ਜਲੰਧਰ: ਬੀਤੇ ਦਿਨ ਕਸਬਾ ਫਿਲੌਰ ’ਚ ਸਕੂਲ ਦੇ ਵਿਦਿਆਰਥੀਆਂ ਸਣੇ ਅਧਿਆਪਕ ਵੀਹ ਕੋਰੋਨਾ ਪੌਜ਼ਟਿਵ ਪਾਏ ਗਏ ਸਨ, ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਕਈ ਅਹਿਮ ਕਦਮ ਚੁੱਕੇ ਗਏ।
ਜਿਸ ਦੇ ਚਲਦਿਆਂ ਐੱਸਐੱਚਓ ਹਰਦੀਪ ਸਿੰਘ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕੋਰੋਨਾ ਵਾਇਰਸ ਦਾ ਪ੍ਰਭਾਵ ਮੁੜ ਤੋਂ ਦੇਖਣ ਨੂੰ ਮਿਲ ਰਿਹਾ ਹੈ। ਸੋ, ਸਾਨੂੰ ਖ਼ੁਦ ਨੂੰ ਕਰੋਨਾ ਤੋਂ ਬਚਣ ਲਈ ਸਰਕਾਰ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦਾ ਪਾਲਣ ਕਰਨਾ ਚਾਹੀਦਾ ਹੈ।
ਕੋਰੋਨਾ ਤੋਂ ਬਚਾਅ ਲਈ ਪੁਲਿਸ ਨੇ ਲੋਕਾਂ ਨੂੰ ਕੀਤਾ ਜਾਗਰੂਕ ਇਸ ਦੇ ਨਾਲ ਹੀ ਉਨ੍ਹਾਂ ਨੇ ਇਲਾਕਾ ਨਿਵਾਸੀਆਂ ਨੂੰ ਇਹ ਵੀ ਬੇਨਤੀ ਕੀਤੀ ਕਿ ਉਹ ਲੋਕਾਂ ਤੋਂ ਦੂਰੀ ਬਣਾਏ ਰੱਖਣ ਅਤੇ ਮਾਸਕ ਦਾ ਪ੍ਰਯੋਗ ਕਰਨ ਤੇ ਜਦੋਂ ਵੀ ਲੋੜ ਪਵੇ ਉਦੋਂ ਹੀ ਘਰੋਂ ਬਾਹਰ ਨਿਕਲਣ।
ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਤੋਂ ਇਹ ਵੀ ਅਪੀਲ ਕੀਤੀ ਕਿ ਉਨ੍ਹਾਂ ਨੂੰ ਕੋਰੋਨਾ ਵੈਕਸੀਨ ਵੀ ਲਗਵਾ ਲੈਣੀ ਚਾਹੀਦੀ ਹੈ ਉਨ੍ਹਾਂ ਨੇ ਖੁਦ ਕਰੁਣਾ ਵੈਕਸੀਨ ਲਗਾਈ ਹੈ ਅਤੇ ਇੱਕ ਤਰੀਕ ਨੂੰ ਉਨ੍ਹਾਂ ਨੇ ਹੁਣ ਦੂਜੀ ਡੋਜ਼ ਲਗਵਾਉਣੀ ਹੈ। ਉਨ੍ਹਾਂ ਨੇ ਕਿਹਾ ਕਿ ਵੈਕਸੀਨ ਤੋਂ ਘਵਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਇਸ ਵੈਕਸੀਨ ਦਾ ਹਾਲੇ ਤੱਕ ਕੋਈ ਵੀ ਬੁਰਾ ਪ੍ਰਭਾਵ ਸਾਹਮਣੇ ਨਹੀਂ ਆਇਆ ਹੈ।