ਜਲੰਧਰ:ਪੰਜਾਬ ਵਿੱਚ ਦਿਨੋਂ-ਦਿਨ ਵੱਧ ਰਹੇ ਨਸ਼ਾ ਤਸਕਰਾਂ (Drug smugglers) ਨੂੰ ਕਾਬੂ ਕਰਨ ਦੇ ਦਾਅਵੇ ਕਰਨ ਵਾਲੀ ਪੰਜਾਬ ਪੁਲਿਸ (Punjab Police) ਲਗਾਤਾਰ ਫੇਲ੍ਹ ਹੁੰਦੀ ਨਜ਼ਰ ਆ ਰਹੀ ਹੈ। ਜਿਸ ਦੀ ਇੱਕ ਤਸਵੀਰ ਜਲੰਧਰ ਦੇ ਗੋਰਾਇਆ (Goraya of Jalandhar) ਤੋਂ ਸਾਹਮਣੇ ਆਈ ਹੈ। ਜਿੱਥੇ ਐੱਸ.ਐੱਚ.ਓ. ਗੋਰਾਇਆ ਨੂੰ ਉਸ ਵੇਲੇ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ ਭਰੇ ਪਿੰਡ ਵਾਸੀਆਂ ਦੇ ਇਕੱਠ ਵਿੱਚ ਪਿੰਡ ਵਾਸੀਆਂ ਨੇ ਦੱਸਿਆ ਕਿ ਥਾਣਾ ਗੁਰਾਇਆ ਦੇ 2 ਪੁਲਿਸ ਮੁਲਾਜ਼ਮ ਉਨ੍ਹਾਂ ਦੇ ਪਿੰਡ ਵਿੱਚ ਨਸ਼ੇ ਦੇ ਸੌਦਾਗਰਾਂ ਤੋਂ ਮਹੀਨਾ ਲੈਣ ਲਈ ਆਏ ਸਨ, ਤਾਂ ਨਸ਼ੇ ਦੇ ਸੌਦਾਗਰਾਂ ਵੱਲੋਂ ਮੁਲਾਜ਼ਮਾਂ ਨਾਲ ਕੁੱਟਮਾਰ ਕੀਤੀ ਅਤੇ ਉਨ੍ਹਾਂ ਦੀ ਗੱਡੀ ਵੀ ਭੰਨ ਦਿੱਤੀ ਗਈ ਸੀ, ਪਰ ਪੁਲਿਸ (Police) ਵੱਲੋਂ ਅੱਜ ਤੱਕ ਉਨ੍ਹਾਂ ‘ਤੇ ਕੋਈ ਕਾਰਵਾਈ ਨਹੀਂ ਕੀਤੀ, ਉਲਟਾ 50 ਹਜ਼ਾਰ ਰੁਪਏ ਵਿੱਚ ਉਨ੍ਹਾਂ ਨਾਲ ਰਾਜ਼ੀਨਾਮਾ ਕਰ ਲਿਆ।
ਜਿਸ ਤੋਂ ਬਾਅਦ ਐੱਸ.ਐੱਚ.ਓ. ਗੁਰਾਇਆ ਨੂੰ ਇਹ ਕਹਿ ਕੇ ਪੱਲਾ ਝਾੜਨਾ ਪਿਆ ਕਿ ਇਹ ਮਾਮਲਾ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਦਾ ਹੈ, ਫਿਰ ਵੀ ਉਹ ਇਸ ਦੀ ਜਾਂਚ ਕਰਨਗੇ। ਗੋਰਾਇਆ ਪੁਲਿਸ ਦੀ ਮੁਸ਼ਕਿਲਾਂ ਨਹੀਂ ਘੱਟ ਰਹੀਆਂ ਅਤੇ ਲੋਕ ਹੁਣ ਖ਼ੁਦ ਹੀ ਜਾਗਰੂਕ ਹੋ ਕੇ ਨਸ਼ਿਆਂ ਦੇ ਖ਼ਿਲਾਫ਼ ਇਕਜੁੱਟ (United against drugs) ਹੋ ਕੇ ਸੜਕਾਂ ‘ਤੇ ਉਤਰ ਰਹੇ ਹਨ। ਜਿੱਥੇ ਪਿੰਡ ਧਲੇਤਾ ਦਾ ਨਸ਼ੇ ਦਾ ਮਾਮਲਾ ਅਜੇ ਸ਼ਾਂਤ ਨਹੀਂ ਹੋਇਆ ਸੀ ਕੇ ਹੁਣ ਥਾਣਾ ਗੋਰਾਇਆ ਦੇ ਪਿੰਡ ਢੰਡਾ ਦੇ ਪਿੰਡ ਵਾਸੀਆਂ ਵੱਲੋਂ ਵੱਡਾ ਇਕੱਠ ਕਰ ਕੇ ਪੁਲਿਸ ਪ੍ਰਸ਼ਾਸਨ (Police administration) ਨੂੰ ਉਨ੍ਹਾਂ ਦੇ ਪਿੰਡਾਂ ਵਿੱਚ ਵਿਕ ਰਹੇ ਨਸ਼ੇ ਨੂੰ ਰੋਕਣ ਅਤੇ ਨਸ਼ੇ ਦੇ ਵਪਾਰੀਆਂ ਨੂੰ ਫੜਨ ਲਈ ਅਪੀਲ ਅਤੇ ਚਿਤਾਵਨੀ ਦੇ ਦਿੱਤੀ ਗਈ ਹੈ।