ਜਲੰਧਰ:ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਕਿਓਰਿਟੀ (Prime Minister Narendra Modi's security) ਨੂੰ ਲੈ ਕੇ ਕਿਸਾਨਾਂ ਬਾਰੇ ਜੋ ਕੁਝ ਕਿਹਾ ਜਾ ਰਿਹਾ ਹੈ ਉਸ ਤੇ ਕਿਸਾਨ ਆਗੂਆਂ ਨੇ ਆਪਣਾ ਜਵਾਬ ਦਿੰਦੇ ਹੋਏ ਉਲਟਾ ਬੀਜੇਪੀ ਨੂੰ ਘੇਰਿਆ ਹੈ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ (Indian Farmers Union Rajewal) ਦੇ ਜਲੰਧਰ ਇਕਾਈ ਦੇ ਯੂਥ ਪ੍ਰਧਾਨ ਅਮਰਜੋਤ ਸਿੰਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ (Bharatiya Janata Party) ਵੱਲੋਂ ਕਰਵਾਈ ਜਾਣ ਵਾਲੀ ਰੈਲੀ ਪੂਰੀ ਤਰ੍ਹਾਂ ਫਲਾਪ ਰਹੀ। ਜਿਸ ਕਰਕੇ ਪ੍ਰਧਾਨ ਮੰਤਰੀ ਨੇ ਖੁਦ ਹੀ ਰੈਲੀ ਨੂੰ ਰੱਦ ਕਰ ਦਿੱਤਾ।
ਉਨ੍ਹਾਂ ਕਿਹਾ ਕਿ ਰੈਲੀ ਵਿੱਚ 50 ਹਜ਼ਾਰ ਲੋਕਾਂ ਲਈ ਕੁਰਸੀਆਂ ਲਗਾਈਆਂ ਗਈਆਂ ਸਨ, ਪਰ ਉੱਥੇ 800 ਵੀ ਬੰਦੇ ਪਹੁੰਚੇ ਸਨ। ਜਿਸ ਕਰਕੇ ਪੰਜਾਬ ਅੰਦਰ ਭਾਜਪਾ ਦੀ ਰੈਲੀ (BJP rally in Punjab) ਬੂਰੀ ਤਰ੍ਹਾਂ ਫੇਲ੍ਹ ਹੋਈ ਹੈ।
ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਵਿੱਚ ਰੈਲੀ ਮੁਮਕਿਨ ਨਾ ਹੋਣ ਕਰਕੇ ਭਾਜਪਾ ਨੇ ਇਸ ਫੇਲ੍ਹ ਹੋਈ ਰੈਲੀ ਨੂੰ ਕਿਸਾਨਾਂ ਅਤੇ ਪੁਲਿਸ ਪ੍ਰਸ਼ਾਸਨ ‘ਤੇ ਸੁਰੱਖਿਆ ਨਾ ਦੇਣ ਦੇ ਇਲਜ਼ਾਮ ਲਗਾਕੇ ਬਦਨਾਮ ਕਰ ਰਹੇ ਹਨ।