ਪੰਜਾਬ

punjab

ETV Bharat / state

ਔਰਤਾਂ ਨੂੰ ਸੁਰੱਖਿਅਤ ਘਰ ਛੱਡਣ ਲਈ ਪੀਸੀਆਰ ਤਾਇਨਾਤ ਕਰਨ ਦੇ ਫ਼ੈਸਲੇ 'ਤੇ ਲੋਕਾਂ ਦੀ ਪ੍ਰਤਿਕਿਰਿਆ - people reactions on punjab government decision

ਹੈਦਰਾਬਾਦ 'ਚ ਮਹਿਲਾ ਡਾਕਟਰ ਨਾਲ ਹੋਏ ਜਬਰ ਜਨਾਹ ਤੇ ਕਤਲ ਦੀ ਵਾਰਦਾਤ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਦੇ ਨਾਲ ਹੀ ਕੁੜੀਆਂ ਦੀ ਸੁਰੱਖਿਆ ਨੂੰ ਲੈ ਕਈ ਸਵਾਲ ਖੜ੍ਹੇ ਹੋਏ ਹਨ ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਦੇਰ ਸਵੇਰ ਔਰਤਾਂ ਦੀ ਸੁਰੱਖਿਆ ਲਈ ਵੱਡਾ ਫੈਸਲਾ ਲੈਂਦਿਆਂ ਸਪੈਸ਼ਲ ਪੀਸੀਆਰ ਟੀਮਾਂ ਤਾਇਨਾਤ ਕਰਨ ਦਾ ਐਲਾਨ ਕੀਤਾ। ਕੀ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਨਾਲ ਕੁੜੀਆਂ ਸੁਰੱਖਿਅਤ ਹਨ ਜਿਸ ਬਾਰੇ ਲੋਕਾਂ ਦਾ ਕੀ ਕਹਿਣਾ ਹੈ ਪੜ੍ਹੋ ਪੂਰੀ ਖ਼ਬਰ...

ਹੈਦਰਾਬਾਦ
ਫ਼ੋਟੋ

By

Published : Dec 5, 2019, 2:41 PM IST

ਜਲੰਧਰ: ਹੈਦਰਾਬਾਦ 'ਚ ਮਹਿਲਾ ਡਾਕਟਰ ਨਾਲ ਹੋਏ ਜਬਰ ਜਨਾਹ ਤੇ ਕਤਲ ਦੀ ਵਾਰਦਾਤ ਤੋਂ ਬਾਅਦ ਪੰਜਾਬ ਸਰਕਾਰ ਨੇ ਸਬਕ ਲੈਂਦਿਆਂ ਕੁੜੀਆਂ ਦੀ ਸੁਰੱਖਿਆ ਸਪੈਸ਼ਲ ਪੀਸੀਆਰ ਟੀਮਾਂ ਤਾਇਨਾਤ ਕਰਨ ਦਾ ਐਲਾਨ ਕੀਤਾ। ਇਸ ਫ਼ੈਸਲੇ 'ਤੇ ਸ਼ਹਿਰ ਵਾਸੀਆਂ ਦੀ ਪ੍ਰਤੀਕਿਰਿਆ ਕੁਝ ਰਲਵੀਂ ਮਿਲਵੀਂ ਸਾਹਮਣੇ ਆ ਰਹੀ ਹੈ।

ਈਟੀਵੀ ਭਾਰਤ ਦੀ ਟੀਮ ਨੇ ਜਦੋਂ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਬਾਰੇ ਲੋਕਾਂ ਦੀ ਪ੍ਰਤਿਕਿਰਿਆ ਲਈ ਤਾਂ ਕੁਝ ਕੁੜੀਆਂ ਨੇ ਫ਼ੈਸਲੇ ਦਾ ਸਵਾਗਤ ਕੀਤਾ। ਉੱਥੇ ਹੀ ਕੁਝ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਦੇ ਕਈ ਮੁਲਾਜ਼ਮ ਸ਼ਰਾਬ ਪੀਕੇ ਡਿਊਟੀ ਕਰਦੇ ਨਜ਼ਰ ਆਉਂਦੇ ਹਨ ਤਾਂ ਕੀ ਇਹ ਯਕੀਨੀ ਬਣਾਇਆ ਜਾਵੇਗਾ ਕਿ ਜਿਹੜੀ ਮਹਿਲਾਂ ਮੁਲਾਜ਼ਮ ਉਨ੍ਹਾਂ ਨੂੰ ਘਰ ਛੱਡਣ ਜਾ ਰਹੀ ਹੈ, ਉਨ੍ਹਾਂ ਨਾਲ ਉਹ ਸੁਰੱਖਿਅਤ ਹਨ।

ਵੀਡੀਓ

ਦੂਜੇ ਪਾਸੇ ਜਲੰਧਰ ਦੇ ਡੀਸੀਪੀ ਇਨਵੈਸਟੀਗੇਸ਼ਨ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਆਰਡਰ ਨੂੰ ਲਾਗੂ ਕਰ ਦਿੱਤਾ ਗਿਆ ਤੇ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਰਾਤ 9 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਮਹਿਲਾਵਾਂ ਨੂੰ ਘਰ ਜਾਣ ਲਈ ਫ੍ਰੀ ਸੁਵਿਧਾ ਦਿੱਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਔਰਤਾਂ ਦੀ ਸੁਰਖਿਆ ਲਈ ਵੱਧ ਰਹੀ ਫ਼ਿਕਰਮੰਦੀ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਤ 9 ਵਜੇ ਤੋਂ ਸਵੇਰੇ 6 ਵਜੇ ਦਰਮਿਆਨ ਔਰਤਾਂ ਨੂੰ ਘਰ ਜਾਣ ਲਈ ਢੁਕਵਾਂ ਸਾਧਨ ਨਾ ਮਿਲਣ ਦੀ ਸੂਰਤ 'ਚ ਉਨਾਂ ਨੂੰ ਸੁਰਖਿਅਤ ਘਰ ਪਹੁੰਚਾਉਣ ਲਈ ਮੁਫ਼ਤ ਪੁਲਿਸ ਸਹਾਇਤਾ ਮੁਹਈਆ ਕਰਵਾਉਣ ਦਾ ਐਲਾਨ ਕੀਤਾ ਹੈ।

ABOUT THE AUTHOR

...view details