਜਦੋਂ ਉਨ੍ਹਾਂ ਨੂੰ 50000 ਰੁਪਏ ਮਿਲੇ ਤਾਂ ਉਨ੍ਹਾਂ ਨੇ ਆਪਣੇ ਘਰ ਤੋੜ ਦਿੱਤੇ ਅਤੇ ਦੀਵਾਰਾਂ ਖੜ੍ਹੀਆਂ ਕਰ ਦਿੱਤੀਆਂ ਪਰ ਉਸ ਦੇ ਬਾਅਦ ਅੱਜ ਤੱਕ ਉਨ੍ਹਾਂ ਨੂੰ ਕੋਈ ਪੈਸਾ ਨਹੀਂ ਮਿਲਿਆ ਜਿਸ ਤੋਂ ਉਹ ਆਪਣੇ ਘਰ ਦੀ ਛੱਤ ਪਾ ਸਕਣ।
ਉਨ੍ਹਾਂ ਦਾ ਕਹਿਣਾ ਹੈ ਕਿ ਕਿਸੇ ਨੇ 3% ਉੱਤੇ ਕਿਸੇ ਨੇ 5% ਤੇ ਕਿਸੇ ਨੇ 10% ਤੱਕ ਲੋਕਾਂ ਨੇ ਵਿਆਜ ਤੇ ਪੈਸੇ ਲੈ ਕੇ ਛੱਤ ਤਾਂ ਪਾਲੀ ਪਰ ਹਾਲੇ ਤੱਕ ਸਰਕਾਰ ਵੱਲੋਂ ਕੋਈ ਮਾਲੀ ਸਹਾਇਤਾ ਨਹੀਂ ਮਿਲੀ।
ਉਨ੍ਹਾਂ ਦਾ ਕਹਿਣਾ ਹੈ ਕਿ ਅਗਰ ਸਰਕਾਰ ਨੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ ਪੈਸੇ ਨਹੀਂ ਦੇਣੇ ਸੀ ਤਾਂ ਉਹ ਪਹਿਲੇ ਹੀ ਸਾਫ ਕਹਿ ਦਿੰਦੇ। ਲੋਕਾਂ ਲੋਕਾਂ ਦੇ ਇੱਕ ਤਾਂ ਘਰ ਤੁੜਵਾ ਦਿੱਤੇ ਦਿੱਤੇ ਅਤੇ ਦੂਜਾ ਕਈ ਲੋਕ ਆਪਣਾ ਘਰ ਹੁੰਦੇ ਹੋਏ ਵੀ ਕਿਰਾਏ ਦੇ ਘਰਾਂ ਵਿੱਚ ਰਹਿਣ ਲਈ ਮਜਬੂਰ ਹੋ ਗਏ ਹਨ।