ਜਲੰਧਰ: ਫਿਲੌਰ ਦੇ ਇੱਕ ਨੌਜਵਾਨ ਵੱਲੋਂ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਨੇ ਆਤਮਹੱਤਿਆ ਕਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਘਰ ਦੇ ਮੈਂਬਰਾਂ 'ਤੇ ਪ੍ਰੇਸ਼ਾਨ ਕਰਨ ਦਾ ਇਲਜ਼ਾਮ ਲਾਇਆ ਹੈ।
ਨੌਜਵਾਨ ਨੇ ਵੀਡੀਓ ਬਣਾ ਕੇ ਵਾਇਰਲ ਕਰਨ ਮਗਰੋਂ ਕੀਤੀ ਆਤਮਹੱਤਿਆ - ਆਤਮਹੱਤਿਆ
ਫਿਲੌਰ ਦੇ ਇੱਕ ਨੌਜਵਾਨ ਵੱਲੋਂ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਨੇ ਆਤਮਹੱਤਿਆ ਕਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਘਰ ਦੇ ਮੈਂਬਰਾਂ 'ਤੇ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਲਾਇਆ ਹੈ।
ਆਤਮਹੱਤਿਆ ਕਰਨ ਵਾਲਾ ਨੌਜਵਾਨ ਵੀਡੀਓ 'ਚ ਦਿਖਾ ਰਿਹਾ ਹੈ ਕਿ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਮਰਨ ਲਈ ਪਾਣੀ ਦੇ ਗਲਾਸ ਵਿੱਚ ਕੋਈ ਜ਼ਹਿਰਲੀ ਦਵਾਈ ਘੋਲ ਕੇ ਦਿੱਤੀ ਹੈ। ਇਸ ਦੇ ਨਾਲ ਉਹ ਵੀਡੀਓ ਵਿੱਚ ਕਹਿ ਰਿਹਾ ਕਿ ਜੋ ਵੀ ਉਸ ਦੇ ਕੋਲ ਸੰਪਤੀ ਹੈ। ਉਹ ਉਸ ਨੇ ਗੁਰਦੁਆਰੇ ਨੂੰ ਦਾਨ ਕਰ ਦੇਣੀ ਹੈ।
ਉੱਥੇ ਹੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪਰਵਿੰਦਰ ਉਰਫ ਪਰੀ ਨੇ ਮਰਨ ਤੋਂ ਪਹਿਲਾਂ ਵੀਡੀਓ ਵਿੱਚ ਦੱਸਿਆ ਕਿ ਉਸ ਦੇ ਘਰ ਵਾਲੇ ਉਸ ਨੂੰ ਤੰਗ ਪ੍ਰੇਸ਼ਾਨ ਕਰਦੇ ਹਨ। ਉਸ ਨੇ ਸੰਪਤੀ ਗੁਰਦੁਆਰੇ ਵਿੱਚ ਦਾਨ ਕਰ ਦੇਣੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਘਰ ਵਾਲਿਆਂ ਦੇ ਬਿਆਨਾਂ 'ਤੇ 174 ਦੇ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ, ਰਿਪੋਰਟ ਆਉਣ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।